Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਰੀਜ਼ਾਂ ਨੂੰ ਛੁੱਟੀ ਮਿਲਣ ਉਪਰੰਤ ਡਾਕਟਰ ਦੀ ਸਲਾਹ ਮੁਤਾਬਕ ਆਕਸੀਜਨ ਕੰਸਨਟ੍ਰੇਟਰਜ਼ ਜਾਰੀ ਕੀਤੇ ਜਾਣਗੇ:ਸਿੱਧੂ

May 24, 2021 09:10 PM
SehajTimes

ਚੰਡੀਗੜ੍ਹ :ਪੰਜਾਬ ਸਰਕਾਰ ਨੇ ਹਸਪਤਾਲਾਂ ਵਿੱਚ ਕੋਵਿਡ-19 ਤੋਂ ਸਿਹਤਯਾਬ ਹੋਏ ਮਰੀਜ਼ਾਂ ਦੀਆਂ ਆਕਸੀਜਨ ਸਬੰਧੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਘਰ ਵਿੱਚ ਵਰਤੋਂ ਲਈ ਆਕਸੀਜਨ ਕੰਸਨਟ੍ਰੇਟਰਜ਼ ਵੰਡਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ।ਇਹ ਜਾਣਕਾਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਿੱਤੀ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਧਿਕਾਰੀਆਂ ਨੂੰ ਉਨ੍ਹਾਂ ਮਰੀਜ਼ਾਂ ਨੂੰ ਆਕਸੀਜਨ ਕੰਸਨਟ੍ਰੇਟਰਜ਼ ਜਾਰੀ ਕਰਨ ਦੀ ਆਗਿਆ ਦਿੱਤੀ ਗਈ ਹੈ ਜਿਨ੍ਹਾਂ ਨੂੰ ਹਸਪਤਾਲ ਤੋਂ ਡਿਸਚਾਰਜ ਹੋਣ ਤੋਂ ਬਾਅਦ ਕੁਝ ਦਿਨਾਂ ਲਈ ਘੱਟ ਆਕਸੀਜਨ ਸਬੰਧੀ ਸਹਾਇਤਾ ਦੀ ਲੋੜ ਹੈ।
ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਦਿਸ਼ਾ-ਨਿਰਦੇਸ਼ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਤੇ ਲਾਗੂ ਨਹੀਂ ਹੁੰਦੇ ਕਿਉਂਕਿ ਅਜਿਹੇ ਮਰੀਜ਼, ਜਿਨ੍ਹਾਂ ਨੂੰ ਆਕਸੀਜਨ ਸਹਾਇਤਾ ਦੀ ਲੋੜ ਹੋਵੇ, ਨੂੰ ਵਿਆਪਕ ਦੇਖਭਾਲ ਲਈ ਹਸਪਤਾਲ ਲਿਆਂਦਾ ਜਾਣਾ ਚਾਹੀਦਾ ਹੈ। ਕੋਵਿਡ ਤੋਂ ਸਿਹਤਯਾਬ ਹੋਏ ਮਰੀਜ਼ਾਂ ਨੂੰ ਡਾਕਟਰ/ਹਸਪਤਾਲ ਦੀ ਸਲਾਹ `ਤੇ ਹੀ ਘਰ ਵਿਚ ਆਕਸੀਜਨ ਦੀ ਵਰਤੋਂ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਅਜਿਹੇ ਮਰੀਜ਼ਾਂ ਦੀ ਨਿਗਰਾਨੀ ਅਤੇ ਦੇਖਭਾਲ ਦੀ ਜ਼ਿੰਮੇਵਾਰੀ ਇਲਾਜ ਕਰਨ ਵਾਲੇ ਡਾਕਟਰ / ਹਸਪਤਾਲ ਦੀ ਹੋਵੇਗੀ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਅਜਿਹੇ ਮਰੀਜ਼ਾਂ ਨੂੰ ਮਰੀਜ਼ ਜਾਂ ਉਸ ਦੀ ਦੇਖਰੇਖ ਕਰਨ ਵਾਲੇ ਵਿਅਕਤੀ ਤੋਂ ਸਵੈ-ਘੋਸ਼ਣਾ ਲੈਣ ਤੋਂ ਬਾਅਦ 5 ਲੀਟਰ ਪ੍ਰਤੀ ਮਿੰਟ ਦੀ ਸਮਰੱਥਾ ਵਾਲਾ ਆਕਸੀਜਨ ਕੰਸਨਟ੍ਰੇਟਰ ਜਾਰੀ ਕੀਤਾ ਜਾਵੇਗਾ। ਆਕਸੀਜਨ ਕੰਸਨਟ੍ਰੇਟਰ ਵੱਧ ਤੋਂ ਵੱਧ 4 ਹਫ਼ਤਿਆਂ ਲਈ ਜਾਰੀ ਕੀਤਾ ਜਾਏਗਾ ਅਤੇ ਇਸ ਲਈ ਵਾਪਸੀਯੋਗ ਸਕਿਉਰਿਟੀ ਡਿਪਾਜਿਟ ਲਿਆ ਜਾਵੇਗਾ। ਆਕਸੀਜਨ ਬੈਂਕਾਂ ਦੀ ਨਿਗਰਾਨੀ ਅਤੇ ਕੰਮਕਾਜ ਲਈ, ਸਾਰੇ ਡਿਪਟੀ ਕਮਿਸ਼ਨਰ ਇਕ ਨੋਡਲ ਅਧਿਕਾਰੀ ਨਿਯੁਕਤ ਕਰਨਗੇ ਜੋ ਹਰ ਰੋਜ਼ ਸਬੰਧਤ ਡਿਪਟੀ ਕਮਿਸ਼ਨਰ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਨੂੰ ਰਿਪੋਰਟ ਕਰਨਗੇ।

ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਹਸਪਤਾਲਾਂ ਵਿੱਚ ਆਕਸੀਜਨ ਦੀ ਢੁਕਵੀਂ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਹੀ ਹੈ। ਇਸ ਮੰਤਵ ਲਈ ਜ਼ਿਨ੍ਹਾਂ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਘੱਟ ਆਕਸੀਜਨ ਦੀ ਲੋੜ ਹੈ, ਦੀ ਮੰਗ ਨੂੰ ਪੂਰਾ ਕਰਨ ਲਈ ਆਕਸੀਜਨ ਕੰਸਨਟਰੇਟਰਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।ਉਨ੍ਹਾਂ ਸਾਰਿਆਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਦਿਖਾਈ ਦੇਣ `ਤੇ  ਜਲਦ ਤੋਂ ਜਲਦ ਟੈਸਟ ਕਰਵਾਉਣ ਦੀ ਅਪੀਲ ਕੀਤੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ