Thursday, December 18, 2025

Malwa

ਸੁਨਾਮ ਵਿਖੇ ਸਰਟੀਫਿਕੇਟ ਵੰਡ ਸਮਾਰੋਹ ਆਯੋਜਿਤ

March 05, 2025 04:52 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਰੋਟਰੀ ਕਲੱਬ ਸੁਨਾਮ ਵੱਲੋਂ ਮਾਂ ਵੈਸ਼ਨੂੰ ਦੇਵੀ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸੰਸਥਾ ਦੇ ਪਹਿਲੇ ਬੈਚ ਵੱਲੋਂ ਕੰਪਿਊਟਰ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਲੱਬ ਪ੍ਰਧਾਨ ਦੇਵਿੰਦਰ ਪਾਲ ਸਿੰਘ ਰਿੰਪੀ ਦੀ ਅਗਵਾਈ ਹੇਠ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਨ ਸਥਾਨਕ ਰੋਟਰੀ ਕਲੱਬ ਵਿਖੇ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਦੇ ਨਾਲ ਹੋਈ। ਰੋਟਰੀ ਕਲੱਬ ਦੇ ਪ੍ਰਧਾਨ ਦੇਵਿੰਦਰ ਪਾਲ ਸਿੰਘ ਰਿੰਪੀ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸੰਬੋਧਨ ਕਰਦੇ ਹੋਏ ਸੰਸਥਾ ਦੇ ਡਾਇਰੈਕਟਰ ਸੀ.ਏ. ਲਕਸ਼ੈ ਸਿੰਗਲਾ ਨੇ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਲਗਾਓ ਲਈ ਇਸ ਤਰ੍ਹਾ ਦੇ ਹੋਰ ਵੀ ਪ੍ਰੋਗਰਾਮ ਉਲੀਕਦੇ ਰਹਿਣਗੇ ਅਤੇ ਵਿਦਿਆਰਥੀਆਂ ਵਿੱਚ ਪੜ੍ਹਾਈ ਪ੍ਰਤੀ ਭਾਵਨਾ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨਗੇ। ਰੋਟਰੀ ਦੇ ਜਿਲ੍ਹਾ ਗਵਰਨਰ 2023-24 ਘਣਸ਼ਿਆਮ ਕਾਂਸਲ ਨੇ ਵਿਦਿਆਰਥੀਆਂ ਨੂੰ ਰੋਟਰੀ ਵੱਲੋ ਚਲਾਏ ਜਾ ਰਹੇ ਸਾਖਰਤਾ ਸਬੰਧੀ ਅਤੇ ਸਿੱਖਿਆ ਸਬੰਧੀ ਹੋਰ ਪ੍ਰੋਗਰਾਮਾਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਜਿਕਰਯੋਗ ਹੈ ਕਿ ਮਾਂ ਵੈਸਨੂੰ ਦੇਵੀ ਚੈਰਟੀਟੇਬਲ ਟਰਸਟ ਵੱਲੋਂ ਵਿਦਿਆਰਥੀਆਂ ਨੂੰ ਕੰਪਿਊਟਰ ਦੀ ਸਿੱਖਿਆ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਹਨੀਸ਼ ਸਿੰਗਲਾ, ਰਾਜਨ ਸਿੰਗਲਾ, ਹਰੀਸ਼ ਗੋਇਲ, ਕੇਵਲ ਕ੍ਰਿਸ਼ਨ ਸਿੰਗਲਾ, ਰਾਜੇਸ਼ ਗਰਗ, ਤਨੁਜ ਜਿੰਦਲ, ਨਿਤਿਨ ਜਿੰਦਲ, ਸੰਜੀਵ ਸਿੰਗਲਾ, ਸਤੀਸ਼ ਮਿੱਤਲ, ਪ੍ਰੋਜੈਕਟ ਚੇਅਰਮੈਨ ਵਿਨੀਤ ਗਰਗ, ਵਿਨੈ ਜਿੰਦਲ , ਰਾਜੇਸ਼ ਬਾਂਸਲ, ਅਮਿਤ ਕੁਮਾਰ, ਹਰਪ੍ਰੀਤ ਸਿੰਘ ਨੰਬਰਦਾਰ, ਸੀ.ਏ. ਲਕਸ਼ੇ ਸਿੰਗਲਾ, ਪ੍ਰਿਸੀਪਲ ਨੀਤੂ ਗਰਗ ਵੀ ਵਿਸ਼ੇਸ਼ ਤੋਰ ਤੇ ਹਾਜਰ ਸਨ।

Have something to say? Post your comment

 

More in Malwa

ਵਿਧਾਇਕ ਭਾਰਜ ਦੇ ਜੱਦੀ ਪਿੰਡ ਤੋਂ 'ਆਪ' ਉਮੀਦਵਾਰ ਚੋਣ ਹਾਰ ਗਿਆ

ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਕਿਹਾ "ਆਪ" ਵਾਅਦਿਆਂ ਤੇ ਨਹੀਂ ਉਤਰੀ ਖ਼ਰੀ 

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਘੇਰੀ 'ਆਪ' ਸਰਕਾਰ 

ਸਾਈਕਲਿਸਟ ਮਨਮੋਹਨ ਸਿੰਘ ਦਾ ਕੀਤਾ ਸਨਮਾਨ

ਬਾਜਵਾ ਪਰਵਾਰ ਨੇ ਅਕਾਲਗੜ੍ਹ 'ਚ ਪਾਈਆਂ ਵੋਟਾਂ 

ਪਰਮਿੰਦਰ ਢੀਂਡਸਾ ਨੇ ਜੱਦੀ ਪਿੰਡ ਉਭਾਵਾਲ 'ਚ ਪਾਈ ਵੋਟ 

ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਕੀਤੀ ਚਰਚਾ 

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ