Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਾ: ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ ਲੋਕਾਂ ਤੱਕ ਪਹੁੰਚਾਉਣ 'ਤੇ ਜ਼ੋਰ ਦਿੱਤਾ

March 05, 2025 01:29 PM
SehajTimes

ਕਿਹਾ, ਸੂਬੇ ਨੂੰ ਰੰਗਲਾਂ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਚਨਬੱਧ

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਯੋਗ ਲਾਭਪਾਤਰੀਆਂ ਤੱਕ ਕੁਸ਼ਲਤਾ ਨਾਲ ਪਹੁੰਚਣਾ ਯਕੀਨੀ ਬਣਾਉਣ ਤਾਂ ਜੋ ਹਰੇਕ ਹੱਕਦਾਰ ਵਿਅਕਤੀ ਲਾਭ ਲੈ ਸਕੇ।

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਅਤੇ ਬੇਸਹਾਰਾ ਮਹਿਲਾ ਪੈਨਸ਼ਨ ਸਕੀਮ, ਦਿਵਿਆਂਗ ਅੰਗਹੀਣ ਪੈਨਸ਼ਨ ਸਕੀਮ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ, ਆਸ਼ੀਰਵਾਦ ਸਕੀਮ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਹਨਾਂ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ, ਡਾ. ਬਲਜੀਤ ਕੌਰ ਨੇ ਸਮਾਜ ਦੇ ਹਾਸ਼ੀਏ 'ਤੇ ਪਏ ਵਰਗਾਂ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਜਿਕ ਸੁਰੱਖਿਆ ਲਾਭਾਂ ਦੀ ਤੇਜ਼ੀ ਨਾਲ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਰੁਕਾਵਟਾਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।


ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾਣ ਵਾਲੀਆਂ ਸਕੀਮਾਂ ਵਿੱਚ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਹਨਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ “ਰੰਗਲਾ ਪੰਜਾਬ” ਨੂੰ ਹਕੀਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਰੀਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ-ਬਾਲ ਵਿਕਾਸ ਯੋਜਨਾਵਾਂ ਨੂੰ ਹੇਠਲੇ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਲਾਭ ਲੈ ਸਕਣ।


ਇਸ ਮੌਕੇ ਮੀਟਿੰਗ ਵਿਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਪੈਸ਼ਲ ਮੁੱਖ ਸਕੱਤਰ ਰਾਜੀ ਪੀ ਸ਼੍ਰੀਵਾਸਤਵਾ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ