Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 7 ਮਾਰਚ  ਨੂੰ

March 05, 2025 12:59 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ  ਵੱਲੋਂ 07 ਫਰਵਰੀ, ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ, ਜਿਸ ਦਾ  ਸਮਾਂ ਸਵੇਰੇ 10:00 ਵਜੇ ਤੋਂ ਸਾਮ 1.00 ਵਜੇ ਤੱਕ ਹੋਵੇਗਾ।
      ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ 07 ਮਾਰਚ ਨੂੰ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਲਾਇਆ ਜਾਣਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਆਈ.ਸੀ.ਆਈ.ਸੀ  ਬੈਂਕ (ਆਈ ਪ੍ਰੋਸੈਂਸ), ਡੀ-ਮਾਰਟ, ਪੀਵੀਆਰ ਸਿਨੇਮਾਜ਼, ਯੂ-ਈਵਾਈ ਫੂਡਜ਼, ਐਲ.ਆਈ.ਸੀ ਅਤੇ ਗਲੋਬ ਆਟੋ ਮੋਬਾਈਲ (ਟੋਆਇਟਾ) (ICIC Bank (iProcess), D-Mart, PVR Cinemas, U-ey Foods, LIC ਅਤੇ Globe Auto Mobiles (Toyota), ਕੰਪਨੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਇਨ੍ਹਾਂ ਕੰਪਨੀਆਂ ਵੱਲੋਂ ਚੋਣਕਾਰ, ਪੈਕਰ, ਕੈਸ਼ੀਅਰ, ਸੁਪਰਵਾਈਜ਼ਰ, ਗੋਦਾਮ ਸਹਾਇਕ, ਹੋਮ ਲੋਨ ਅਤੇ ਕਮਰਸ਼ੀਅਲ ਕਾਰਡ ਵਿੱਚ ਸੇਲਜ਼ ਐਗਜ਼ੀਕਿਊਟਿਵ, ਰਸੋਈ ਸਹਾਇਕ ਅਤੇ ਰਸੋਈ ਸੁਪਰਵਾਈਜ਼ਰ, ਬੀਮਾ ਸਖੀ, ਵਿਕਰੀ ਅਧਿਕਾਰੀ, ਟੈਕਨੀਸ਼ੀਅਨ, ਵਰਕਰ ਅਤੇ ਸੇਵਾ ਸਹਿਯੋਗੀ
(Picker, Packer, Cashier. Supervisor, Godown assistant, Sales Executive in Home Loan & Commercial Card, Kitchen Assistants & Kitchen Supervisors, Bima sakhi, Sales Officer, Technician, Worker ਅਤੇ Service Associate) ਆਦਿ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ।
     ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ 12000 ਤੋਂ 18000 ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਮੋਹਾਲੀ ਹੋਵੇਗਾ।
     ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 30 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਗਰੈਜੂਏਸ਼ਨ ਅਤੇ ਡਿਪਲੋਮਾ ਪਾਸ ਭਾਗ ਲੈ ਸਕਦੇ ਹਨ।
      ਇਨ੍ਹਾਂ ਅਸਾਮੀਆਂ ਲਈ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ, ਬਾਇਓਡਾਟਾ ਨਾਲ ਲਿਆਉਣ, ਤਾਂ ਕਿ ਪ੍ਰਾਰਥੀਆਂ
ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

 

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ