Monday, June 16, 2025

Chandigarh

20000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਤੇ ਉਸਦੇ ਸਾਥੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

March 05, 2025 03:40 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਮੰਗਲਵਾਰ ਨੂੰ ਪਟਿਆਲਾ ਜ਼ਿਲ੍ਹੇ ਦੀ ਤਹਿਸੀਲ ਰਾਜਪੁਰਾ ਦੇ ਮਾਲ ਹਲਕਾ ਸ਼ਾਮਦੋ ਵਿਖੇ ਤਾਇਨਾਤ ਪਟਵਾਰੀ ਅਸ਼ੋਕ ਕੁਮਾਰ ਅਤੇ ਉਸਦੇ ਕਾਰਿੰਦੇ ਗੁਰਜੀਤ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਕੇਸ ਪਟਿਆਲਾ ਜ਼ਿਲ੍ਹੇ ਦੇ ਪਿੰਡ ਸ਼ੇਖਪੁਰਾ ਰਾਜਪੂਤਾਂ ਦੇ ਵਸਨੀਕ ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਅਤੇ ਉਸਦੇ ਸਾਥੀ (ਏਜੰਟ) ਨੇ ਸ਼ਿਕਾਇਤਕਰਤਾ ਦੀ ਜ਼ਮੀਨ ਨਾਲ ਸਬੰਧਤ ‘ਜਮਾਬੰਦੀ’ ਰਿਕਾਰਡ ਵਿੱਚ ਸੋਧ ਕਰਨ ਲਈ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਵਿੱਚ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਪਟਵਾਰੀ ਅਤੇ ਉਸਦੇ ਕਾਰਿੰਦੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ