Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗਾਜੀਪੁਰ, ਸ਼ੰਭੂ ਕਲਾਂ, ਮਸੀਂਗਣ ਤੇ ਗੁਲਾਹੜ 'ਚ ਲੱਗੇ ਜਨ ਸੁਵਿਧਾ ਕੈਂਪਾਂ ਦਾ ਲੋਕਾਂ ਨੇ ਲਾਭ ਲੈਂਦਿਆਂ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ

March 05, 2025 05:22 PM
SehajTimes
ਪਟਿਆਲਾ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਪਹਿਲਕਦਮੀ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਅੱਜ ਜ਼ਿਲ੍ਹੇ ਵਿੱਚ ਤਿੰਨ ਥਾਵਾਂ 'ਤੇ ਜਨ ਸੁਵਿਧਾ ਕੈਂਪ ਲਗਾਏ ਗਏ। ਸਮਾਣਾ ਬਲਾਕ ਦੇ ਪਿੰਡ ਗਾਜੀਪੁਰ, ਰਾਜਪੁਰਾ ਸਬ ਡਵੀਜਨ 'ਚ ਸ਼ੰਭੂ ਕਲਾਂ, ਦੂਧਨਸਾਧਾਂ ਸਬ ਡਵੀਜਨ 'ਚ ਮਸੀਂਗਣ ਅਤੇ ਪਾਤੜਾਂ ਨੇੜੇ ਪਿੰਡ ਗੁਲਾਹੜ ਵਿਖੇ ਲਗਾਏ ਇਨ੍ਹਾਂ ਕੈਂਪਾਂ ਵਿੱਚ ਜ਼ਿਲ੍ਹਾ ਅਧਿਕਾਰੀਆਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਇਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਦਿਆਂ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ।
ਬਲਾਕ ਸਮਾਣਾ ਦੇ ਪਿੰਡ ਗਾਜੀਪੁਰ ਵਿਖੇ ਐਸ.ਡੀ.ਐਮ. ਸਮਾਣਾ ਤਰਸੇਮ ਚੰਦ, ਪਾਤੜਾਂ ਦੇ ਪਿੰਡ ਗੁਲਾਹੜ ਵਿਖੇ ਐਸ.ਡੀ.ਐਮ ਅਸ਼ੋਕ ਕੁਮਾਰ, ਮਸੀਂਗਣ ਵਿਖੇ ਨਾਇਬ ਤਹਿਸੀਲਦਾਰ ਸੀਮਾ ਅਰੋੜਾ ਅਤੇ ਸ਼ੰਭੂ ਕਲਾਂ ਵਿਖੇ ਬੀ.ਡੀ.ਪੀ.ਓ. ਜਤਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਿੰਡਾਂ ਵਿੱਚ ਅਜਿਹੇ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ।
ਇਸ ਦੌਰਾਨ ਸਮਾਣਾ ਦੇ ਬੀ.ਡੀ.ਪੀ.ਓ ਅਮਰਜੀਤ ਸਿੰਘ, ਪਾਤੜਾਂ ਦੇ ਬੀ.ਡੀ.ਪੀ.ਓ ਬਘੇਲ ਸਿੰਘ, ਭੁਨਰਹੇੜੀ ਬੀ.ਡੀ.ਪੀ.ਓ. ਮਹਿੰਦਰਜੀਤ ਸਿੰਘ, ਸ਼ੰਭੂ ਕਲਾਂ ਦੇ ਬੀ.ਡੀ.ਪੀ.ਓ. ਜਤਿੰਦਰ ਸਿੰਘ ਢਿੱਲੋਂ ਸਮੇਤ ਹੋਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ ਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਖ਼ੁਦ ਚੱਲਕੇ ਲੋਕਾਂ ਦੇ ਘਰਾਂ ਦੇ ਨੇੜੇ ਪੁੱਜਦੇ ਹਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਮੌਕੇ 'ਤੇ ਹੀ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ।
ਇਸ ਕੈਂਪ ਦਾ ਲਾਭ ਲੈਣ ਵਾਲੇ ਲੋਕਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਸ਼ਹਿਰ ਵਿੱਚ ਨਹੀਂ ਜਾਣਾ ਪੈਂਦਾ ਤੇ ਉਨ੍ਹਾਂ ਦੇ ਜਰੂਰੀ ਪ੍ਰਸ਼ਾਸਨਿਕ ਕੰਮ ਪਿੰਡ ਵਿੱਚ ਹੀ ਅਜਿਹੇ ਕੈਂਪਾਂ ਜਰੀਏ ਹੋ ਜਾਂਦੇ ਹਨ। ਇਸ ਜਨ ਸੁਵਿਧਾ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੇ ਮਸਲੇ ਸੁਣੇ ਤੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਵੀ ਕੀਤਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ