Friday, October 03, 2025

Malwa

ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਜੈ ਸਿੰਘ ਜੀ ਖਲਕੱਟ

March 06, 2025 12:50 PM
SehajTimes
ਮਹਾਨ ਸ਼ਹੀਦ ਬਾਬਾ ਜੈ ਸਿੰਘ ਜੀ ਖਲਕੱਟ ਜਿਨ੍ਹਾਂ ਨੂੰ ਸੰਮਤ 1810 (ਸੰਨ1753 ਈ:) ‘ਚ ਸਰਹਿੰਦ ਦੇ ਨਵਾਬ ਅਬਦੁੱਸ ਸਮਦ ਖਾਂ ਨੇ ਤੰਬਾਕੂ ਵਾਲੀ ਪੰਡ (ਬੋਝਾ) ਨਾ ਚੁੱਕਣ ਤੇ ਪੁੱਠਿਆਂ ਟੰਗ ਕੇ ਪੁਠੀ ਖੱਲ ਉਤਾਰ ਕੇ ਕੀਤਾ ਸੀ ਸ਼ਹੀਦ
 
ਪਟਿਆਲਾ :  ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਜੈ ਸਿੰਘ ਜੀ ਖਲਕਟ ਨੂੰ ਸਮਰਪਿਤ 273ਵਾਂ ਸਾਲਾਨਾ ਸ਼ਹੀਦੀ ਸਮਾਗਮ 7 ਮਾਰਚ ਤੋਂ 9 ਮਾਰਚ ਤੱਕ ਪਿੰਡ ਬਾਰਨ ਵਿਖੇ ਆਯੋਜਿਤ ਕੀਤਾ ਜਾਵੇਗਾ। ਗੁਰਦੁਆਰਾ ਸ਼ਹੀਦ ਬਾਬਾ ਜੈ ਸਿੰਘ ਖਲਕਟ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਗੁਰਦੁਆਰਾ ਸ਼ਹੀਦ ਬਾਬਾ ਜੈ ਸਿੰਘ ਜੀ ਖਲਕਟ ਦੇ ਵਿਹੜੇ ਵਿੱਚ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਤਿੰਨ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਹਜ਼ਾਰਾਂ ਸ਼ਰਧਾਲੂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਆਉਣਗੇ।
 
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਅਤੇ ਕਮੇਟੀ ਦੇ ਮੈਂਬਰਾਂ ਰੋਸ਼ਨ ਸਿੰਘ, ਹਰਮੇਸ਼ ਸਿੰਘ,ਸੁਖਦੇਵ ਸਿੰਘ,ਗੁਰਧਿਆਨ ਸਿੰਘ, ਕਰਮ ਸਿੰਘ, ਗੁਰਜੰਟ ਸਿੰਘ ਸਰਪੰਚ, ਧਰਮ ਸਿੰਘ, ਗੁਰਚਰਨ ਸਿੰਘ, ਰਾਮ ਸਿੰਘ, ਬਲਜਿੰਦਰ ਸਿੰਘ, ਜੋਗਿੰਦਰ ਸਿੰਘ ਪੰਛੀ ਦਰਸ਼ਨ ਸਿੰਘ, ਜਿੰਦਰ ਸਿੰਘ ਨੇ ਦੱਸਿਆ ਕਿ ਮਹਾਨ ਸ਼ਹੀਦ ਬਾਬਾ ਜੈ ਸਿੰਘ ਜੀ ਖਲਕਟ ਨੂੰ ਸਰਹਿੰਦ ਦੇ ਨਵਾਬ ਅਬਦੁਸ ਸਮਦ ਖਾਨ ਨੇ ਸੰਮਤ 1810 (1753 ਈ.) ਵਿੱਚ ਤੰਬਾਕੂ ਦੀ ਥੈਲੀ (ਬੋਝ) ਨਾ ਚੁੱਕਣ ਕਰਕੇ ਖੱਲ ਉਤਾਰ ਕੇ ਸ਼ਹੀਦ ਕਰ ਦਿੱਤਾ ਸੀ। ਉਨ੍ਹਾਂ ਦੀ ਪਤਨੀ ਮਾਤਾ ਧੰਨ ਕੌਰ ਅਤੇ ਪੁੱਤਰ ਭਾਈ ਕਰਨ ਸਿੰਘ, ਭਾਈ ਖੜਕ ਸਿੰਘ ਅਤੇ ਨੂੰਹ ਅਮਰ ਕੌਰ ਨੂੰ ਵੀ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ।
 
ਇਸ ਸਮਾਗਮ ਵਿੱਚ ਸੰਤ ਬਾਬਾ ਦਰਬਾਰਾ ਸਿੰਘ, ਭਾਈ ਸਿਮਰਨ ਜੀਤ ਸਿੰਘ, ਭਾਈ ਪਿਰਤਪਾਲ ਸਿੰਘ, ਸੰਤ ਬਾਬਾ ਹਰਬੰਸ ਸਿੰਘ, ਸੰਤ ਬਾਬਾ ਰਣਵੀਰ ਸਿੰਘ, ਸੰਤ ਬਾਬਾ ਧਰਮਪਾਲ ਸਿੰਘ, ਸੰਤ ਬਾਬਾ ਹਰਦੀਪਕ ਸਿੰਘ, ਜਥੇਦਾਰ ਅਮਰੀਕ ਸਿੰਘ ਕੀਰਤਨ ਜਥਿਆਂ ਰਾਹੀਂ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਨਗੇ ਅਤੇ ਕੀਰਤਨ ਦੀਵਾਨ 7 ਮਾਰਚ ਤੋਂ ਸ਼ੁਰੂ ਹੋਣਗੇ, ਜੋ 9 ਮਾਰਚ ਦਿਨ ਐਤਵਾਰ ਤੱਕ ਜਾਰੀ ਰਹਿਣਗੇ ਅਤੇ ਸੰਗਤਾਂ ਨੂੰ ਬੇਨਤੀ ਕੀਤੀ ਗੁਰੂਘਰ ਦੀ ਕਿਰਪਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਗੁਰੂ ਦਾ ਲੰਗਰ ਵੀ ਅਤੁੱਟ ਵਰਤੇਗਾ ।

Have something to say? Post your comment

 

More in Malwa

ਵਿਧਇਕ ਮਾਲੇਰਕੋਟਲਾ ਨੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ

ਸੇਵਾ ਪਖਵਾੜਾ ਤਹਿਤ ਭਾਜਪਾ ਨੇ ਲਾਇਆ ਖੂਨਦਾਨ ਕੈਂਪ 

ਮਾਲੇਰਕੋਟਲਾ ਦੇ ਪਿੰਡ ਅਜੀਮਾਬਾਦ ਵਿੱਚ ਪਰਾਲੀ ਸਾੜਨ ’ਤੇ ਮਾਮਲਾ ਦਰਜ

ਪਰਾਲੀ ਨੂੰ ਖ਼ੁਦ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਬਿਨ੍ਹਾਂ ਅੱਗ ਲਾਏ ਕਰਨ ਦਾ ਸੱਦਾ

ਪੰਜਾਬੀ ਯੂਨੀਵਰਸਿਟੀ ਵਿਖੇ ਸਰਕਾਰੀ ਆਰਟਸ ਐਂਡ ਕਰਾਫਟ ਇੰਸਟਿਚਿਊਟ, ਨਾਭਾ ਦੇ ਵਿਦਿਆਰਥੀਆਂ ਦੀ ਚਿੱਤਰਕਲਾ ਪ੍ਰਦਰਸ਼ਨੀ ਆਰੰਭ

ਜ਼ਿਲ੍ਹਾ ਸਕੂਲ ਖੇਡਾਂ ਗੱਤਕੇ 'ਚ ਲੜਕੇ ਤੇ ਲੜਕੀਆਂ ਦੇ ਹੋਏ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਵਿਖੇ 'ਵਿਸ਼ਵ ਫਾਰਮਾਸਿਸਟ ਦਿਵਸ' ਮਨਾਇਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਡੀ.ਐਮ.ਓ ਅਸਲਮ ਮੁਹੰਮਦ

ਰੇਲਵੇ ਵਿਭਾਗ ਵੱਲੋਂ ਵਿਸ਼ੇਸ਼ ਟ੍ਰੇਨਾਂ ਚਲਾਉਣ ਲਈ ਪ੍ਰਧਾਨ ਮੰਤਰੀ ਤੇ ਕੇਂਦਰੀ ਰੇਲਵੇ ਮੰਤਰੀ ਨੂੰ ਲਿਖੇ ਪੱਤਰ ਨੂੰ ਪਿਆ ਬੂਰ : ਪ੍ਰੋ. ਬਡੂੰਗਰ