Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Education

ਪੰਜਾਬੀ ਯੂਨੀਵਰਸਿਟੀ ਵਿਖੇ ਮਕੈਨੀਕਲ ਅਤੇ ਸਿਵਿਲ ਇੰਜੀਨੀਅਰਿੰਗ ਵਿਭਾਗ ਵੱਲੋਂ ਰੋਜ਼ਾ ਕਾਨਫਰੰਸ ਸ਼ੁਰੂ

March 07, 2025 06:17 PM
SehajTimes

 ਇਸ ਕਾਨਫਰੰਸ ਦੀ ਅਗਵਾਈ ਕਰਦਿਆਂ ਵਿਭਾਗ ਦੇ ਮੁਖੀਆਂ ਡਾ ਬਲਰਾਜ ਸਿੰਘ ਸੈਣੀ ਅਤੇ ਡਾ ਗੁਰਪ੍ਰੀਤ ਸਿੰਘ ਨੇ ਸਾਂਝੇ ਤੌਰ ਉੱਤੇ ਦੱਸਿਆ ਕਿ  ਸੱਤ ਅਤੇ ਅੱਠ ਮਾਰਚ ਨੂੰ ਹੋਣ ਜਾ ਰਹੀ ਕੌਮਾਂਤਰੀ ਕਾਨਫਰੰਸ ਮਕੈਨੀਕਲ ਇੰਜੀਨੀਅਰਿੰਗ ਅਤੇ ਸਿਵਲ ਇੰਜੀਨੀਅਰਿੰਗ ਵੱਲੋਂ ਸਾਂਝੇ ਤੌਰ ਉੱਤੇ ਕਰਵਾਈ ਜਾ ਰਹੀ ਹੈ ਜਿਸਦਾ ਮੁੱਖ਼ ਥੀਮ ‘ਅਡਵਾਂਸਸ ਇਨ ਇਨਵਾਇਰਨਮੈਂਟਲ ਐਂਡ ਸਸਟੇਨੇਬਲ ਇੰਜੀਨੀਅਰਿੰਗ’ ਹੈ । ਕਾਨਫਰੰਸ ਦੇ ਕਨਵੀਨਰ ਡਾ. ਖੁਸ਼ਦੀਪ ਗੋਇਲ ਨੇ ਦੱਸਿਆ ਕਿ ਅੱਜ ਮਕੈਨੀਕਲ ਵਿਭਾਗ ਦੇ ਸੈਮੀਨਾਰ ਹਾਲ ਵਿਖੇ  ਉਦਘਾਟਨੀ ਸਮਾਰੋਹ ਦੌਰਾਨ ਮੁੱਖ ਮਹਿਮਾਨ ਦੇ ਤੌਰ ਉੱਤੇ ਇੰਡੀਅਨ ਇੰਸਟੀਚਿਊਟ ਆਫ  ਟੈਕਨੋਲੋਜੀ ਤੋਂ ਮਕੈਨੀਕਲ ਇੰਜੀਨੀਅਰਿੰਗ ਦੇ ਪ੍ਰੋਫੈਸਰ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ । ਪ੍ਰੋਫੈਸਰ ਹਰਪ੍ਰੀਤ ਸਿੰਘ ਦਾ ਆਪਣੇ ਵਿਸ਼ੇ ਵਿੱਚ ਲੰਬਾ ਤਜ਼ਰਬਾ ਹੈ ਅਤੇ ਉਹਨਾਂ ਯੰਗ ਸਾਇੰਟਿਸਟ ਦਾ ਐਵਾਰਡ ਵੀ ਹਾਸਿਲ ਕੀਤਾ ਹੋਇਆ ਹੈ। ਪੰਜਾਬ ਸਰਕਾਰ ਨੇ ਡਾ. ਹਰਪ੍ਰੀਤ ਸਿੰਘ  ਨੂੰ 2019 ਦਾ ਅਚੀਵਰ ਐਵਾਰਡ ਨਾਲ਼ ਵੀ ਸਨਮਾਨਿਆ ਸੀ, ਆਲ ਇੰਡੀਆ ਕੌਂਸਿਲ ਆਫ ਟੈਕਨੀਕਲ ਐਜੂਕੇਸ਼ਨ ਨੇ ਉਹਨਾਂ ਨੂੰ ‘ਕੈਰੀਅਰ ਐਵਾਰਡ ਫਾਰ ਯੰਗ ਟੀਚਰਜ਼’ ਨਾਲ਼ ਸਨਮਾਨਿਆ ਹੈ ਅਤੇ ਸਾਲ 2007 ਵਿੱਚ  ਆਈ ਐਸ ਟੀ ਈ ਵੱਲੋਂ ‘ਮਹਾਰਾਸ਼ਟਰ ਸਟੇਟ ਨੈਸ਼ਨਲ ਐਵਾਰਡ’ ਨਾਲ਼ ਸਨਮਾਨਿਆ ਗਿਆ ਸੀ । ਉਹਨਾਂ ਆਪਣੇ ਭਾਸ਼ਣ ਦੌਰਾਨ ਦੱਸਿਆ ਕਿ ਕਾਨਫਰੰਸ ਨਾਲ਼ ਸਬੰਧਿਤ ਸਸਟੇਨੇਬਲ ਮੈਨੂੰਫੈਕਚਰਿੰਗ ਦੀ ਗੱਲ ਕਰਨਾ ਇਸ ਵਕਤ ਇੱਕ ਗਲੋਬਲ ਲੋੜ ਹੈ। ਉਹਨਾਂ ਕਿਹਾ ਕਿ ਇਸ ਵਕਤ ਪੂਰੇ ਸੰਸਾਰ ਵਿੱਚ ਖੋਜੀਆਂ ਦੀ ਦਿਸ਼ਾ ਅਜਿਹੀਆਂ ਤਕਨੀਕਾਂ ਨੂੰ ਲਭਣ ਸਬੰਧੀ ਹੀ ਹੈ ਜਿਸ ਨਾਲ਼ ਸਾਡੇ ਵਾਤਾਵਰਣ ਨੂੰ ਫਾਇਦਾ ਹੋਵੇ ਅਤੇ ਜੋ ਟਿਕਾਊ ਵੀ ਹੋਣ। ਡਾ. ਚੰਦਨਦੀਪ ਸਿੰਘ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਕਿ ਸਸਟੇਨੇਬਲ ਅਤੇ ਵਾਤਾਵਰਣ ਸਬੰਧੀ ਜੋ ਨਵੇਂ ਰੁਝਾਨ ਪੈਦਾ ਹੋ ਰਹੇ ਹਨ ਉਸ ਬਾਰੇ ਇਸ ਕਾਨਫਰੰਸ ਵਿੱਚ ਵੱਖ ਵੱਖ ਮਾਹਿਰਾਂ ਵੱਲੋਂ ਗੱਲ ਕੀਤੀ ਜਾਵੇਗੀ। ਸਿਵਿਲ ਇੰਜੀਨੀਅਰਿੰਗ ਦੇ ਅਧਿਆਪਕ ਡਾ ਮਨਿੰਦਰ ਸਿੰਘ ਨੇ ਇਸ ਕਾਨਫਰੰਸ ਦੇ ਮਨੋਰਥਾਂ ਅਤੇ ਇਸਦੇ ਵਿਸ਼ਾ-ਵਸਤੂ ਬਾਰੇ ਵਿਸਥਾਰ ਸਹਿਤ ਦੱਸਿਆ । ਤਕਰੀਬਨ ਢਾਈ ਘੰਟੇ ਚੱਲੇ ਇਸ ਉਦਘਾਟਨੀ ਸਮਾਰੋਹ ਦੌਰਾਨ ਮੰਚ ਸੰਚਾਲਨ ਡਾ. ਦਵਿੰਦਰ ਸਿੰਘ ਵੱਲੋਂ ਕੀਤਾ ਗਿਆ ਸੀ। ਇਸ ਦੌਰਾਨ  ਡਾ. ਭਾਰਤ ਭੂਸ਼ਨ ਸਿੰਗਲਾ, ਐਡੀਸ਼ਨਲ ਕੰਟਰੋਲਰ, ਪੰਜਾਬੀ ਯੂਨੀਵਰਸਿਟੀ ਅਤੇ ਡਾ. ਗੁਰਮੀਤ ਕੌਰ, ਡੀਨ ਇੰਜਨੀਅਰਿੰਗ ਵਿੰਗ ਵਿਸ਼ੇਸ਼ ਮਹਿਮਾਨ ਦੇ ਤੌਰ ਉੱਤੇ ਸ਼ਾਮਿਲ ਹੋਏ ਸਨ । ਅੱਜ ਦਾ ਉਦਘਾਟਨੀ ਸਮਾਗਮ ਦਾ ਪ੍ਰਬੰਧਨ ਡਾ. ਸੁਖਜਿੰਦਰ ਬੁੱਟਰ ਅਤੇ ਡਾ. ਚਰਨਜੀਤ ਨੌਹਰਾ ਵੱਲੋਂ ਕੀਤਾ ਗਿਆ ਸੀ । ਇਸ ਮੌਕੇ ਕੰਪਿਊਟਰ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਹਿਮਾਸ਼ੂ ਅਗਰਵਾਲ ਅਤੇ ਇਲੈਕਟਰੋਨਿਕਸ ਇੰਜੀਨੀਅਰਿੰਗ ਦੇ ਮੁਖੀ ਡਾ ਕੁਲਵਿੰਦਰ ਮੱਲੀ ਤੋਂ ਇਲਾਵਾ  ਸਿਵਿਲ ਇੰਜਨੀਅਰਿੰਗ ਅਤੇ ਮਕੈਨੀਕਲ ਇੰਜੀਨੀਅਰਿੰਗ ਦੇ ਸਮੂਹ ਅਧਿਆਪਕ ਹਾਜ਼ਿਰ ਸਨ ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ