Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 25 ਮਾਰਚ ਨੂੰ ਦੁਸਿਹਰਾ ਗਰਾਉਂਡ ਖਰੜ ਵਿਖੇ ਕੈਂਪ ਲੱਗੇਗਾ

March 04, 2025 01:56 PM
SehajTimes

ਖਰੜ : ਆਮ ਲੋਕਾਂ ਨੂੰ  ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿਚ ਸਬ-ਡਵੀਜ਼ਨ ਪੱਧਰ ’ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿੱਚ ਖਰੜ ਸਬ ਡਵੀਜ਼ਨ ਵਿੱਚ 25 ਮਾਰਚ ਨੂੰ ਰਾਮ ਭਵਨ, ਦੁਸਿਹਰਾ ਗਰਾਉਂਡ ਖਰੜ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ’ਚ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਵੱਲੋਂ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ।

   ਇਹ ਜਾਣਕਾਰੀ ਦਿੰਦਿਆਂ ਕੈਂਪ ਦੇ ਨੋਡਲ ਅਫਸਰ ਅਤੇ ਖਰੜ ਦੇ ਐਸ.ਡੀ.ਐਮ. ਗੁਰਮੰਦਰ ਸਿੰਘ ਨੇ ਦੱਸਿਆ ਕਿ ਮਿਤੀ 25 ਮਾਰਚ ਨੂੰ ਖਰੜ ਦੇ ਰਾਮ ਭਵਨ, ਦੁਸਿਹਰਾ ਗਰਾਉਂਡ ਵਿਖੇ ਲੱਗਣ ਵਾਲੇ ਕੈਂਪ ਵਿੱਚ ਖਰੜ ਸ਼ਹਿਰ ਦੇ ਵਸਨੀਕ ਅਰਜ਼ੀਆਂ ਦੇ ਸਕਦੇ ਹਨ।
    ਇਸ ਕੈਂਪ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫ਼ਰਦ ਬਣਾਉਣੀ, ਸ਼ਗਨ ਸਕੀਮ ਅਰਜ਼ੀ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਆਪਣੇ ਕੰਮ ਮੁਕੰਮਲ ਕਰਵਾ ਲੈਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 406 ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ