Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Doaba

ਜੱਗੀ ਜੌਹਲ ਦਾ ਜੇਲ੍ਹ ਤੋਂ ਬਾਹਰ ਆਉਣਾ ਪੰਜਾਬ ਹੀ ਨਹੀਂ ਪੂਰੇ ਦੇਸ਼ ਲਈ ਖ਼ਤਰਾ ਹੈ : ਨਿਸ਼ਾਂਤ ਸ਼ਰਮਾ

March 06, 2025 06:29 PM
SehajTimes

ਹੁਸ਼ਿਆਰਪੁਰ : ਸ਼ਿਵ ਸੈਨਾ ਹਿੰਦ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ !  ਇਸ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ । ਮੀਟਿੰਗ ਨੂੰ ਸੰਬੋਧਨ ਕਰਦਿਆਂ  ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਡੇਰਾ ਪ੍ਰੇਮੀ ਗੁਰਦੀਪ ਦੇ ਕਤਲ ਦੇ ਕਥਿਤ ਦੋਸ਼ੀ ਜੱਗੀ ਜੌਹਲ ਨੂੰ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਹੈ, ਇਸ ਫੈਸਲੇ ਦੀ ਸ਼ਿਵ ਸੈਨਾ ਹਿੰਦ ਸਖ਼ਤ ਨਿਖੇਧੀ ਕਰਦੀ ਹੈ।
ਨਿਸ਼ਾਤ ਸ਼ਰਮਾ ਦੱਸਿਆ ਕਿ 4 ਮਾਰਚ ਨੂੰ ਮੋਗਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਅੱਠ ਸਾਲ ਪੁਰਾਣੇ ਗੁਰਦੀਪ ਕਤਲ ਕੇਸ ਵਿੱਚ ਨੌਂ ਵਿੱਚੋਂ ਛੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ।  ਇਹ ਕੇਸ ਦਸੰਬਰ 2016 ਵਿੱਚ ਬਾਘਾਪੁਰਾਣਾ ਥਾਣੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ), ਅਸਲਾ ਐਕਟ ਅਤੇ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ।  ਉਨ੍ਹਾਂ ਦੱਸਿਆ ਕਿ ਯੂ.ਕੇ ਨਿਵਾਸੀ ਜਗਤਾਰ ਸਿੰਘ ਜੌਹਲ ਉਰਫ ਜੱਗੀ 'ਤੇ ਕਈ ਅੱਤਵਾਦੀ ਗਤੀਵਿਧੀਆਂ 'ਚ ਕਥਿਤ ਤੌਰ 'ਤੇ ਪੰਜਾਬ 'ਚ ਅੱਤਵਾਦ ਨੂੰ ਸੁਰਜੀਤ ਕਰਨ ਅਤੇ ਕਤਲ ਦੀ ਕੋਸ਼ਿਸ਼ ਕਰਨ ਦੇ ਦੋਸ਼ ਹਨ।  ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ 56 ਗਵਾਹ ਪੇਸ਼ ਕਰਨ ਦੇ ਬਾਵਜੂਦ ਇਸਤਗਾਸਾ ਪੱਖ ਆਪਣੇ ਕੇਸ ਨੂੰ ਸ਼ੱਕ ਤੋਂ ਪਰ੍ਹੇ ਸਾਬਤ ਕਰਨ ਵਿੱਚ ਅਸਫਲ ਰਿਹਾ, ਜਿਸ ਕਾਰਨ ਛੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ।  ਉਨ੍ਹਾਂ ਦੱਸਿਆ ਕਿ ਜਗਤਾਰ ਸਿੰਘ ਜੌਹਲ ਦੇ ਖਿਲਾਫ ਸੱਤ ਹੋਰ ਅਪਰਾਧਿਕ ਮਾਮਲੇ ਪੈਂਡਿੰਗ ਹਨ, ਖਾਸ ਤੌਰ 'ਤੇ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੱਗੀ ਜੌਹਲ ਖਿਲਾਫ ਅਦਾਲਤ ਦੇ ਫੈਸਲੇ ਖਿਲਾਫ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਜਾਵੇ ਅਤੇ ਜੱਗੀ ਜੌਹਲ ਨੂੰ ਤਿਹਾੜ ਜੇਲ 'ਚੋਂ ਬਾਹਰ ਆਉਣ ਤੋਂ ਰੋਕਣ ਲਈ ਸਰਕਾਰ ਨੂੰ ਵੀ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਸ਼ਰਮਾ ਨੇ ਦੱਸਿਆ ਕਿ ਜੱਗੀ ਜੌਹਲ 'ਤੇ ਜਲੰਧਰ 'ਚ ਆਰਐੱਸਐੱਸ ਆਗੂ ਬ੍ਰਿਗੇਡੀਅਰ (ਸੇਵਾਮੁਕਤ) ਜਗਦੀਸ਼ ਗਗਨੇਜਾ ਦੇ ਕਤਲ ਦੇ ਨਾਲ-ਨਾਲ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਆਗੂ ਰਵਿੰਦਰ ਗੋਸਾਈਂ ਅਤੇ ਪਾਸਟਰ ਸੁਲਤਾਨ ਮਸੀਹ ਦੇ ਕਤਲ ਦਾ ਦੋਸ਼ ਹੈ। ਇਸ ਲਈ ਅਜਿਹੇ ਕਥਿਤ ਦੋਸ਼ੀ ਦਾ ਕਿਸੇ ਵੀ ਕੀਮਤ 'ਤੇ ਜੇਲ੍ਹ 'ਚੋਂ ਬਾਹਰ ਨਿਕਲਣਾ ਪੰਜਾਬ ਹੀ ਨਹੀਂ ਸਗੋਂ ਸਮੁੱਚੇ ਦੇਸ਼ ਅਤੇ ਸਮਾਜ ਲਈ ਖ਼ਤਰਾ ਹੈ। ਨਿਸ਼ਾਂਤ ਸ਼ਰਮਾ ਨੇ ਇਹ ਵੀ ਮੰਗ ਕੀਤੀ ਹੈ ਕਿ ਡੇਰਾ ਪ੍ਰੇਮੀ ਕਤਲ ਕਾਂਡ ਵਿੱਚ ਸ਼ਾਮਲ ਸਾਰੇ ਜਾਂਚ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਕਿਉਂਕਿ ਸਾਨੂੰ ਸ਼ੱਕ ਹੈ ਕਿ ਜੱਗੀ ਜੌਹਲ ਵੱਲੋਂ ਜਾਂਚ ਅਧਿਕਾਰੀਆਂ ਅਤੇ ਗਵਾਹਾਂ ਨੂੰ ਲਾਲਚ ਜਾਂ ਧਮਕੀ ਦਿੱਤੀ ਗਈ ਹੈ।  ਇਸੇ ਕਾਰਨ ਜੱਗੀ ਜੌਹਲ ਵਿਰੁੱਧ ਅਦਾਲਤ ਵਿੱਚ ਸਬੂਤ ਪੇਸ਼ ਨਹੀਂ ਕੀਤੇ ਗਏ ਤਾਂ ਜੋ ਜੱਗੀ ਜੌਹਲ ਨੂੰ ਦੋਸ਼ੀ ਸਾਬਤ ਕੀਤਾ ਜਾ ਸਕੇ।  ਇਸੇ ਕਾਰਨ ਹਿੰਦੂਆਂ ਦੇ ਕਾਤਲ ਜ਼ਾਲਮ ਅੱਤਵਾਦੀ ਜੱਗੀ ਜੌਹਲ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ, ਜੋ ਕਿ ਬਹੁਤ ਹੀ ਦੁੱਖ ਦੀ ਗੱਲ ਹੈ।

Have something to say? Post your comment

 

More in Doaba

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼