Tuesday, September 16, 2025

Chandigarh

ਪੰਜਾਬ ਪੁਲਿਸ ਨੇ ਪਿਓ-ਪੁੱਤ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫਤਾਰ, ਵੱਡੇ ਪੱਧਰ ’ਤੇ ਚਲਾਉਂਦੇ ਸਨ ਨਸ਼ਿਆਂ ਦਾ ਕਾਰੋਬਾਰ; 1 ਲੱਖ ਰੁਪਏ ਦੀ ਡਰੱਗ ਮਨੀ, ਦੋ ਹਥਿਆਰ ਬਰਾਮਦ

March 05, 2025 04:26 PM
SehajTimes

2019 ਤੋਂ ਜੇਲ੍ਹ ਚੋਂ ਬਾਹਰ ਸੀ ਦੋਸ਼ੀ ਅਮੋਲਕ , ਐਨ.ਡੀ.ਪੀ.ਐਸ. ਅਤੇ ਆਰਮਜ਼ ਐਕਟ ਅਧੀਨ 10 ਐਫਆਈਆਰਜ਼ ਦਾ ਕਰ ਰਿਹਾ ਹੈ ਸਾਹਮਣਾ: ਡੀਜੀਪੀ ਗੌਰਵ ਯਾਦਵ

ਗ੍ਰਿਫ਼ਤਾਰੀ ਤੋਂ ਬਚਣ ਲਈ ਅਕਸਰ ਆਪਣੀ ਰਿਹਾਇਸ਼ ਬਦਲਦੇ ਰਹਿੰਦੇ ਸਨ ਦੋਵੇਂ ਦੋਸ਼ੀ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਚੱਲ ਰਹੀ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਅਕਤੀ ਅਤੇ ਉਸਦੇ ਪੁੱਤਰ, ਜੋ ਨਸ਼ਿਆਂ ਦੇ ਕਾਰੋਬਾਰ ਵਿੱਚ ਵੱਡੀ ਮੱਛੀ ਮੰਨੇ ਜਾਂਦੇ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮੋਲਕ ਸਿੰਘ ਅਤੇ ਉਸਦੇ ਪੁੱਤਰ ਮਹਾਂਬੀਰ ਸਿੰਘ ਵਜੋਂ ਹੋਈ ਹੈ, ਦੋਵੇਂ ਤਰਨਤਾਰਨ ਦੇ ਪਿੰਡ ਠੱਠਾ ਦੇ ਵਸਨੀਕ ਹਨ। ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਚੋਂ 1 ਲੱਖ ਰੁਪਏ ਦੀ ਡਰੱਗ ਮਨੀ , ਇੱਕ ਜਾਅਲੀ ਅਸਲਾ ਲਾਇਸੈਂਸ, ਦੋ ਹਥਿਆਰ - ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸ ਅਤੇ ਇੱਕ .306 ਸਿੰਗਲ ਬੈਰਲ ਸਪਰਿੰਗਫੀਲਡ ਰਾਈਫਲ ਸਮੇਤ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਟੋਇਟਾ ਕੋਰੋਲਾ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 21 ਸੀ, 23, 271 ਅਤੇ 29 ਅਤੇ ਆਈਪੀਸੀ ਦੀ ਧਾਰਾ 212 ਅਤੇ 216 ਅਧੀਨ 20/01/2024 ਨੂੰ ਦਰਜ ਐਫਆਈਆਰ ਨੰਬਰ 15 ਵਿੱਚ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਨਾਮਜ਼ਦ ਕੀਤੇ ਜਾਣ ਤੋਂ ਇੱਕ ਸਾਲ ਨਾਲੋਂ ਥੋੜ੍ਹੇ ਵੱਧ ਸਮੇਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।


ਦੱਸਣਯੋਗ ਹੈ ਕਿ,ਇਸ ਮਾਮਲੇ ਵਿੱਚ ਪੁਲਿਸ ਵੱਲੋਂ ਸੱਤ ਮੁਲਜ਼ਮਾਂ, ਜਿਨ੍ਹਾਂ ਵਿੱਚ ਦੋ ਭਰਾ,ਮਨਜੀਤ ਸਿੰਘ ਉਰਫ ਮੰਨਾ ਅਤੇ ਲਵਜੀਤ ਸਿੰਘ ਉਰਫ ਲਵ ਉਰਫ ਲਾਭ - ਜਿਨ੍ਹਾਂ ਨੂੰ ਵੀ ਵੱਡੀਆਂ ਮੱਛੀਆਂ ਮੰਨਿਆ ਜਾਂਦਾ ਸੀ - ਸ਼ਾਮਲ ਹਨ, ਨੂੰ 3 ਕਿਲੋਗ੍ਰਾਮ ਹੈਰੋਇਨ, 5 ਲੱਖ ਰੁਪਏ ਦੀ ਡਰੱਗ ਮਨੀ ਅਤੇ ਅਪਰਾਧ ਵਿੱਚ ਵਰਤੇ ਗਏ ਵਾਹਨਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਦੋਵੇਂ ਮੁਲਜ਼ਮ ਭਰਾ 2015 ਤੋਂ ਫਰਾਰ ਸਨ ਅਤੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਮੁੰਬਈ ਵੱਲੋਂ 260 ਕਿਲੋਗ੍ਰਾਮ ਹੈਰੋਇਨ ਅਤੇ ਦਿੱਲੀ ਸਪੈਸ਼ਲ ਸੈੱਲ ਵੱਲੋਂ 356 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਨ ਦੇ ਮਾਮਲੇ ਵਿੱਚ ਅਤਿ ਲੋੜੀਂਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਅਮੋਲਕ ਸਿੰਘ ਆਪਣੇ ਪੁੱਤਰ ਨਾਲ ਮਿਲ ਕੇ ਡਰੱਗ ਕਾਰਟਲ ਚਲਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਦੋਸ਼ੀ ਅਮੋਲਕ 2019 ਵਿੱਚ ਜੇਲ੍ਹ ਤੋਂ ਬਾਹਰ ਆ ਗਿਆ ਸੀ, ਪਰ ਸਾਲਾਂ ਤੋਂ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸਰਗਰਮ ਸੀ ਅਤੇ ਫਰਾਰ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਸ ਵਿਰੁੱਧ ਸੂਬੇ ਭਰ ਵਿੱਚ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ 10 ਐਫਆਈਆਰਜ਼ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਜਾਂਚ ਦੌਰਾਨ, ਮੁਲਜ਼ਮ ਦੇ ਕਬਜ਼ੇ ਵਿੱਚੋਂ ਬਰਾਮਦ ਕੀਤਾ ਗਿਆ ਅਸਲਾ ਲਾਇਸੈਂਸ ਜਾਅਲੀ ਪਾਇਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਹੋਰ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਹੋਰ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਲੋੜੀਂਦੇ ਮੁਲਜ਼ਮ ਅਮੋਲਕ ਅਤੇ ਉਸਦੇ ਪੁੱਤਰ ਮਹਾਬੀਰ ਦੇ ਸ਼ਹਿਰ ਵਿੱਚ ਮੌਜੂਦ ਹੋਣ ਬਾਰੇ ਮਿਲੀ ਭਰੋਸੇਯੋਗ ਇਤਲਾਹ ਉਪਰੰਤ, ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਪ੍ਰੀਤ ਵਿਹਾਰ ਵਿਖੇ ਉਨ੍ਹਾਂ ਦੇ ਘਰ ’ਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਸੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮਾਂ ਦੀਆਂ ਸੂਬੇ ਵਿੱਚ ਅਤੇ ਬਾਹਰ ਕਈ ਜਾਇਦਾਦਾਂ ਹਨ ਅਤੇ ਉਹ ਗ੍ਰਿਫ਼ਤਾਰੀ ਤੋਂ ਬਚਣ ਲਈ ਅਕਸਰ ਆਪਣੇ ਘਰ ਬਦਲਦੇ ਰਹਿੰਦੇ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ