Wednesday, September 17, 2025

Malwa

ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਵੱਲੋਂ "ਜਹਾਜੀ ਹਵੇਲੀ" ਦੀ ਮੁੜ ਉਸਾਰੀ ਦੇ ਕਾਰਜ ਸ਼ਲਾਘਾਯੋਗ : ਪ੍ਰੋ. ਬਡੂੰਗਰ 

March 05, 2025 12:52 PM
SehajTimes

 

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁਤੀ ਤੇ ਲਸਾਨੀ ਸ਼ਹਾਦਤ ਉਪਰੰਤ ਮੁਗਲ ਹਕੂਮਤ ਪਾਸੋਂ ਸੋਨੇ ਦੀਆਂ ਖੜੀਆਂ ਮੋਹਰਾਂ ਵਿਛਾ ਕੇ ਜਗ੍ਹਾ ਪ੍ਰਾਪਤ ਕਰਕੇ ਸੰਸਕਾਰ ਕਰਨ ਵਾਲੇ ਗੁਰੂ ਘਰ ਦੇ ਨਿਸ਼ਕਾਮ ਸੇਵਕ ਦੀਵਾਨ ਟੋਡਰ ਮਲ ਦੀ ਰਿਹਾਈ ਵਜੋਂ ਜਾਣੀ ਜਾਂਦੀ ਜਹਾਜੀ ਹਵੇਲੀ ਨੂੰ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਵੱਲੋਂ ਮੁੜ ਸਾਂਭ ਸੰਭਾਲ ਦੇ ਕਾਰਜਾਂ ਦੀ ਸ਼ਲਾਗਾ ਕੀਤੀ। ਸਾਬਕਾ ਪ੍ਰਧਾਨ ਨੇ ਕਿਹਾ ਕਿ ਉਨਾਂ ਵੱਲੋਂ ਖੁਦ ਵੀ ਦੀਵਾਨ ਟੋਡਰਮੱਲ ਦੀ ਰਿਹਾਇਸ਼ਗਾਹ ਜਹਾਜੀ ਹਵੇਲੀ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਸੀ, ਜਿੱਥੇ ਵੱਡੀ ਗਿਣਤੀ ਵਿਚ ਰੋਜਾਨਾ ਹੀ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਇਸ ਜਹਾਜੀ ਹਵੇਲੀ ਨੂੰ ਦੇਖਣ ਲਈ ਪਹੁੰਚਦੀਆਂ ਹਨ । ਪ੍ਰੋ. ਬਡੂੰਗਰ ਨੇ ਦੀਵਾਨ ਟੋਡਰਮੱਲ ਦੇ ਜਹਾਜੀ ਹਵੇਲੀ ਦੇ ਮੁੜ ਸਾਭ-ਸੰਭਾਲਦੇ ਕਾਰਜਾਂ ਦੀ ਸੇਵਾ ਕਰਨ ਵਾਲੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੀ ਸ਼ਲਾਘਾ ਕੀਤੀ ਗਈ ਜਿਨਾਂ ਵੱਲੋਂ ਇਸ ਜਹਾਜ ਹਵੇਲੀ ਦੇ ਮੁੜ ਪੁਨਰ ਨਿਰਮਾਣ ਦੇ ਯਤਨ ਕੀਤੇ ਜਾ ਰਹੇ ਹਨ। 
ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇਕੇ ਤੇ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਦੀਵਾਨ ਟੋਡਰ ਮੱਲ ਜੀ ਦੀ ਹਵੇਲੀ ਦੇ ਮੁੜ ਸਾਂਭ ਸੰਭਾਲ ਦੇ ਕਾਰਜਾਂ ਲਈ ਸਾਰੀਆਂ ਐਨਓਸੀ ਪ੍ਰਾਪਤ ਹੋਣ ਨਾਲ ਹੁਣ ਦੀਵਾਨ ਟੋਡਰ ਮੱਲ ਦੀ ਇਸ ਜਹਾਜੀ ਹਵੇਲੀ ਦਾ ਕਾਰਜ ਤੇਜ਼ੀ ਨਾਲ ਹੋ ਸਕੇਗਾ ਤੇ ਇਸ ਜਹਾਜ਼ੀ ਹਵੇਲੀ ਦਾ ਕਾਰਜ ਪੂਰਾ ਹੋਣ ਨਾਲ ਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਵੀ ਇਸ ਜਹਾਜੀ ਹਵੇਲੀ ਦੀ ਇਤਿਹਾਸਿਕ ਮਹੱਤਤਾ ਤੋਂ ਜਾਣੂ ਹੋ ਕੇ ਆਪਣੇ ਅਮੌਲਿਕ ਇਤਿਹਾਸ ਤੋਂ ਜਾਣੂ ਹੋ ਸਕਣਗੇ। 
ਉਹਨਾਂ ਕਿਹਾ ਕਿ ਫਾਊਂਡੇਸ਼ਨ ਵੱਲੋਂ ਦੀਵਾਨ ਟੋਡਰਮੱਲ ਜੀ ਦੀ ਜਹਾਜੀ ਹਵੇਲੀ ਦੇ ਨਾਲ ਬਣਾਏ ਜਾਣ ਵਾਲੇ ਮਿਊਜੀਅਮ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਤੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸਫਰ ਏ ਸ਼ਹਾਦਤ, ਸਾਹਿਬਜ਼ਾਦਿਆਂ ਦੀਆਂ ਸੂਬੇ ਦੇ ਕਚਹਿਰੀਆਂ ਵਿੱਚ ਪੇਸ਼ੀਆਂ, ਠੰਡਾ ਬੁਰਜ ਵਿੱਚ ਕੈਦ ਸਮੇਂ, ਬਾਬਾ ਮੋਤੀ ਰਾਮ ਮਹਿਰਾ ਵੱਲੋਂ ਦੁੱਧ ਪਿਲਾਉਣ ਦੀ ਸੇਵਾ, ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ, ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸੰਸਕਾਰ ਲਈ ਅਸ਼ਰਫੀਆਂ ਖੜੀਆਂ ਕਰਕੇ ਕਰਕੇ ਜਗ੍ਹਾ ਖਰੀਦਣ, ਅੱਤੇਖਾਂ ਵੱਲੋਂ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸੰਸਕਾਰ ਲਈ ਚੰਦਨ ਦੀਆਂ ਲੱਕੜੀਆਂ ਦੇਣ, ਤੇ ਸੰਸਕਾਰ ਕੀਤੇ ਜਾਣ ਸਮੇਂ ਤੱਕ ਫੋਟੋਆਂ ਸਹਿਤ ਇਤਿਹਾਸ ਸੁਸ਼ੋਭਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਆਪਣੇ ਅਮੋਲਿਕ ਤੇ ਇਤਿਹਾਸਿਕ ਵਿਰਸੇ ਤੋਂ ਜਾਣੂ ਰਹਿ ਸਕਣ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ