Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

March 04, 2025 04:05 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਵਿਰੁੱਧ ਇਹ ਕੇਸ ਬੋਹਾ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਸਦੀ ਭੈਣ ਨੇ ਸਾਲ 2023 ਵਿੱਚ 21 ਮਰਲੇ ਜ਼ਮੀਨ ਖਰੀਦ ਕਰਕੇ ਰਜਿਸਟਰੀ ਕਰਵਾ ਲਈ ਸੀ ਪਰੰਤੂ ਇੰਤਕਾਲ ਦਰਜ ਹੋਣਾ ਬਾਕੀ ਸੀ। ਜਦੋਂ ਉਹ ਇਸ ਜਮੀਨ ਦਾ ਇੰਤਕਾਲ ਦਰਜ ਕਰਵਾਉਣ ਲਈ ਉਕਤ ਪਟਵਾਰੀ ਨੂੰ ਮਿਲਿਆ ਤਾਂ ਉਸਨੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਦੀ ਮੰਗ ਕੀਤੀ ਜਿਸਦੀ ਉਸਨੇ ਆਪਣੇ ਮੋਬਾਇਲ ਵਿੱਚ ਰਿਕਾਰਡਿੰਗ ਕਰ ਲਈ ਸੀ।
ਬੁਲਾਰੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਉਕਤ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮੇ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ