Saturday, January 31, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

Malwa

ਭਰੂਰ ਵਿਖੇ ਸਿਹਤ ਕਾਮਿਆਂ ਨੇ ਮਰੀਜ਼ਾਂ ਦੀ ਕੀਤੀ ਜਾਂਚ 

March 05, 2025 04:41 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਸਰਕਾਰ ਵੱਲੋਂ 30 ਸਾਲ ਤੋਂ ਵਧੇਰੇ ਉਮਰ ਦੇ ਸਾਰੇ ਵਿਅਕਤੀਆਂ ਦੇ ਸ਼ੂਗਰ, ਬਲੱਡ ਪਰੈਸ਼ਰ ਦੀ ਜਾਂਚ ਐਨ ਸੀ ਡੀ ਕੈਂਪ ਲਗਾਕੇ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਿਵਲ ਸਰਜਨ ਸੰਗਰੂਰ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਗਗਨ ਖੀਪਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਭਰੂਰ ਵਿਖੇ ਸੀ ਐਚ ਓ ਜਸਵੀਰ ਕੌਰ, ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ, ਜਸਵੀਰ ਕੌਰ ਦੀ ਅਗਵਾਈ ਹੇਠ ਕੈਂਪ ਲਗਾਕੇ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਨਾ ਨੂੰ ਦਵਾਈਆਂ ਦਿੱਤੀਆਂ ਗਈਆ। ਇਸ ਮੌਕੇ ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਜਸਵੀਰ ਕੌਰ ਨੇ ਕਿਹਾ ਕਿ ਐਨ ਸੀ ਡੀ ਪ੍ਰੋਗਰਾਮ ਤਹਿਤ ਗੈਰ ਸੰਚਾਰੀ ਬਿਮਾਰੀਆਂ, ਸੂਗਰ, ਬਲੱਡ ਪਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਕਾਬੂ ਪਾਉਣ ਲਈ ਪੂਰੀ ਅਬਾਦੀ ਨੂੰ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਬਿਮਾਰੀਆਂ ਤੀਹ ਸਾਲ ਦੀ ਉਮਰ ਵਿੱਚ ਵਧਣ ਲੱਗਦੇ ਹਨ। ਇਸ ਨਾਲ ਸਿਹਤ ਸੰਭਾਲ  ਸਰੀਰਕ ਤੰਦਰੁਸਤੀ ਲੋਕਾਂ ਵਿੱਚ ਵਧੇਗੀ। ਇਸ ਮੌਕੇ ਟੀਬੀ ਕੰਟਰੋਲ ਪ੍ਰੋਗਰਾਮ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਵੀ ਸਿਹਤ ਸਿੱਖਿਆ ਦਿੱਤੀ ਗਈ। ਕੈਂਪ ਵਿੱਚ 80 ਵਿਅਕਤੀਆਂ ਦੀ ਜਾਂਚ ਕੀਤੀ ਗਈ। ਇਸ ਮੌਕੇ ਆਸ਼ਾ ਵਰਕਰ ਕਰਮਜੀਤ ਕੌਰ, ਆਂਗਨਵਾੜੀ ਵਰਕਰ ਗੁਰਪ੍ਰੀਤ ਕੌਰ, ਪਰਮਜੀਤ ਕੌਰ ਤੋ ਇਲਾਵਾ ਹੋਰ ਹਾਜਰ ਮੈਂਬਰ ਹਾਜ਼ਰ ਸਨ। 

Have something to say? Post your comment