Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

"ਯੁੱਧ ਨਸ਼ਿਆਂ ਵਿਰੁੱਧ" ਤਹਿਤ ਨਸ਼ਾ ਤਸਕਰਾਂ 'ਤੇ ਇੱਕ ਹੋਰ ਕਾਰਵਾਈ

March 05, 2025 04:32 PM
SehajTimes

ਫੈਸਲਾਕੁੰਨ ਜੰਗ ਤਹਿਤ ਸਮਾਜ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਦੇ ਉਦੇਸ਼ ਨਾਲ ਕੀਤੀ ਕਾਰਵਾਈ

ਚੰਡੀਗੜ੍ਹ : ਨਸ਼ਾ ਤਸਕਰਾਂ ਵਿਰੁੱਧ ਇੱਕ ਹੋਰ ਕਾਰਵਾਈ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਗਰ ਨਿਗਮ ਦੇ ਤਾਲਮੇਲ ਨਾਲ ਬੁੱਧਵਾਰ ਨੂੰ ਇੱਕ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ। ਸਰਕਾਰੀ ਜ਼ਮੀਨ 'ਤੇ ਕਥਿਤ ਤੌਰ 'ਤੇ ਡਰੱਗ ਪੈਸੇ ਦੀ ਵਰਤੋਂ ਕਰਕੇ ਬਣਾਏ ਗਏ ਕਬਜ਼ੇ ਵਾਲੇ ਢਾਂਚੇ ਨੂੰ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਹਿੱਸੇ ਵਜੋਂ ਢਾਹ ਦਿੱਤਾ ਗਿਆ।

ਪੁਲਿਸ ਕਮਿਸ਼ਨਰ ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਨੂੰ ਇੱਕ ਬਦਨਾਮ ਨਸ਼ਾ ਤਸਕਰ, ਧਰਮਿੰਦਰ ਪੁੱਤਰ ਮੋਹਨ ਲਾਲ ਵਾਸੀ ਧੰਕੀਆ ਮੁਹੱਲਾ, ਜਲੰਧਰ, ਵੱਲੋਂ ਸਰਕਾਰੀ ਜ਼ਮੀਨ 'ਤੇ ਗੈਰ-ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਮਿਲੀ ਸੀ। ਇਹ ਜਾਇਦਾਦ ਕਥਿਤ ਤੌਰ 'ਤੇ ਉਸਦੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਪ੍ਰਾਪਤ ਆਮਦਨ ਦੀ ਵਰਤੋਂ ਕਰਕੇ ਬਣਾਈ ਗਈ ਸੀ।

ਤੁਰੰਤ ਕਾਰਵਾਈ ਕਰਦਿਆਂ ਨਗਰ ਨਿਗਮ ਅਤੇ ਪੁਲਿਸ ਟੀਮਾਂ ਹਰਕਤ ਵਿੱਚ ਆ ਗਈਆਂ ਅਤੇ ਕਬਜ਼ੇ ਵਾਲੇ ਢਾਂਚੇ ਨੂੰ ਢਾਹ ਦਿੱਤਾ, ਜਿਸ ਨਾਲ ਇੱਕ ਸਖ਼ਤ ਸੰਦੇਸ਼ ਗਿਆ ਕਿ ਜਲੰਧਰ ਵਿੱਚ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੁਲਿਸ ਕਮਿਸ਼ਨਰ ਜਲੰਧਰ ਨੇ ਅੱਗੇ ਦੱਸਿਆ ਕੀਤਾ ਕਿ ਧਰਮਿੰਦਰ ਇੱਕ ਆਦਤਨ ਅਪਰਾਧੀ ਹੈ, ਜਿਸ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ ਛੇ ਮਾਮਲੇ ਦਰਜ ਹਨ। ਇਹ ਕਾਰਵਾਈ ਨਸ਼ਾ ਤਸਕਰਾਂ ਦੇ ਵਿੱਤੀ ਨੈੱਟਵਰਕ ਨੂੰ ਖਤਮ ਕਰਨ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਣ ਕਦਮ ਹੈ।

"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਲਗਾਤਾਰ ਤੇਜ਼ ਹੋ ਰਹੀ ਹੈ, ਅਧਿਕਾਰੀਆਂ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈਆਂ ਕਰਨ ਦਾ ਪ੍ਰਣ ਕੀਤਾ ਹੈ। ਜ਼ਿਕਰਯੋਗ ਹੈ ਕਿ ਫਿਲੌਰ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨਾਲ ਜੁੜੇ ਗੈਰ-ਕਾਨੂੰਨੀ ਢਾਂਚਿਆਂ ਨੂੰ ਢਾਹੁਣ ਸਮੇਤ ਪਹਿਲਾਂ ਵੀ ਅਜਿਹੀਆਂ ਕਾਰਵਾਈਆਂ ਕੀਤੀਆਂ ਗਈਆਂ ਹਨ।

ਕਮਿਸ਼ਨਰੇਟ ਪੁਲਿਸ ਨੇ ਸਮਾਜ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਆਪਣੀ ਵਚਨਬੱਧਤਾ ਦਹੁਰਾਉਂਦਿਆਂ ਲੋਕਾਂ ਨੂੰ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਲਈ ਉਨ੍ਹਾਂ ਦੇ ਯਤਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ