Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਯੁੱਧ ਨਸ਼ਿਆਂ ਵਿਰੁੱਧ ; ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਸਮੂਹ ਅਧਿਕਾਰੀ ਮੋਹਰੀ ਭੂਮਿਕਾ ਨਿਭਾਉਣ : ਡਾ. ਸੋਨਾ ਥਿੰਦ

March 08, 2025 12:31 PM
SehajTimes

 

ਸਮੂਹ ਐਸ.ਡੀ.ਐਮ. ਨੂੰ ਸਬ ਡਵੀਜ਼ਨ ਪੱਧਰ `ਤੇ ਜਾਗਰੂਕਤਾ ਮੁਹਿੰਮ ਦੀ ਨਿਗਰਾਨੀ ਕਰਨ ਦੇ ਆਦੇਸ਼

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ

"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਸਬੰਧੀ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ :  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ " ਮੁਹਿੰਮ ਨੂੰ ਕਾਮਯਾਬ ਕਰਨ ਲਈ ਸਮੂਹ ਅਧਿਕਾਰੀ ਮੋਹਰੀ ਭੂਮਿਕਾ ਨਿਭਾਉਣ ਕਿਉਂਕਿ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੇ ਇਸ ਫੈਸਲੇ ਸਬੰਧੀ ਜੇਕਰ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

          ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਕਰਨ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾਣ ਵਾਲੀ ਮੁਹਿੰਮ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵੱਧ ਰਿਹਾ ਰੁਝਾਨ ਅੱਜ ਇੱਕ ਗੰਭੀਰ ਚੁਣੋਤੀ ਬਣਿਆਂ ਹੋਇਆ ਹੈ ਅਤੇ ਆਪਣੀ ਨੌਜਵਾਨ ਪੀੜ੍ਹੀ ਨੂੰ ਇਸ ਲਾਹਣਤ ਤੋਂ ਬਚਾਉਣ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਮੁਹਿੰਮ ਵਿੱਚ ਪੰਚਾਇਤਾਂ ਨੂੰ ਵੀ ਸ਼ਾਮਲ ਕੀਤਾ ਜਾਵੇ।

          ਡਾ: ਸੋਨਾ ਥਿੰਦ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਬ ਡਵੀਜ਼ਨ ਪੱਧਰ ਤੇ ਚਲਾਈ ਜਾਣ ਵਾਲੀ ਜਾਗਰੂਕਤਾ ਮੁਹਿੰਮ ਦੀ ਖੁਦ ਨਿਗਰਾਨੀ ਕੀਤੀ ਜਾਵੇ ਤਾਂ ਜੋ ਇਸ ਮੁਹਿੰਮ ਨਾਲ ਲੋਕਾਂ ਨੂੰ ਜੋੜ ਕੇ ਲੋਕ ਲਹਿਰ ਚਲਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਣਤ ਪ੍ਰਤੀ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਵਾਸਤੇ ਸਕੂਲਾਂਕਾਲਜ਼ਾਂ ਤੇ ਪਿੰਡਾਂ ਵਿੱਚ ਨੁੱਕੜ ਨਾਟਕ ਕਰਵਾਏ ਜਾਣ। ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਸਬ ਡਵੀਜ਼ਨ ਪੱਧਰ ਤੇ ਚੱਲ ਰਹੇ ਪ੍ਰਾਈਵੇਟ ਨਸ਼ਾ ਛੁਡਾਉ ਕੇਂਦਰਾਂ ਦੀ ਸਮੇਂ-ਸਮੇਂ ਤੇ ਚੈਕਿੰਗ ਕੀਤੀ ਜਾਵੇ। ਉਨ੍ਹਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਮੈਡੀਕਲ ਸਟੋਰਾਂ ਦੀ ਪੁਲਿਸ ਵਿਭਾਗ ਨਾਲ ਮਿਲ ਕੇ ਚੈਕਿੰਗ ਕੀਤੀ ਜਾਵੇ ਅਤੇ ਨਸ਼ਿਆਂ ਦੀ ਵਿਕਰੀ ਕਰਨ ਵਾਲੇ ਮੈਡੀਕਲ ਸਟੋਰਾਂ ਦੇ ਮਾਲਕਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।

          ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਛੋਟੀ ਉਮਰ ਦੇ ਬੱਚਿਆਂ ਵਿੱਚ ਨਸ਼ੇ ਕਰਨ ਦੇ ਰੁਝਾਨ ਦਾ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬ੍ਰਾਹਮਣ ਮਾਜਰਾ ਦੇ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਨਸ਼ੇ ਛੱਡ ਰਹੇ ਵਿਅਕਤੀਆਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਇੱਕ ਕੋਚ ਦੀ ਤਾਇਨਾਤੀ ਕੀਤੀ ਜਾਵੇ। ਉਨ੍ਹਾਂ ਹੁਨਰ ਵਿਕਾਸ ਮਿਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇਣ ਲਈ ਕਾਰਵਾਈ ਸ਼ੁਰੂ ਕੀਤੀ ਜਾਵੇ। ਉਨ੍ਹਾਂ ਡੀ.ਡੀ.ਪੀ.ਓ. ਤੇ ਸਿਵਲ ਸਰਜਨ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਬਲਾਕ ਪੱਧਰ ਤੇ ਜਾਗਰੂਕਤਾ ਕੈਂਪ ਲਗਾਏ ਜਾਣ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾਐਸ.ਡੀ.ਐਮ. ਅਮਲੋਹ ਚੇਤਨ ਬੰਗੜਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰਡੀ.ਐਸ.ਪੀ. (ਪੀ.ਬੀ.ਆਈ./ਐਂਟੀ ਨਾਰਕੋਟਿਕ) ਗੁਰਦੀਪ ਸਿੰਘਯੂਥ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਸਟੇਟ ਐਵਾਰਡੀ ਪਰਮਿੰਦਰ ਸਿੰਘ ਪਹਿਲਵਾਨਨਸ਼ਾ ਮੁਕਤ ਅਭਿਆਨ ਦੇ ਮੈਂਬਰ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲਯੁੱਧ ਨਸ਼ਿਆ ਵਿਰੁੱਧ ਦੇ ਨੋਡਲ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾਜਾਗੋ ਸੰਸਥਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਸੋਹੀਸਮਾਜ ਸੇਵੀ ਗੁਰਸੇਵਕ ਸਿੰਘਡੀ.ਡੀ.ਪੀ.ਓ. ਜਸਪ੍ਰੀਤ ਸਿੰਘਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।  

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ