Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਪਰਿਵਾਰਾਂ ਨੂੰ 20,000 ਰੁਪਏ ਦੀ ਵਿੱਤੀ ਸਹਾਇਤਾ : ਮੰਤਰੀ ਡਾ. ਬਲਜੀਤ ਕੌਰ

March 07, 2025 04:25 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ 'ਤੇ ਪਰਿਵਾਰ ਨੂੰ 20,000/- ਰੁਪਏ ਦੀ ਯੱਕ-ਮੁਸ਼ਤ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਮੌਤ (ਕੁਦਰਤੀ ਜਾਂ ਹੋਰ ਕਾਰਨ ਕਰਕੇ) ਹੋਣ ਦੀ ਸਥਿਤੀ ਵਿੱਚ ਗਰੀਬ ਪਰਿਵਾਰ ਨਿਰਧਾਰਿਤ ਯੋਗਤਾਵਾਂ ਪੂਰੀ ਕਰਨ 'ਤੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਵਿੱਚ ਕੋਈ ਮਹਿਲਾ, ਜੋ ਘਰ ਦੀ ਆਮਦਨ ਦਾ ਸਰੋਤ ਹੋਵੇ, ਉਹ ਵੀ ਘਰ ਦੀ ਕਮਾਉ ਮੁੱਖੀ ਮੰਨੀ ਜਾਵੇਗੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵੀ ਇਹ ਮਦਦ ਦਿੱਤੀ ਜਾਵੇਗੀ।

ਇਸ ਸਕੀਮ ਅਧੀਨ ਪਰਿਵਾਰ ਸ਼ਬਦ ਵਿੱਚ ਪਤੀ-ਪਤਨੀ, ਛੋਟੇ ਬੱਚੇ, ਅਣ-ਵਿਆਹੀਆਂ ਲੜਕੀਆਂ, ਆਸ਼ਰਿਤ ਮਾਤਾ-ਪਿਤਾ ਕਵਰ ਹੋਣਗੇ। ਜੇਕਰ ਅਣਵਿਆਹੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ, ਤਾਂ ਉਸ ਦੇ ਪਰਿਵਾਰ ਵਿੱਚ ਛੋਟੇ ਭਰਾ/ਭੈਣ ਜਾਂ ਆਸ਼ਰਿਤ ਮਾਤਾ-ਪਿਤਾ ਨੂੰ ਇਹ ਸਹਾਇਤਾ ਮਿਲੇਗੀ।

ਇਹ ਵੀ ਜ਼ਿਕਰਯੋਗ ਹੈ ਕਿ ਕਮਾਊ ਮੁੱਖੀ ਦੀ ਮੋਤ 18 ਸਾਲ ਤੋਂ ਵੱਧ ਅਤੇ 60 ਸਾਲ ਤੋਂ ਘੱਟ ਉਮਰ ਵਿੱਚ ਹੋਈ ਹੋਵੇ। ਇਹ ਵੀ ਦੱਸਿਆ ਜਾਂਦਾ ਹੈ ਕਿ ਮ੍ਰਿਤਕ ਕਮਾਊਂ ਮੁੱਖੀ ਦੀ ਮੋਤ ਦੇ ਹਰੇਕ ਮਾਮਲੇ ਵਿੱਚ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ 2011 ਦੀ ਜਨਗਣਨਾ ਅਨੁਸਾਰ ਜੋ ਪਰਿਵਾਰ ਗਰੀਬੀ ਰੇਖਾ ਤੋਂ ਨੀਚੇ ਅਤੇ ਸਮਾਜਿਕ ਆਰਥਿਕ ਜਾਤੀ ਅਧੀਨ ਕਵਰ ਹੂੰਦੇ ਹਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਮੰਤਰੀ ਨੇ ਆਖਰ ਵਿੱਚ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਦੀ ਸਮਾਜਿਕ ਭਲਾਈ ਵੱਲ ਇੱਕ ਹੋਰ ਵੱਡਾ ਕਦਮ ਹੈ, ਜਿਸ ਤੋਂ ਲਾਭ ਲੈਣ ਲਈ ਪਾਤਰ ਲੋਕ ਆਪਣੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ