Saturday, January 31, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

Malwa

“ਯੁੱਧ ਨਸ਼ਿਆਂ ਦੇ ਵਿਰੁੱਧ’’” ਬਠਿੰਡਾ ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ

March 03, 2025 07:08 PM
SehajTimes

ਮਹਿਜ਼ 7 ਦਿਨਾਂ ਵਿੱਚ ਸੂਬੇ ਭਰ ’ਚ 8 ਨਸ਼ਾ ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹੀਆਂ

ਬਠਿੰਡਾ : ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੂਬਾ ਸਰਕਾਰ ਵੱ”ਲੋਂ ਚਲਾਈ ਜਾ ਰਹੀ ‘‘ਯੁੱਧ ਨਸ਼ਿਆਂ ਵਿਰੁੱਧ’’ ਪਹਿਲਕਦਮੀ ਤਹਿਤ ਸੂਬੇ ਭਰ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਜੜੋਂ ਖਤਮ ਕਰਨ ਲਈ ਕੋਸ਼ਿਸ਼ਾਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਮਹਿਜ਼ 7 ਦਿਨਾਂ ਵਿੱਚ ਸੂਬੇ ਭਰ ’ਚ 8 ਨਸ਼ਾ ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ।

ਜ਼ਿਲ੍ਹਾ ਬਠਿੰਡਾ ਵਿੱਚ ਨਸ਼ਿਆਂ ਵਿਰੁੱਧ ਕੀਤੀ ਵੱਡੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਨਸ਼ਾ ਤਸਕਰੀ ਕਰਨ ਦੇ ਹੌਟਸਪਾਟ ਖੇਤਰ ਪਿੰਡ ਬੀੜ ਤਲਾਬ ਵਿਖੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀ ਸੂਰਜ ਦੀ ਪਤਨੀ ਕੁਲਵਿੰਦਰ ਕੌਰ ਵਲੋਂ ਸਰਕਾਰੀ ਜ਼ਮੀਨ ’ਤੇ ਨਜਾਇਜ਼ ਉਸਾਰੀ ਕੀਤੀ ਜਾ ਰਹੀ ਸੀ, ਜਿਸਨੂੰ ਅੱਜ ਪੁਲਿਸ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਢਹਿ-ਢੇਰੀ ਕਰ ਦਿੱਤਾ ਗਿਆ।

ਮੈਡਮ ਅਮਨੀਤ ਕੌਂਡਲ ਨੇ ਮੀਡੀਆਂ ਦੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਨਸ਼ਾ ਤਸਕਰ ਸੂਰਜ ’ਤੇ ਨੌ ਮੁਕੱਦਮੇ ਦਰਜ ਹਨ, ਜੋ ਕਿ ਹੁਣ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਇਲਾਵਾ ਉਸ ਦੇ ਭਰਾ ’ਤੇ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆੜ ਵਿੱਚ ਇਸ ਤਰ੍ਹਾਂ ਦੀ ਪ੍ਰੋਪਰਟੀ ਬਣਾਉਣ ਵਾਲਿਆਂ ਖਿਲਾਫ ਕਾਨੂੰਨ ਦੇ ਦਾਇਰੇ ’ਚ ਰਹਿ ਕੇ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਕਰਨ ਵਾਲੇ ਨੂੰ ਬਖਸ਼ਿਆ ਜਾਵੇਗਾ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਤੁਰੰਤ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ ਜਾਂ ਸਿੱਧਾ ਦਫ਼ਤਰ ਪਹੁੰਚ ਕੇ ਵੀ ਸੰਪਰਕ ਕੀਤਾ ਜਾ ਸਕਦਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਕਾਰੋਬਾਰੀਆਂ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।

Have something to say? Post your comment