Tuesday, July 15, 2025

Chandigarh

ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

March 04, 2025 12:35 PM
SehajTimes

ਖਰੜ  : ਪੰਜਾਬ ਦੇ ਸਮੂਹ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਹੈ। ਇਸ ਹੜਤਾਲ ਨੂੰ ਲੈ ਕੇ CM ਮਾਨ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਤਹਿਸੀਲਾਂ ਦਾ ਦੌਰਾ ਕਰਨਗੇ। CM ਮਾਨ ਕੁਝ ਹੀ ਦੇਰ ਵਿੱਚ ਖਰੜ ਦੀ ਤਹਿਸੀਲ ਵਿਖੇ ਪਹੁੰਚਣਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਹਿਸੀਲਦਾਰਾਂ ਦੀ ਹੜਤਾਲ ਨੂੰ ਲੈ ਕੇ ਟਵੀਟ ਵੀ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਕਸ ‘ਤੇ ਪੋਸਟ ਸਾਂਝਾ ਕਰਕੇ ਲਿਖਿਆ- ਸਾਡੀ ਸਰਕਾਰ ਭ੍ਰਿਸ਼ਟਾਚਾਰ ਦੇ ਸਖ਼ਤ ਖ਼ਿਲਾਫ਼ ਹੈ, ਪਰ ਤਹਿਸੀਲਦਾਰ ਆਪਣੇ ਭ੍ਰਿਸ਼ਟ ਸਾਥੀਆਂ ਦੇ ਹੱਕ ਵਿਚ ਹੜਤਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਹੜਤਾਲ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਸਰਕਾਰ ਵੱਲੋਂ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਹੜਤਾਲ ਕਾਰਨ ਲੋਕਾਂ ਦੇ ਕੰਮ ਨਹੀਂ ਰੁਕਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਖ਼ਤ ਲਹਿਜੇ ਵਿਚ ਕਿਹਾ ਕਿ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ, ਪਰ ਛੁੱਟੀ ਤੋਂ ਬਾਅਦ ਕਦੋਂ ਤੇ ਕਿੱਥੇ ਜੁਆਇਨ ਕਰਵਾਉਣਾ ਹੈ, ਇਸ ਦਾ ਫ਼ੈਸਲਾ ਲੋਕ ਕਰਨਗੇ।

Have something to say? Post your comment

 

More in Chandigarh

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

ਲੋਕ ਰੋਹ ਹੀ ਸਰਕਾਰ ਨੂੰ ਲੋਕ ਵਿਰੋਧੀ ਪਾਲਿਸੀ ਵਾਪਸ ਲੈਣ ਲਈ ਮਜ਼ਬੂਰ ਕਰੇਗਾ: ਬਲਬੀਰ ਸਿੰਘ ਸਿੱਧੂ

ਨਵਾਂ ਬੇਅਦਬੀ ਬਿੱਲ 'ਆਪ' ਸਰਕਾਰ ਦਾ ਸਭ ਤੋਂ ਵੱਡਾ ਸਿਆਸੀ ਡਰਾਮਾ, 24 ਘੰਟਿਆਂ ਵਾਲਾ ਵਾਅਦਾ ਕਿੱਥੇ ਗਿਆ : ਬ੍ਰਹਮਪੁਰਾ

ਯੁੱਧ ਨਸ਼ਿਆਂ ਵਿਰੁਧ ਮੋਹਾਲੀ ਪੁਲਿਸ ਨੇ ਐਨ ਡੀ ਪੀ ਐਸ ਅਤੇ ਆਬਕਾਰੀ ਐਕਟ ਸਮੇਤ 12 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਪਿਓ-ਪੁੱਤਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਵਿਧਾਇਕ ਰੰਧਾਵਾ ਵੱਲੋਂ ਜ਼ੀਰਕਪੁਰ ਨੂੰ ਡੁੱਬਣ ਤੋਂ ਬਚਾਉਣ ਲਈ ਵਿਧਾਨ ਸਭਾ 'ਚ ਚਿੰਤਾ ਜ਼ਾਹਿਰ

ਪੰਜਾਬ ਕੈਬਨਿਟ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਨੌਜਵਾਨ ਪੀੜ੍ਹੀ ਭਾਜਪਾ ਦੀ ਨੀਤੀਆਂ ਅਤੇ ਰਾਸ਼ਟਰਵਾਦੀ ਸੋਚ ਨਾਲ ਪ੍ਰਭਾਵਿਤ : ਸੁਖਵਿੰਦਰ ਸਿੰਘ ਗੋਲਡੀ

ਸੂਦ ਜਠੇਰੇ ਪਿੰਡ ਕੁੱਕੜਾਂ ਵਿਖੇ 51 ਫੁੱਟ ਝੰਡਾ 20 ਜੁਲਾਈ  ਨੂੰ ਬੜੀ ਸ਼ਰਧਾ ਤੇ  ਭਾਵਨਾ ਨਾਲ ਚੜਾਇਆ ਜਾਵੇਗਾ  : ਸੂਦ ਵਿਰਕ 

ਜਥੇਦਾਰ ਬਹਾਦਰ ਸਿੰਘ ਸ਼ੇਖਪੁਰਾ ਕਾਂਗਰਸ ਦੇ ਜਿਲ੍ਹਾ ਮੀਤ ਪ੍ਰਧਾਨ ਨਿਯੁਕਤ 

ਸੁਖਦੇਵ ਸਿੰਘ ਕੰਸਾਲਾ ਦੇ ਸਵ. ਪੁੱਤਰ ਨੂੰ ਵੱਖ ਵੱਖ ਆਗੂਆਂ ਨੇ ਦਿੱਤੀਆਂ ਸ਼ਰਧਾਂਜ਼ਲੀਆਂ