Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

MLA ਕੁਲਵੰਤ ਸਿੰਘ ਵੱਲੋਂ ਜਗਤਪੁਰਾ ਵਿਖੇ ਬਣਨ ਵਾਲੇ ਆਂਗਨਵਾੜੀ ਸੈਂਟਰ ਅਤੇ ਸਾਲਿਡ ਵੇਸਟ ਮੈਨੇਜਮੈਂਟ ਦਾ ਨੀਂਹ ਪੱਥਰ ਰੱਖਿਆ

March 07, 2025 02:42 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਨਿਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
     ਇਹ ਪ੍ਰਗਟਾਵਾ ਐਸ.ਏ.ਐਸ. ਨਗਰ ਦੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਪਿੰਡ ਜਗਤਪੁਰਾ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਂਗਨਵਾੜੀ ਸੈਂਟਰ ਅਤੇ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਸਾਲਿਡ ਵੇਸਟ ਮੈਨੇਜਮੈਂਟ ਦਾ ਨੀਂਹ ਪੱਥਰ ਰੱਖਣ ਅਤੇ ਪਿੰਡ ਧਰਮਗੜ੍ਹ ਵਿਖੇ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ 280 ਮੀਟਰ ਡੂੰਘੇ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਗਾਏ ਨਵੇਂ ਟਿਊਬਵੈੱਲ ਨੂੰ ਪਿੰਡ ਵਾਸੀਆਂ ਦੀ ਸੇਵਾ ਵਿੱਚ ਅਰਪਣ ਕਰਨ ਸਮੇਂ ਕਹੀ।
     ਪਿੰਡ ਜਗਤਪੁਰਾ ਵਿਖੇ ਬੋਲਦੇ ਹੋਏ ਹਲਕਾ ਵਿਧਾਇਕ ਵੱਲੋਂ ਪਿੰਡ ਵਾਸੀਆਂ ਲਈ ਪੀਣ ਵਾਲੇ ਪਾਣੀ ਦੀ ਸਪਲਾਈ ਬਿਹਤਰ ਬਣਾਉਣ ਲਈ ਇੱਕ ਨਵਾਂ ਟਿਊਬਵੈੱਲ ਜਲਦ ਹੀ ਲਗਾਏ ਜਾਣ ਦੀ ਘੋਸ਼ਣਾ ਕੀਤੀ ਅਤੇ ਕਿਹਾ ਕਿ ਪਿੰਡ ਦੀ ਬਿਹਤਰੀ ਲਈ ਹੋਰ ਵੀ ਜੋ ਹੋਰ ਕੰਮ ਹੋਣ ਵਾਲੇ ਹਨ ਉਹ ਵੀ ਜਲਦ ਕਰਵਾ ਦਿੱਤੇ ਜਾਣਗੇ।
     ਪਿੰਡ ਧਰਮਗੜ੍ਹ ਵਿਖੇ ਬੋਲਦੇ ਹੋਏ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਹਰ ਕੋਸ਼ਿਸ਼ ਕਰ ਰਹੀ ਹੈ ਕਿ ਪੰਜਾਬ ਦੇ ਹਰ ਪਿੰਡ ਵਿੱਚ ਪੀਣ ਲਈ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇ ਕਿਉਂਕਿ ਜੇਕਰ ਪੰਜਾਬ ਵਾਸੀਆਂ ਨੂੰ ਪੀਣ ਲਈ ਸਾਫ-ਸੁਥਰਾ ਪਾਣੀ ਮਿਲੇਗਾ ਤਾਂ ਉਹ ਸਿਹਤਮੰਦ ਰਹਿਣਗੇ ਕਿਉਂਕਿ ਜਿਆਦਾਤਰ ਬਿਮਾਰੀਆਂ ਸਾਫ-ਸੁਥਰਾ ਪਾਣੀ ਪੀਣ ਲਈ ਉਪਲਬਧ ਨਾ ਹੋਣ ਕਾਰਨ ਪੈਦਾ ਹੁੰਦੀਆਂ ਹਨ।
     ਇਸ ਮੌਕੇ ਪਿੰਡ ਜਗਤਪੁਰਾ ਵਿਖੇ ਸ਼੍ਰੀ ਜਸਪਾਲ ਮਸੀਂਹ ਏ.ਈ., ਧੀਰਜ ਕੁਮਾਰ ਗੌਰੀ, ਰਣਜੀਤ ਰਾਣਾ, ਕਰਮਜੀਤ ਸਿੰਘ ਕਾਲਾ, ਸਤਵਿੰਦਰ ਸਿੰਘ ਲਾਲਾ, ਦਵਿੰਦਰ ਸਿੰਘ ਸਰਪੰਚ ਅਤੇ ਪਿੰਡ ਧਰਮਗੜ੍ਹ ਵਿਖੇ ਰਮਨਪ੍ਰੀਤ ਸਿੰਘ ਕਾਰਜਕਾਰੀ ਇੰਜੀਨੀਅਰ, ਰਜਿੰਦਰ ਸਚਦੇਵਾ ਐਸ.ਡੀ.ਓ., ਆਰ.ਪੀ. ਸ਼ਰਮਾ, ਹਰਵਿੰਦਰ ਸਿੰਘ ਲਾਡੀ, ਸੁਰਿੰਦਰ ਸਿੰਘ, ਜੱਗਾ ਧਰਮਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਨਿਵਾਸੀ ਹਾਜਰ ਸਨ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ