Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲਾ ਨਿੱਜੀ ਫਰਮ ਦਾ ਇੱਕ ਹੋਰ ਮਾਲਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

March 05, 2025 04:16 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਰਜਤ ਐਂਟਰਪ੍ਰਾਈਜ਼ਿਜ਼ ਨਾਭਾ ਦੇ ਮਾਲਕ ਭਗੌੜੇ ਚੱਲ ਰਹੇ ਮਾਲਕ ਰਜਤ ਜ਼ਖ਼ਮੀ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਰਜਤ ਜ਼ਖ਼ਮੀ ਅਮਲੋਹ ਬਲਾਕ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਸਰਕਾਰ ਵੱਲੋਂ ਜਾਰੀ ਹੋਏ ਸਰਕਾਰੀ ਫੰਡਾਂ ਦੀ ਦੁਰਵਰਤੋਂ ਨਾਲ ਸਬੰਧਤ ਇੱਕ ਮੁਕੱਦਮੇ ਵਿੱਚ ਲੋੜੀਂਦਾ ਸੀ ਜਿਸ ਵਿੱਚ ਫਤਿਹਗੜ੍ਹ ਸਾਹਿਬ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਕੁਲਵਿੰਦਰ ਸਿੰਘ ਰੰਧਾਵਾ ਵੀ ਸ਼ਾਮਲ ਸੀ।
ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਅਗਸਤ, 2024 ਨੂੰ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਆਈਪੀਸੀ ਦੀ ਧਾਰਾ 409 ਅਤੇ 120-ਬੀ ਸਮੇਤ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) ਦੇ ਨਾਲ-ਨਾਲ ਧਾਰਾ 13(2) ਦੇ ਤਹਿਤ ਐਫਆਈਆਰ ਨੰਬਰ 37 ਦਰਜ ਕੀਤੀ ਗਈ ਸੀ। ਇਸ ਕੇਸ ਵਿੱਚ ਉਕਤ ਕੁਲਵਿੰਦਰ ਸਿੰਘ ਰੰਧਾਵਾ, ਜੋ ਹੁਣ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ (ਡੀਡੀਪੀਓ) ਹੈ, ਸਮੇਤ ਪੰਜ ਮੁਲਜ਼ਮ ਸ਼ਾਮਲ ਹਨ ਜਿਨ੍ਹਾਂ ’ਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਨਿੱਜੀ ਫਰਮਾਂ ਅਤੇ ਆਮ ਵਿਅਕਤੀਆਂ ਨੂੰ ਇਨ੍ਹਾਂ ਫੰਡਾਂ ਦਾ ਗਲਤ ਤਰੀਕੇ ਨਾਲ ਲਾਭ ਦੇਣ ਦਾ ਦੋਸ਼ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਹੁਣ ਤੱਕ ਤਿੰਨ ਮੁਲਜ਼ਮਾਂ, ਕੁਲਵਿੰਦਰ ਸਿੰਘ ਰੰਧਾਵਾ, ਇੱਕ ਆਮ ਵਿਅਕਤੀ ਹੰਸਪਾਲ ਸਮੇਤ ਅਮਲੋਹ ਇੰਟਰਪ੍ਰਾਈਜਿਜ ਦੇ ਮਾਲਕ ਸਤਵਿੰਦਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਬਿਊਰੋ ਵੱਲੋਂ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਰਹਿੰਦੇ ਇੱਕ ਮੁਲਜ਼ਮ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ