Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੈਨਸ਼ਨਰਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

March 07, 2025 03:39 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਨੂੰ ਲੈਕੇ ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਨੇ ਸ਼ੁੱਕਰਵਾਰ ਨੂੰ ਐਸ ਡੀ ਐਮ ਸੁਨਾਮ ਦੇ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਸੂਬਾ ਸਰਕਾਰ ਖ਼ਿਲਾਫ਼ ਰੱਜਕੇ ਭੜਾਸ ਕੱਢੀ। ਇਸ ਮੌਕੇ ਪੈਨਸ਼ਨਰ ਆਗੂਆਂ ਜਗਦੇਵ ਸਿੰਘ ਬਾਹੀਆ, ਰਾਮ ਸਰੂਪ ਢੈਪਈ, ਸੁਰਿੰਦਰ ਸਿੰਘ ਅਤੇ ਜੀਤ ਸਿੰਘ ਬੰਗਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਲੇਕਿਨ ਸਰਕਾਰ ਬਣਨ ਉਪਰੰਤ ਸਾਰੀਆਂ ਮੰਗਾਂ ਤੇ ਮਸਲਿਆਂ ਨੂੰ ਮੁੱਢੋਂ ਵਿਸਾਰ ਦਿੱਤਾ। ਉਨ੍ਹਾਂ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਰਕਾਰ ਨੇ ਤਨਖਾਹ ਕਮਿਸ਼ਨ ਵੱਲੋਂ ਸੋਧੇ  ਸਕੇਲਾਂ ਦੇ ਬਕਾਇਆਂ ਦੀ ਅਦਾਇਗੀ ਕਿਸ਼ਤਾਂ ਵਿੱਚ ਕਰਨ ਦਾ ਫ਼ੈਸਲਾ ਮੁਲਾਜ਼ਮ ਵਰਗ ਨੂੰ ਨਿਰਾਸ਼ ਕੀਤਾ ਹੈ। ਬਕਾਇਆਂ ਦੀ ਅਦਾਇਗੀ ਇੱਕ ਮੁਸ਼ਤ ਕੀਤੀ ਜਾਵੇ, ਮਹਿੰਗਾਈ ਭੱਤੇ ਦੀ ਅਦਾਇਗੀ ਕੇਂਦਰੀ ਪੈਟਰਨ ਤੇ ਕੀਤੀ ਜਾਵੇ, ਲੰਮੇ ਸਮੇਂ ਤੋਂ ਲਟਕ ਰਹੇ ਬਕਾਇਆਂ ਦੀ ਅਦਾਇਗੀ ਸਮੇਤ ਵਿਆਜ ਕੀਤੀ ਜਾਵੇ। ਬੁਲਾਰਿਆਂ ਨੇ ਮੁੱਖ ਮੰਤਰੀ ਨੂੰ ਲਾਰੇ ਬਾਜ਼ ਅਤੇ ਝੂਠਾ ਕਰਾਰ ਦਿਤਾ। ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਰੋਸ ਵਜੋਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਡਟਕੇ ਸਰਕਾਰ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਸਰਕਾਰ ਦੇ ਮੌਜੂਦਾ ਮੰਤਰੀ ਵਿਰੋਧੀ ਧਿਰ ਵਿੱਚ ਹੁੰਦਿਆਂ ਮੁਲਾਜ਼ਮਾਂ ਪੈਨਸ਼ਨਰਾਂ ਦੇ ਧਰਨਿਆਂ ਵਿੱਚ ਆਕੇ ਬੈਠਦੇ ਸਨ।ਸੱਤਾ ਤੇ ਕਾਬਜ਼ ਹੁੰਦਿਆਂ ਹੀ ਲੋਕਾਂ ਤੋਂ ਅੱਖਾਂ ਫੇਰ ਗਏ।ਜਿਸਦਾ ਖਮਿਆਜ਼ਾ ਇਹਨਾਂ ਨੂੰ ਭੁਗਤਣਾ ਪਵੇਗਾ। ਇਸ ਮੌਕੇ ਬਲਵਿੰਦਰ ਸਿੰਘ ਜਿਲੇਦਾਰ ਅਤੇ ਪਵਨ ਕੁਮਾਰ ਸ਼ਰਮਾ ਨੇ ਬਜ਼ਟ ਸੈਸ਼ਨ ਸਮੇਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ