Sunday, November 02, 2025

Chandigarh

ਕਿਸਾਨ-ਜਥੇਬੰਦੀਆਂ ਵੱਲੋਂ ਇਤਿਹਾਸਕ ਵਿਰੋਧ-ਪ੍ਰਦਰਸ਼ਨ ਲਈ ਤਿਆਰੀਆਂ ਮੁਕੰਮਲ

May 24, 2021 07:45 PM
SehajTimes

ਚੰਡੀਗੜ੍ਹ : ਦੇਸ਼ ਵਿਆਪੀ ਕਿਸਾਨ-ਅੰਦੋਲਨ ਦੇ 6 ਮਹੀਨੇ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ-ਸਰਕਾਰ ਖ਼ਿਲਾਫ਼ ਵਿਰੋਧ ਜਤਾਉਣ ਲਈ 26 ਮਈ 'ਕਾਲਾ-ਦਿਵਸ' ਮਨਾਉਣ ਲਈ ਦਿੱਤੇ  ਸੱਦੇ ਸਬੰਧੀ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕਿਸਾਨ-ਜਥੇਬੰਦੀਆਂ ਨੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਿਦਿਆਰਥੀਆਂ, ਮੁਲਾਜ਼ਮਾਂ, ਸਾਹਿਤਕਾਰਾਂ, ਰੰਗਕਰਮੀਆਂ, ਟਰਾਂਂਸਪੋਰਟਰਾਂ, ਵਪਾਰੀਆਂ ਅਤੇ ਦੁਕਾਨਦਾਰਾਂ ਸਮੇਤ ਹਰ ਵਰਗ ਨੂੰ ਇਸ ਇਤਿਹਾਸਕ ਦਿਨ ਮੌਕੇ ਆਪਣਾ ਰੋਸ ਪ੍ਰਗਟਾਉਣ ਦੀ ਅਪੀਲ ਕੀਤੀ ਹੈ।26 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 'ਕਾਲਾ-ਦਿਵਸ' ਮਨਾਉਂਦਿਆਂ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿਲ–2020 ਅਤੇ ਪਰਾਲੀ ਆਰਡੀਨੈਂਸ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤੇ ਜਾਣਗੇ ਤੇ ਘਰਾਂ, ਦੁਕਾਨਾਂ, ਦਫਤਰਾਂ, ਟਰੈਕਟਰਾਂ, ਕਾਰਾਂ, ਜੀਪਾਂ, ਸਕੂਟਰਾਂ ਮੋਟਰਸਾਇਕਲਾਂ, ਬੱਸਾਂ, ਟਰੱਕਾਂ ਉਪਰ ਕਾਲੇ ਝੰਡੇ ਲਾ ਕੇ ਤਿੰਨਾਂ ਖੇਤੀ ਕਾਨੂੰਨਾਂ ਦੀ ਖ਼ਿਲਾਫ਼ਤ ਜ਼ੋਰ ਨਾਲ ਕੀਤੀ ਜਾਵੇਗੀਇਸੇ ਦੌਰਾਨ ਕਿਸਾਨਾਂ ਦੇ ਕਾਫ਼ਲਿਆਂ ਦਾ ਪੰਜਾਬ 'ਚੋਂ ਲਗਾਤਾਰ ਸਿੰਘੂ ਅਤੇ ਟਿਕਰੀ ਦੇ ਮੋਰਚਿਆਂ 'ਤੇ ਜਾਣਾ ਜਾਰੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕਾਲੀਆਂ ਪੱਗਾਂ ਅਤੇ ਕਾਲ਼ੀਆਂ ਚੁੰਨੀਆਂ ਨਾਲ ਪੱਕੇ-ਧਰਨਿਆਂ 'ਚ ਸ਼ਮੂਲੀਅਤ ਕੀਤੀ ਜਾਵੇ। ਚੌਂਕਾਂਂ 'ਚ ਵੀ ਨਾਅਰਿਆਂ ਵਾਲੇ ਫਲੈਕਸ ਲੈ ਕੇ ਪ੍ਰਦਰਸ਼ਨ ਕੀਤੇ ਜਾਣ। ਉਹਨਾਂ ਕਿਹਾ ਕਿ ਘਰਾਂ, ਦੁਕਾਨਾਂ, ਦਫਤਰਾਂ, ਟਰੈਕਟਰਾਂ, ਕਾਰਾਂ, ਜੀਪਾਂ, ਸਕੂਟਰਾਂ ਮੋਟਰਸਾਇਕਲਾਂ, ਬੱਸਾਂ, ਟਰੱਕਾਂ ਉਪਰ ਕਾਲੇ ਝੰਡੇ ਲਾ ਕੇ ਤਿੰਨਾਂ ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਦੀ ਖ਼ਿਲਾਫ਼ਤ ਜ਼ੋਰ ਨਾਲ ਕੀਤੀ ਜਾਵੇਗੀ।ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਜਾਰੀ ਪੱਕੇ-ਧਰਨਿਆਂ ਦੇ 236ਵੇਂ ਦਿਨ ਵੱਖ-ਵੱਖ ਥਾਵਾਂ 'ਤੇ ਦਸ਼ ਦੀ ਆਜ਼ਾਦੀ ਲਈ ਜਾਨ ਕੁੁੁਰਬਾਨ ਕਰਨ ਵਾਲੇ ਗ਼ਦਰ ਪਾਰਟੀ ਦੇ ਨੌਜਵਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਜਨਮਦਿਹਾੜੇ ਮੌਕੇ ਯਾਦ ਕੀਤਾ ਗਿਆ। ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ-ਆਗੂਆਂ ਨੇ ਕਿਹਾ ਕਿ ਸ਼ਹੀਦ ਸਰਾਭਾ ਨੌਜਵਾਨ ਪੀੜ੍ਹੀ ਲਈ ਪ੍ਰੇਰਨਾਸ੍ਰੋਤ ਹਨ। ਪੰਜਾਬ ਦਾ ਇਤਿਹਾਸ ਸ਼ੁਰੂ ਤੋਂ ਹੀ ਸੰਘਰਸ਼ਾਂ ਭਰਿਆ ਰਿਹਾ ਹੈ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਨੇ ਪੱਕੇ ਧਰਨੇ ਲਾਏ ਹੋਏ ਹਨ। ਇਸ ਵਾਰ ਕਿਸਾਨਾਂ ਦੇ ਧਰਨੇ ਵਿਚ ਨੌਜਵਾਨ ਪੀੜ੍ਹੀ ਵੀ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਦੀ ਦਿਖਾਈ ਦੇ ਰਹੀ ਹੈ। ਅਜਿਹਾ ਪਹਿਲੀ ਵਾਰ ਹੈ ਕਿ ਨੌਜਵਾਨ ਵਰਗ ਨੇ ਵੀ ਧਰਨਿਆਂ ਵਿਚ ਦਿਲਚਸਪੀ ਦਿਖਾਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਸੰਘਰਸ਼ ਵਿੱਚ ਨੌਜਵਾਨ ਵਰਗ ਦੀ ਸ਼ਮੂਲੀਅਤ ਨੇ ਨੌਜਵਾਨ ਏਕਤਾ ਦੀ ਨਵੀਂ ਮਿਸਾਲ ਕਾਇਮ ਕਰ ਦਿੱਤੀ ਹੈ। ਨਵੀਂ ਪੀੜ੍ਹੀ ਨੂੰ ਸਿਰਫ਼ ਗੀਤਾਂ ਵਿੱਚ ਹੀ ਲਲਕਾਰੇ ਮਾਰਦੇ ਸੁਣਿਆ ਜਾਂਦਾ ਸੀ, ਪਰ ਨੌਜਵਾਨਾਂ ਨੇ ਇਸ ਗੱਲ ਨੂੰ ਗਲਤ ਸਾਬਤ ਕਰਦਿਆਂ ਆਪਣੇ ਹੱਕਾਂ ਲਈ ਕਿਸੇ ਵੱਡੀ ਤੋਂ ਵੱਡੀ ਤਾਕਤ ਨਾਲ ਲੜਨ ਦਾ ਫ਼ੈਸਲਾ ਕਰ ਲਿਆ ਹੈ। ਕਿਸਾਨਾਂ ਵਿੱਚ ਜੋਸ਼ ਬਰਕਰਾਰ ਰੱਖਣ ਲਈ ਨੌਜਵਾਨ ਲੇਖਕ ਵੀ ਆਪਣਾ ਰੋਲ ਬਾਖੂਬੀ ਨਿਭਾ ਰਹੇ ਹਨ। ਵੱਖ-ਵੱਖ ਨਾਟਕ ਟੀਮਾਂ, ਕਲਾਕਾਰਾਂ ਤੇ ਗੀਤਕਾਰਾਂ ਵੱਲੋਂ ਕਿਸਾਨਾਂ ਦੀ ਹੌਸਲਾਅਫ਼ਜ਼ਾਈ ਕਰਦਿਆਂ ਸੰਘਰਸ਼ ਵਿੱਚ ਡਟੇ ਰਹਿਣ ਦੀ ਪ੍ਰੇਰਨਾ ਦਿੱਤੀ ਜਾ ਰਹੀ ਹੈ। ਕੀ ਬਜ਼ੁਰਗ, ਕੀ ਨੌਜਵਾਨ, ਸਭ ਖੇਤੀ ਅੰਦੋਲਨ ਲਈ ਆਪਣਾ ਯੋਗਦਾਨ ਦੇਣ ਲਈ ਲਾਮਬੰਦ ਹਨ।ਸੰਯੁਕਤ ਕਿਸਾਨ ਮੋਰਚਾ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੇ ਪੱਕੇ-ਧਰਨਿਆਂ ਦੇ 236ਵੇਂ ਦਿਨ ਵੀ ਵੀ ਜੋਸ਼ੋ-ਖ਼ਰੋਸ਼ ਨਾਲ ਜਾਰੀ ਰਹੇ। 3 ਖੇਤੀ ਕਾਨੂੰਨ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਸ਼ਮੂਲੀਅਤ ਜਾਰੀ ਹੈ।ਪੰਜਾਬ ਭਰ 'ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ 'ਚ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕਿਸਾਨ-ਆਗੂਆਂ ਨੇ ਦੁਹਰਾਇਆ ਕਿ ਸੰਘਰਸ਼ ਦੇ 6 ਮਹੀਨੇ ਬੀਤ ਜਾਣ 'ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਬੇਰੁਖੀ ਧਾਰੀ ਹੋਈ ਹੈ, ਪਰ ਉਹ ਇਹ ਭੁੱਲ ਜਾਣ ਕੇ ਕਿਸਾਨ ਨਿਰਾਸ਼ ਹੋ ਕੇ ਘਰਾਂ ਨੂੰ ਵਾਪਿਸ ਚਲੇ ਜਾਣਗੇ, ਸੰਘਰਸ਼ ਲਗਾਤਾਰ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਕੇਂਦਰ-ਸਰਕਾਰ ਖੇਤੀ-ਕਾਨੂੰਨ, ਪਰਾਲੀ ਆਰਡੀਨੈਂਸ ਅਤੇ ਬਿਜਲੀ-ਸੋਧ ਬਿਲ-2020 ਤੁਰੰਤ ਰੱਦ ਕਰੇ।

 

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ