Wednesday, January 28, 2026
BREAKING NEWS
ਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾ

Malwa

ਸੁਨਾਮ ਇਲਾਕੇ 'ਚ ਕਿਸਾਨਾਂ ਨੇ ਫੂਕੀਆਂ ਸੂਬਾ ਸਰਕਾਰ ਦੀਆਂ ਅਰਥੀਆਂ 

March 05, 2025 12:02 PM
ਦਰਸ਼ਨ ਸਿੰਘ ਚੌਹਾਨ
ਕਿਸਾਨਾਂ ਨੇ ਚੰਡੀਗ਼ੜ੍ਹ ਮੋਰਚੇ ਦੀ ਤਿਆਰੀ ਵਿੱਢੀ 
 
 
ਸੁਨਾਮ : ਕਿਸਾਨੀ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜ ਮਾਰਚ ਨੂੰ ਚੰਡੀਗੜ੍ਹ ਵਿਖੇ ਲਾਏ ਜਾ ਰਹੇ ਮੋਰਚੇ ਤੋਂ ਬੌਖਲਾਹਟ ਵਿੱਚ ਆਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫੜੋਫੜੀ ਲਈ ਕਿਸਾਨ ਆਗੂਆਂ ਦੇ ਘਰਾਂ ਵਿੱਚ ਮਾਰੇ ਗਏ ਛਾਪਿਆਂ ਦੇ ਰੋਸ ਵਜੋਂ ਮੰਗਲਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੁਨਾਮ ਬਲਾਕ ਦੇ ਪਿੰਡਾਂ ਵਿੱਚ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਗਈਆਂ।‌ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਰਾਮ ਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ, ਗਗਨਦੀਪ ਸਿੰਘ ਚੱਠਾ ਨਨਹੇੜਾ, ਮਨੀ ਸਿੰਘ ਭੈਣੀ, ਪਾਲ ਸਿੰਘ ਦੌਲੇਵਾਲਾ। ਯਾਦਵਿੰਦਰ ਸਿੰਘ ਚੱਠਾ,ਜੀਤ ਸਿੰਘ ਗੰਢੂਆਂ ਅਤੇ ਲਾਲੀ ਦੌਲੇਵਾਲਾ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨੀ ਮੰਗਾਂ ਪੂਰੀਆਂ ਕਰਨ ਦੀ ਬਜਾਏ ਚੰਡੀਗੜ੍ਹ ਮੋਰਚੇ ਨੂੰ ਅਸਫ਼ਲ ਬਣਾਉਣ ਲਈ ਕਿਸਾਨਾਂ ਦੇ ਘਰਾਂ ਵਿੱਚ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਘਰਾਂ ਦਾ ਧੀ ਪੁੱਤ ਦੱਸਣ ਵਾਲਾ ਮੁੱਖ ਮੰਤਰੀ ਬਣਿਆ ਭਗਵੰਤ ਮਾਨ ਕਿਸਾਨਾਂ ਨੂੰ ਮੀਟਿੰਗ ਲਈ ਸੱਦਕੇ ਬੌਖਲਾਹਟ ਵਿੱਚ ਆਉਣ ਤੋਂ ਬਾਅਦ ਮੀਟਿੰਗ ਅਧਵਾਟੇ ਛੱਡ ਕੇ ਚਲਾ ਗਿਆ ਜਦਕਿ ਅਜਿਹਾ ਵਰਤਾਰਾ ਕਿਸੇ ਵੀ ਸਰਕਾਰ ਵਿੱਚ ਦੇਖਣ ਨੂੰ ਨਹੀਂ ਮਿਲਿਆ। ਕਿਸਾਨ ਆਗੂਆਂ ਨੇ ਆਖਿਆ ਕਿ ਸਰਕਾਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਲੋਕਤੰਤਰ ਦੇ ਘਾਣ ਤੇ ਉੱਤਰ ਆਈ ਹੈ। ਕਿਸਾਨ ਆਗੂ ਦਰਬਾਰਾ ਸਿੰਘ ਛਾਜਲਾ ਨੇ ਦੱਸਿਆ ਕਿ ਪੰਜ ਮਾਰਚ ਨੂੰ ਚੰਡੀਗੜ੍ਹ ਮੋਰਚੇ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਰਕਾਰ ਦੀ ਤੁਗਲਕੀ ਕਾਰਵਾਈ ਤੋਂ ਬਾਅਦ ਕਿਸਾਨਾਂ ਵਿੱਚ ਚੰਡੀਗੜ੍ਹ ਮੋਰਚੇ ਵਿੱਚ ਸ਼ਾਮਲ ਹੋਣ ਲਈ ਉਤਸ਼ਾਹ ਪਾਇਆ ਜਾ ਰਿਹਾ ਹੈ। ਟਰਾਲੀਆਂ ਤੇ ਤਰਪਾਲਾਂ ਪਾਕੇ ਲੋੜੀਂਦਾ ਰਾਸ਼ਨ ਲੱਦ ਲਿਆ ਗਿਆ ਹੈ।

Have something to say? Post your comment