Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਜ਼ਿਲ੍ਹੇ 'ਚ ਜਮੀਨ-ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮ ਸ਼ੁਰੂ

March 04, 2025 07:04 PM
SehajTimes

ਰਜਿਸਟਰੀਆਂ ਲਈ ਸਮਾਂ ਲੈਣ ਵਾਲੇ ਆਪਣੀਆਂ ਰਜਿਸਟਰੀਆਂ ਕਰਵਾਉਣ, ਨਹੀਂ ਆਵੇਗੀ ਕੋਈ ਪ੍ਰੇਸ਼ਾਨੀ-ਡਾ. ਪ੍ਰੀਤੀ ਯਾਦਵ

ਲੋਕਾਂ ਵੱਲੋਂ ਸਰਕਾਰ ਵੱਲੋਂ ਲਏ ਗਏ ਤੁਰੰਤ ਫ਼ੈਸਲੇ ਦੀ ਸ਼ਲਾਘਾ

ਪਟਿਆਲਾ : ਪਟਿਆਲਾ ਜ਼ਿਲ੍ਹੇ ਦੀਆਂ ਤਹਿਸੀਲਾਂ ਤੇ ਸਬ ਤਹਿਸੀਲਾਂ ਵਿਖੇ ਸਬ ਰਜਿਸਟਰਾਰ ਦਫ਼ਤਰਾਂ 'ਚ ਜਮੀਨ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮ ਅੱਜ ਸ਼ਾਮ ਦੁਬਾਰਾ ਸ਼ੁਰੂ ਹੋ ਗਿਆ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਰਜਿਸਟਰਾਰ ਡਾ. ਪ੍ਰੀਤੀ ਯਾਦਵ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਦੇ ਹੁਕਮ ਜਾਰੀ ਕਰਨ ਬਾਅਦ ਇਨ੍ਹਾਂ ਅਧਿਕਾਰੀਆਂ ਨੇ ਲੋਕਾਂ ਦੀਆਂ ਰਜਿਸਟਰੀਆਂ ਦਾ ਕੰਮ ਸਬ ਰਜਿਸਟਰਾਰ ਦਫ਼ਤਰਾਂ ਵਿਖੇ ਪੁੱਜ ਕੇ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।


ਸਬ ਰਜਿਸਟਰਾਰ ਦਫ਼ਤਰਾਂ ਵਿਖੇ ਆਪਣੀਆਂ ਜਮੀਨਾਂ ਤੇ ਪਲਾਟਾਂ ਆਦਿ ਦੀਆਂ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਨੇ ਤਹਿਸੀਲਾਂ 'ਚ ਰਜਿਸਟਰੀਆਂ ਦਾ ਕੰਮ ਦੁਬਾਰਾ ਸ਼ੁਰੂ ਹੋਣ 'ਤੇ ਕਾਫ਼ੀ ਰਾਹਤ ਮਹਿਸੂਸ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਲਏ ਗਏ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਲੋਕਾਂ ਦਾ ਕਹਿਣਾਂ ਸੀ ਮਾਲ ਅਧਿਕਾਰੀਆਂ ਦੀ ਹੜਤਾਲ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨੀ ਜਰੂਰ ਹੋਈ ਪਰੰਤੂ ਪੰਜਾਬ ਸਰਕਾਰ ਵੱਲੋਂ ਤੁਰੰਤ ਲਏ ਗਏ ਫੈਸਲੇ ਤਹਿਤ ਕੀਤੇ ਗਏ ਬਦਲਵੇਂ ਪ੍ਰਬੰਧਾਂ ਨੇ ਉਨ੍ਹਾਂ ਨੂੰ ਰਾਹਤ ਦਿੱਤੀ ਹੈ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਰਜਿਸਟਰੀਆਂ ਦਾ ਕੰਮ ਨਿਰਵਿਘਨ ਜਾਰੀ ਰੱਖਣ ਲਈ ਪੰਜਾਬ ਰਜਿਸਟ੍ਰਸ਼ਨ ਐਕਟ 1908 ਦੀ ਧਾਰਾ 12 ਤਹਿਤ ਵੱਖ-ਵੱਖ ਅਧਿਕਾਰੀਆਂ ਨੂੰ ਡਿਊਟੀਆਂ ਸੌਂਪ ਦਿੱਤੀਆਂ ਗਈਆਂ ਹਨ ਅਤੇ ਪਟਿਆਲਾ ਸਬ ਰਜਿਸਟਰਾਰ ਦਫ਼ਤਰ ਸਮੇਤ ਰਾਜਪੁਰਾ, ਸਮਾਣਾ, ਨਾਭਾ, ਪਾਤੜਾਂ ਤੇ ਦੂਧਨ ਸਾਧਾਂ ਤਹਿਸੀਲਾਂ ਸਮੇਤ ਭਾਦਸੋਂ ਅਤੇ ਘਨੌਰ ਸਬ ਤਹਿਸੀਲਾਂ ਵਿਖੇ ਰਜਿਸਟਰੀਆਂ ਦਾ ਕੰਮ ਨਿਰਵਿਘਨ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਲੋਕਾਂ ਨੂੰ ਕੋਈ ਅਸੁਵਿਧਾ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕਾਂ ਨੇ ਆਪਣੀਆਂ ਰਜਿਸਟਰੀਆਂ ਕਰਵਾਉਣ ਲਈ ਸਮਾਂ ਲਿਆ ਹੋਇਆ ਹੈ, ਉਹ ਉਸ ਮੁਤਾਬਕ ਆਪਣੀਆਂ ਰਜਿਸਟਰੀਆਂ ਕਰਵਾ ਸਕਦੇ ਹਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ