Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਕਿਸਾਨਾਂ ਦੀ ਫੜੋ ਫੜੀ ਨੇ ਭਗਵੰਤ ਮਾਨ ਸਰਕਾਰ ਦਾ ਕਿਸਾਨ ਮਜ਼ਦੂਰ ਵਿਰੋਧੀ ਚਿਹਰਾ ਕੀਤਾ ਨੰਗਾ  :  ਖੋਸਲਾ   

March 06, 2025 01:14 PM
SehajTimes
ਹੁਸ਼ਿਆਰਪੁਰ : ਡੈਮੋਕਰੇਟਿਕ ਭਾਰਤੀਯ ਲੋਕ ਅਦਾਲਤ ਦੇ ਰਾਸ਼ਟਰੀ ਪ੍ਰਧਾਨ ਗੁਰਮੁਖ ਸਿੰਘ ਖੋਸਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਚੰਡੀਗੜ੍ਹ ਮੋਰਚੇ ਨੂੰ ਅਸਫ਼ਲ ਬਣਾਉਣ ਲਈ ਕਿਸਾਨ, ਮਜ਼ਦੂਰ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰੀ ਉਨ੍ਹਾਂ ਦੀ ਗ੍ਰਿਫਤਾਰੀ ਤੇ ਕਈ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰਨ ਤੇ ਡੈਮੋਕਰੇਟਿਕ ਭਾਰਤੀਯ ਲੋਕ ਦਲ ਇਸ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਨੂੰ ਖੁੱਲ੍ਹੀ ਜੇਲ੍ਹ ਵਿੱਚ ਤਬਦੀਲ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ਨੂੰ ਅਸਫ਼ਲ ਬਣਾਉਣ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ । ਉਨ੍ਹਾਂ ਕਿਹਾ ਕਿ ਸਰਕਾਰ ਕੰਧ ਉੱਤੇ ਲਿਖਿਆ ਪੜ੍ਹ ਲਵੇ ਕਿ ਜਿੱਥੇ ਜ਼ਬਰ ਹੈ, ਉੱਥੇ ਟਾਕਰਾ ਵੀ ਹੈ,ਦੇ ਸਿਧਾਂਤ ਉੱਪਰ ਪਹਿਰਾ ਦਿੰਦੇ ਹੋਏ ਮਿਹਨਤੀ ਲੋਕ ਭਗਵੰਤ ਮਾਨ ਸਰਕਾਰ ਦੇ ਹਰ ਜ਼ਬਰ ਦਾ ਟਾਕਰਾ ਕਰਦੇ ਹੋਏ ਆਪਣੇ ਸੰਘਰਸ਼ ਨੂੰ ਜਾਰੀ ਰੱਖਣਗੇ।
 ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਦਾ ਕਹਿਣਾ ਸੀ ਕਿ ਜੇਕਰ ਧਰਨੇ ਮੁਜ਼ਾਹਰੇ ਕਰਨੇ ਹਨ ਤਾਂ ਮੇਰੇ ਘਰ ਅੱਗੇ ਲਗਾਓ, ਹੁਣ ਜਦੋਂ ਕਿਸਾਨ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਘਰ ਅੱਗੇ ਮੋਰਚਾ ਲਗਾਉਣ ਜਾ ਰਹੇ ਹਨ ਤਾਂ ਉਹਨਾਂ ਦੀ ਫੜੋਫੜੀ,ਛਾਪੇਮਾਰੀਆਂ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਗਪੌੜ ਛੱਡ ਰਿਹਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਚਲਾਏ ਦਮਨ ਚੱਕਰ ਨੇ ਭਗਵੰਤ ਮਾਨ ਸਰਕਾਰ ਦਾ ਕਿਸਾਨ ਮਜ਼ਦੂਰ ਵਿਰੋਧੀ ਚਿਹਰਾ ਵੀ ਨੰਗਾ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਪੱਧਰ ਤੋਂ ਲੈ ਕੇ ਬਲਾਕ ਪੱਧਰੀ ਆਗੂਆਂ ਨੂੰ ਗ੍ਰਿਫ਼ਤਾਰ ਹੀ ਕੀਤਾ ਗਿਆ ਸਗੋਂ ਖ਼ੁਦ ਬੁਲਾਈ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਧਮਕੀ ਦੇਣਾ ਅਤੇ ਕਿਸਾਨੀ ਮੰਗਾਂ ਨੂੰ ਸਿਰੇ ਤੋਂ ਨਿਕਾਰਨਾ, ਮੁੱਖ ਮੰਤਰੀ ਵਲੋਂ ਅਹੁਦੇ ਦੀ ਮਰਿਆਦਾ ਦਾ ਉਲੰਘਣ ਵੀ ਕੀਤਾ ਗਿਆ। ਇਸ ਤੋਂ ਇਲਾਵਾ ਕਿਸਾਨੀ ਸੰਘਰਸ਼ ਖ਼ਿਲਾਫ਼ ਗਲਤ ਟਿੱਪਣੀਆਂ ਕਰਨ ਅਤੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਾ ਦੇ ਕੇ ਜ਼ੁਬਾਨਬੰਦੀ ਕਰਨ ਦੀ ਕੋਝੀ ਕੋਸ਼ਿਸ਼ ਅਤਿ ਨਿੰਦਣਯੋਗ ਹੈ। ਇਸ ਮੌਕੇ ਪ੍ਰੇਮ ਸਾਰਸਰ ਰਾਸ਼ਟਰੀ ਚੇਅਰ ਮੈਨ,ਮੰਗਤ ਰਾਮ ਕਲਿਆਣ ਰਾਸ਼ਟਰੀ ਸਕੱਤਰ, ਲਖਵਿੰਦਰ ਸਿੰਘ ਧਰਮ ਕੋਟ ਪ੍ਰਧਾਨ ਪੰਜਾਬ ਆਦਿ ਸਾਥੀ ਮੌਜੂਦ ਸਨ!

Have something to say? Post your comment

 

More in Doaba

ਬੰਗਾਲ-ਅਸਾਮ ਦੀ ਜਿੱਤ ਦੀ ਖੁਸ਼ੀ 'ਚ ਭਾਜਪਾ ਨੇ ਵੰਡੇ ਲੱਡੂ 2027 ਚ ਭਾਜਪਾ ਦੀ ਸਰਕਾਰ ਪੰਜਾਬ ਚ ਬਣਨ ਦਾ ਦਾਅਵਾ ਕੀਤਾ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥਣ ਹਰਦੀਪ ਕੌਰ ਨੇ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸ਼ੁਕਰਾਨਾ ਯਾਤਰਾ ਤਹਿਤ ਬਲਾਚੌਰ ਵਿਖੇ ਪਹੁੰਚਣਗੇ ਅੱਜ, ਜਲਾਲਪੁਰ

ਪੀ.ਸੀ.ਐਸ ਅਧਿਕਾਰੀ ਰਮਨਜੀਤ ਨੇ ਡਿਊਟੀ ਸੰਭਾਲਣ ਉਪਰੰਤ ਕੀਤਾ ਖੂਨਦਾਨ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ

ਨਵਨੂਰ ਹਸਪਤਾਲ ਬਲਾਚੌਰ ਮਰੀਜ਼ਾਂ ਲਈ ਹੋ ਰਿਹਾ ਵਰਦਾਨ ਸਾਬਿਤ

ਵਿਧਾਇਕਾ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਰੀ ਹਸਪਤਾਲ ਵਿੱਚ ਉਪਲਬਧ : ਡਾ. ਸੂਰੀ

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ