Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਯੁੱਧ ਨਸ਼ਿਆਂ ਵਿਰੁੱਧ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਤ੍ਰਿਪੜੀ ਦੇ ਓਟ ਕਲੀਨਿਕ ਦਾ ਅਚਨਚੇਤ ਲਿਆ ਜਾਇਜ਼ਾ

March 06, 2025 07:07 PM
SehajTimes

ਨਸ਼ਿਆਂ ਦੇ ਸ਼ਿਕਾਰ ਹੋਏ ਵਿਅਕਤੀਆਂ ਦੇ ਇਲਾਜ ਤੇ ਪੁਨਰ ਵਸੇਬੇ ਲਈ ਪੰਜਾਬ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ : ਡਾ. ਪ੍ਰੀਤੀ ਯਾਦਵ

ਕਿਹਾ, ਗਲਤ ਸੰਗਤ 'ਚ ਪਏ ਵਿਅਕਤੀਆਂ ਨੂੰ ਸੁਧਰਨ ਦਾ ਮੌਕਾ ਦੇਣ ਲਈ ਸਮਾਜ ਵੀ ਹੱਥ ਫੜਨ ਲਈ ਅੱਗੇ ਆਵੇ


ਪਟਿਆਲਾ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਅਚਨਚੇਤ ਕਮਿਊਨਿਟੀ ਹੈਲਥ ਸੈਂਟਰ, ਤ੍ਰਿਪੜੀ ਵਿਖੇ ਬਣੇ ਓਟ ਕਲੀਨਿਕ ਦਾ ਦੌਰਾ ਕੀਤਾ ਅਤੇ ਨਸ਼ਾ ਛੱਡਣ ਦੀ ਦਵਾਈ ਲੈਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਮਰੀਜ਼ਾਂ ਨੂੰ ਮਿਲ ਰਹੀ ਦਵਾਈ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਇਥੇ ਤਾਇਨਾਤ ਡਾਕਟਰ ਤੇ ਕਾਉਂਸਲਰ ਤੋਂ ਵੀ ਦਵਾਈਆਂ ਤੇ ਹੋਰ ਲੋੜੀਂਦੇ ਸਾਮਾਨ ਸਬੰਧੀ ਫੀਡ ਬੈਕ ਹਾਸਲ ਕੀਤੀ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਜ਼ਿਲ੍ਹੇ ਦੇ ਨਸ਼ਾ ਛਡਾਊ ਕੇਂਦਰਾਂ ਤੇ ਓਟ ਕਲੀਨਿਕਾਂ ਦਾ ਦੌਰਾ ਕਰਕੇ ਮਰੀਜ਼ਾਂ ਤੇ ਸਟਾਫ਼ ਪਾਸੋਂ ਫੀਡ ਬੈਕ ਹਾਸਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਤ੍ਰਿਪੜੀ ਓਟ ਕਲੀਨਿਕ ਵਿੱਚ ਦਵਾਈ ਲੈਣ ਆਏ ਨਸ਼ਾ ਛੱਡ ਰਹੇ ਮਰੀਜ਼ਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਦਵਾਈ ਲੈਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਹੈ ਤੇ ਸਟਾਫ਼ ਵੱਲੋਂ ਵੀ ਸਮੇਂ ਸਮੇਂ 'ਤੇ ਕਾਉਂਸਲਿੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਨਸ਼ਿਆਂ ਦੇ ਸ਼ਿਕਾਰ ਹੋਏ ਵਿਅਕਤੀਆਂ ਦੇ ਇਲਾਜ ਤੇ ਪੁਨਰ ਵਸੇਬੇ ਲਈ ਪੰਜਾਬ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦਾ ਸ਼ਿਕਾਰ ਹੋਏ ਵਿਅਕਤੀਆਂ ਦੇ ਇਲਾਜ ਦੌਰਾਨ ਹੀ ਉਨ੍ਹਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਟਰੇਨਿੰਗ ਸ਼ੁਰੂ ਕੀਤੀ ਗਈ ਹੈ, ਜਿਸ ਸਦਕਾ ਉਹ ਇਲਾਜ ਤੋਂ ਬਾਅਦ ਸਵੈ ਰੋਜ਼ਗਾਰ ਕਰਨ ਦੇ ਕਾਬਲ ਹੋ ਸਕਦੇ ਹਨ ਤੇ ਸਮਾਜ ਦੀ ਮੁੱਖ ਧਾਰਾ 'ਚ ਸ਼ਾਮਲ ਹੋਣ ਵਿੱਚ ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਗਲਤ ਸੰਗਤ 'ਚ ਪਏ ਵਿਅਕਤੀਆਂ ਨੂੰ ਸੁਧਰਨ ਦਾ ਮੌਕਾ ਦੇਣ ਲਈ ਸਮਾਜ ਵੀ ਉਨ੍ਹਾਂ ਦਾ ਹੱਥ ਫੜਨ ਲਈ ਅੱਗੇ ਆਵੇ ਤਾਂ ਜੋ ਉਹ ਆਪ ਸਵੈ ਮਾਣ ਨਾਲ ਸਮਾਜ ਵਿੱਚ ਆਪਣਾ ਜੀਵਨ ਬਤੀਤ ਕਰ ਸਕਣ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਚੱਲ ਰਹੇ ਹੋਮਿਓਪੈਥਿਕ ਕਲੀਨਿਕ ਦਾ ਦੌਰਾ ਵੀ ਕੀਤਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ