Wednesday, December 17, 2025

Chandigarh

ਯੁੱਧ ਨਸ਼ਿਆਂ ਵਿਰੁੱਧ ਅਧੀਨ ਵੱਡੀ ਕਾਰਵਾਈ: ਖੰਨਾ ਅਤੇ ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ

March 06, 2025 08:40 PM
SehajTimes

ਚੰਡੀਗੜ੍ਹ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਦੀਆਂ ਕਈ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਇੱਕ ਵੱਡੀ ਕਾਰਵਾਈ ਕਰਦਿਆਂ ਅੱਜ ਅੰਮ੍ਰਿਤਸਰ ਕਾਰਪੋਰੇਸ਼ਨ ਨੇ ਪੰਜਾਬ ਪੁਲਿਸ ਨਾਲ ਤਾਲਮੇਲ ਕਰਕੇ ਜੇ.ਸੀ.ਬੀ. ਮਸ਼ੀਨਾਂ ਦੀ ਵਰਤੋਂ ਕਰਦਿਆਂ ਨਸ਼ਾ ਤਸਕਰਾਂ ਦੁਆਰਾ ਬਣਾਏ ਗਏ ਦੋ ਮੰਜ਼ਿਲਾ ਘਰਾਂ ਅਤੇ ਦੁਕਾਨਾਂ ਨੂੰ ਢਾਹ ਦਿੱਤਾ। ਇਹ ਕਾਰਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਕੀਤੀ ਗਈ, ਜਿਸ ਜ਼ਰੀਏ ਨਸ਼ਾ ਤਸਕਰੀ ਵਿਰੁੱਧ ਇੱਕ ਸਖ਼ਤ ਸੰਦੇਸ਼ ਦਿੱਤਾ ਗਿਆ। ਢਾਹੀਆਂ ਗਈਆਂ ਜਾਇਦਾਦਾਂ ਦੋ ਨਾਮੀ ਨਸ਼ਾ ਤਸਕਰਾਂ ਗੁਰਮੀਤ ਸਿੰਘ ਅਤੇ ਸੰਦੀਪ ਸਿੰਘ ਉਰਫ਼ ਸੋਨੂੰ ਦੀਆਂ ਸਨ। ਦੱਸਣਯੋਗ ਹੈ ਕਿ ਗੁਰਮੀਤ ਸਿੰਘ ਵਿਰੁੱਧ ਤਿੰਨ ਕੇਸ ਦਰਜ ਕੀਤੇ ਗਏ ਹਨ, ਜਿਸ ਤੋਂ 325 ਗ੍ਰਾਮ ਸਮੈਕ ਅਤੇ 350 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸੰਦੀਪ ਸਿੰਘ ਵਿਰੁੱਧ ਚਾਰ ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ ਤਿੰਨ ਕੇਸ ਸਰਾਏ ਅਮਾਨਤ ਖਾਨ ਵਿਖੇ ਅਤੇ ਤਿੰਨ ਐਂਟੀ-ਨਾਰਕੋਟਿਕਸ ਫੋਰਸ ਮੋਹਾਲੀ ਵਿਖੇ ਦਰਜ ਹਨ।
ਇੱਕ ਹੋਰ ਕਾਰਵਾਈ ਵਿੱਚ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ ਖੰਨਾ ਪੁਲਿਸ ਨੇ ਨਗਰ ਕੌਂਸਲ ਅਧਿਕਾਰੀਆਂ ਦੇ ਸਹਿਯੋਗ ਨਾਲ ਸਥਾਨਕ ਮੀਟ ਮਾਰਕੀਟ ਵਿੱਚ ਛੇ ਜਾਇਦਾਦਾਂ ਨੂੰ ਢਾਹ ਦਿੱਤਾ। ਇਹ ਜਾਇਦਾਦਾਂ ਨਗਰ ਕੌਂਸਲ ਦੀ ਜ਼ਮੀਨ 'ਤੇ ਗੈਰ-ਕਾਨੂੰਨੀ ਕਬਜ਼ੇ ਕਰਕੇ ਬਣਾਈਆਂ ਗਈਆਂ ਸਨ ਅਤੇ ਇਹਨਾਂ ਦੀ ਉਸਾਰੀ ਲਈ ਡਰੱਗ ਮਨੀ ਦੀ ਵਰਤੋਂ ਕੀਤੀ ਗਈ ਸੀ। ਢਾਹੁਣ ਸਬੰਧੀ ਇਹ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜੀ ਗਈ ਅਤੇ ਵਿਵਸਥਾ ਬਣਾਈ ਰੱਖਣ ਤੇ ਗੜਬੜੀਆਂ ਨੂੰ ਰੋਕਣ ਲਈ ਲੋੜੀਂਦੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ।
ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਜਯੋਤੀ ਯਾਦਵ ਨੇ ਇਸ ਕਾਰਵਾਈ ਦੀ ਅਗਵਾਈ ਕੀਤੀ ਅਤੇ ਦੱਸਿਆ ਕਿ ਛੇ ਨਸ਼ਾ ਤਸਕਰਾਂ ਵੱਲੋਂ ਨਾਜਾਇਜ਼ ਕਬਜ਼ਿਆਂ ਬਾਰੇ ਨਗਰ ਕੌਂਸਲ ਤੋਂ ਮਿਲੀਆਂ ਰਿਪੋਰਟਾਂ ਤੋਂ ਬਾਅਦ ਇਹਨਾਂ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ। ਐਸ.ਐਸ.ਪੀ. ਯਾਦਵ ਨੇ ਦੱਸਿਆ ਕਿ ਇਲਾਕੇ ਦੇ ਵੱਡੇ ਨਸ਼ਾ ਤਸਕਰਾਂ ਵਜੋਂ ਜਾਣੇ ਜਾਂਦੇ ਦੋ ਭਰਾਵਾਂ ਅਸਲਮ ਅਤੇ ਸੁਨੀਲ ‘ਤੇ ਪਹਿਲਾਂ ਹੀ ਪੰਜ ਨਸ਼ਿਆਂ ਸਬੰਧੀ ਮਾਮਲੇ ਦਰਜ ਹਨ। ਸੁਨੀਲ ਬਾਬਾ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ, ਜਦੋਂ ਕਿ ਅਸਲਮ ਫਰਾਰ ਹੈ। ਸ਼ਿੰਡੀ, ਮਹਿੰਦਰੋ, ਪੱਪੂ ਅਤੇ ਗੁਲਸ਼ਨ ਸਮੇਤ ਹੋਰ ਨਾਮੀ ਤਸਕਰ ਵੀ ਨਸ਼ਿਆਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ ਨਾਲ ਸਬੰਧਤ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ ਅਤੇ ਪੁਲਿਸ ਟੀਮਾਂ ਫਰਾਰ ਤਸਕਰਾਂ ਨੂੰ ਫੜਨ ਲਈ ਹਰ ਸਮੇਂ ਕਾਰਜਸ਼ੀਲ ਹੈ। ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਖੰਨਾ ਪੁਲਿਸ ਨੇ ਬੁੱਧਵਾਰ ਨੂੰ ਪਾਇਲ ਸਬ-ਡਵੀਜ਼ਨ ਵਿੱਚ ਨਸ਼ਾ ਤਸਕਰਾਂ ਦੀਆਂ ਤਿੰਨ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਸੀ।

Have something to say? Post your comment

 

More in Chandigarh

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ