Tuesday, December 30, 2025

Chandigarh

 ਗੀਤਿਕਾ ਸਿੰਘ ਨੇ ਏ ਡੀ ਸੀ (ਜਨਰਲ) ਦਾ ਅਹੁਦਾ ਸੰਭਾਲਿਆ

March 06, 2025 07:18 PM
SehajTimes

ਐਸ.ਏ.ਐਸ.ਨਗਰ : 2014 ਬੈਚ ਦੀ ਪੀ.ਸੀ.ਐਸ. ਅਧਿਕਾਰੀ ਸ਼੍ਰੀਮਤੀ ਗੀਤਿਕਾ ਸਿੰਘ ਨੇ ਐਸ.ਏ.ਐਸ.ਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ ਹੈ। ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਚੰਗੇ ਪ੍ਰਸ਼ਾਸਨ ਦੀਆਂ ਨੀਤੀਆਂ ਅਤੇ ਉਮੀਦ ਅਨੁਸਾਰ ਉਹ ਆਪਣੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣਗੇ ਤਾਂ ਜੋ ਵਿਕਾਸ ਕਾਰਜਾਂ ਦੇ ਨਾਲ-ਨਾਲ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜ) ਫਤਹਿਗੜ੍ਹ ਸਾਹਿਬ, ਪੰਜਾਬ ਮੰਡੀ ਬੋਰਡ ਦੇ ਸੰਯੁਕਤ ਸਕੱਤਰ, ਵਧੀਕ ਮੁੱਖ ਪ੍ਰਸ਼ਾਸਕ (ਨੀਤੀ ਅਤੇ ਹੈੱਡਕੁਆਰਟਰ) ਪੰਜਾਬ ਸ਼ਹਿਰੀ ਯੋਜਨਾ ਅਤੇ ਵਿਕਾਸ ਅਥਾਰਟੀ, ਸਹਾਇਕ ਕਮਿਸ਼ਨਰ,  ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਪ੍ਰਸੋਨਲ ਵਿਭਾਗ ਦੇ ਡਿਪਟੀ ਸਕੱਤਰ, ਐਸ.ਡੀ.ਐਮ ਨਵਾਂਸ਼ਹਿਰ, ਨਾਭਾ, ਸਮਰਾਲਾ ਅਤੇ ਭਵਾਨੀਗੜ੍ਹ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।
ਉਨ੍ਹਾਂ ਦੁਹਰਾਇਆ ਕਿ ਉਹ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਯੋਗ ਮਾਰਗਦਰਸ਼ਨ ਅਨੁਸਾਰ ਸਰਕਾਰੀ ਭਲਾਈ ਸਕੀਮਾਂ ਅਤੇ ਨਾਗਰਿਕ ਪੱਖੀ ਸੇਵਾਵਾਂ ਨੂੰ ਹੁਲਾਰਾ ਦੇ ਕੇ ਵਧੀਆ ਨਤੀਜੇ ਦੇਣ ਲਈ ਕੰਮ ਕਰਨਗੇ।

 

Have something to say? Post your comment

 

More in Chandigarh

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ

ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ

'ਯੁੱਧ ਨਸ਼ਿਆਂ ਵਿਰੁੱਧ': 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਆਪਣੇ ਗਲਤ ਕੰਮਾਂ ਲਈ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ: ਭਗਵੰਤ ਮਾਨ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ