Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਦਾ ਆਮ ਲੋਕਾਂ ਨੂੰ ਲਾਹਾ ਲੈਣ ਦੀ ਅਪੀਲ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

March 08, 2025 12:53 PM
SehajTimes
ਕੈਂਪ  ਵਿੱਚ  ਹਾਜ਼ਰ ਨਾ ਹੋਣ ਵਾਲੇ ਵਿਭਾਗਾਂ ਵਿਰੁੱਧ ਬਣਦੀ ਕਾਰਵਾਈ  ਦੇ ਦਿੱਤੇ ਨਿਰਦੇਸ਼ 
 
ਡੇਰਾਬੱਸੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਲਾਲੜੂ ਸਰਕਲ ਦੇ ਪਿੰਡ ਬੈਰਮਾਜਰਾ  ਵਿਖੇ ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ ਸੁਵਿਧਾ ਕੈਂਪ ਲਾਇਆ ਗਿਆ।
     ਕੈਂਪ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ, ਸ਼ਿਕਾਇਤਾਂ ਲੈ ਕੇ ਆਏ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਦੇ ਕੰਮ ਕਾਰ ਸੁਣ ਕੇ ਸਬੰਧਿਤ ਅਧਿਕਾਰੀਆਂ ਨੂੰ ਜਲਦ ਤੋ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ। 
 
    ਵਧੇਰੇ ਜਾਣਕਾਰੀ ਦਿੰਦੇ ਹੋਏ ਐਮ ਐਲ ਏ ਰੰਧਾਵਾ ਨੇ ਦੱਸਿਆ ਅੱਜ ਜੋ ਕੈਂਪ ਪਿੰਡ ਬੈਰ ਮਾਜਰਾ ਵਿਖੇ ਲਗਾਇਆ ਗਿਆ ਹੈ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਤੇ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਇਹ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਕੁਝ ਵਿਭਾਗ ਹਾਜ਼ਰ ਨਹੀਂ ਹੋਏ, ਜਿਹੜੇ ਵਿਭਾਗ ਹਾਜ਼ਰ ਨਹੀਂ ਹੋਏ, ਉਨ੍ਹਾਂ ਖਿਲਾਫ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਅਤੇ ਜਿਹੜੇ ਅਫਸਰਾਂ ਵੱਲੋਂ ਕੁਤਾਹੀ ਕੀਤੀ ਜਾਵੇਗੀ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। 
     ਉਨ੍ਹਾਂ ਵੱਲੋਂ ਇਹ ਵੀ ਕਿਹਾ ਕਿ ਇਹ ਕੈਂਪ ਆਮ ਜਨਤਾ ਦੇ ਫਾਇਦੇ ਲਈ ਲਾਏ ਗਏ ਹਨ, ਕਿਸੇ ਵੀ ਵਿਭਾਗ ਵੱਲੋਂ ਕੀਤੀ ਗਈ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਜਿਹੜਾ ਵੀ ਵਿਭਾਗ ਅੱਜ ਤੋਂ ਬਾਅਦ ਕੈਂਪ ਵਿੱਚੋਂ ਗੈਰਹਾਜ਼ਰ ਹੋਵੇਗਾ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
   
ਹਲਕਾ ਵਿਧਾਇਕ, ਕੁਲਜੀਤ ਸਿੰਘ ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
     ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ 406 ਸੇਵਾਵਾਂ ਹੈਲਪ ਲਾਈਨ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।
 

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ