Wednesday, September 17, 2025

Chandigarh

ਨਸ਼ਿਆਂ ਵਿਰੁੱਧ ਜੰਗ ; ਐਸ.ਏ.ਐਸ.ਨਗਰ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਅੰਤਰਰਾਜੀ ਅਤੇ ਯੂਟੀ ਸਰਹੱਦਾਂ 'ਤੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ 

March 08, 2025 01:42 PM
SehajTimes
 
ਕਿਹਾ, ਐਸ.ਏ.ਐਸ.ਨਗਰ ਪੁਲਿਸ ਨੇ ਇੱਕ ਸਾਲ ਵਿੱਚ 350 ਐਫ.ਆਈ.ਆਰਜ਼ ਵਿੱਚ 450 ਦੇ ਕਰੀਬ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ
 
ਨੌਜਵਾਨਾਂ ਅਤੇ ਹੋਰ ਵਸਨੀਕਾਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਵਚਨਬੱਧਤਾ ਪ੍ਰਗਟਾਈ 
 
ਐਸ.ਏ.ਐਸ.ਨਗਰ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਇੱਕ ਕਦਮ ਹੋਰ ਅੱਗੇ ਵਧਾਉਂਦਿਆਂ ਜ਼ਿਲ੍ਹਾ ਪੁਲੀਸ ਨੇ ਸ਼ੁੱਕਰਵਾਰ ਨੂੰ ਵੱਖ-ਵੱਖ ਨਾਕੇ ਲਗਾ ਕੇ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀਆਂ ਜ਼ਿਲ੍ਹੇ ਦੀਆਂ ਸਾਰੀਆਂ ਅੰਤਰਰਾਜੀ ਸਰਹੱਦਾਂ ’ਤੇ ਵਿਸ਼ੇਸ਼ ਚੈਕਿੰਗ ਸ਼ੁਰੂ ਕੀਤੀ।
        ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਪਕ ਪਾਰੀਕ ਨੇ ਜਗਤਪੁਰਾ ਨੇੜੇ ਯੂਟੀ ਬਾਰਡਰ 'ਤੇ ਲਗਾਏ ਗਏ ਪੁਲਿਸ ਨਾਕੇ ਦਾ ਨਿਰੀਖਣ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਤੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਵੱਲੋਂ ਅੰਤਰ- ਰਾਜੀ ਬਾਰਡਰ ਤੇ ਜ਼ਿਲ੍ਹੇ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਓਪਰੇਸ਼ਨ ਸੀਲ, ਦੁਪਹਿਰ 1:00 ਵਜੇ ਤੱਕ ਜਾਰੀ ਰਿਹਾ।
         ਉਨ੍ਹਾਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਹਿੱਸੇ ਵਜੋਂ ਆਪਰੇਸ਼ਨ ਕੈਸੋ ਅਤੇ ਸੀਲ ਨੂੰ ਨਾਲੋ-ਨਾਲ ਚਲਾਇਆ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ਨੂੰ ਨੱਥ ਪਾਉਣ ਲਈ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਮੁਹਿੰਮ, ਮੈਡੀਕਲ ਦੁਕਾਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।  ਇਸੇ ਤਰ੍ਹਾਂ, ਮੁਹਿੰਮ ਸੰਪਰਕ ਤਹਿਤ ਵੀ ਸ਼ਹਿਰ ਵਾਸੀਆਂ ਨਾਲ ਤਾਲਮੇਲ ਵਧਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਅਤੇ ਅਪਰਾਧੀਆਂ ਬਾਰੇ ਜਾਗਰੂਕ ਕੀਤਾ ਜਾ ਸਕੇ।
       ਐਸਐਸਪੀ ਸ੍ਰੀ ਪਾਰੀਕ ਨੇ ਪਿਛਲੇ ਸਾਲਾਂ ਵਿੱਚ ਐਨਡੀਪੀਐਸ ਐਕਟ ਤਹਿਤ ਜ਼ਿਲ੍ਹੇ ਵਿੱਚ ਦਰਜ ਐਫਆਈਆਰਜ਼ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ 350 ਦੇ ਕਰੀਬ ਕੇਸ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 450 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।  
     ਉਨ੍ਹਾਂ ਕਿਹਾ ਕਿ ਪੁਲਿਸ ਨਸ਼ਿਆਂ ਦੀ ਅਲਾਮਤ ਵਿਰੁੱਧ ਆਪਣੀ ਮੁਹਿੰਮ ਵਿੱਚ ਪੂਰੀ ਤਰ੍ਹਾਂ ਸਪੱਸ਼ਟ ਹੈ ਅਤੇ ਨਸ਼ਿਆਂ ਦੀ ਸਪਲਾਈ ਕਰਕੇ ਨੌਜਵਾਨਾਂ ਅਤੇ ਭੋਲੇ ਭਾਲੇ ਵਸਨੀਕਾਂ ਦੇ ਭਵਿੱਖ ਅਤੇ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
        ਉਨ੍ਹਾਂ ਕਿਹਾ ਕਿ ਪੰਜਾਬ  ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਡਰੱਗਜ਼ ਦੇ ਪੈਸੇ ਨਾਲ ਖਰੀਦੀਆਂ ਜਾਂ ਬਣਾਈਆਂ ਗਈਆਂ ਜਾਇਦਾਦਾਂ ਜ਼ਬਤ ਕਰਨ ਦਾ ਸਭ ਤੋਂ ਵੱਡਾ ਅੰਕੜਾ ਹੈ। ਇਹ ਅੰਕੜਾ ਹੁਣ ਵਧ ਕੇ 700 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਦੀ ਕੁਰਕੀ ਤੋਂ ਇਲਾਵਾ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦੇਣ ਲਈ ਸੂਬੇ ਵਿੱਚ ਨਸ਼ੇ ਦੇ ਪੈਸੇ ਨਾਲ ਬਣਾਈਆਂ ਉਸਰੀਆਂ ਢਾਹੁਣ ਦੀ ਮੁਹਿੰਮ ਵੀ ਚਲਾਈ ਗਈ ਹੈ। 
         ਇਸ ਮੌਕੇ ਉਨ੍ਹਾਂ ਨਾਲ ਐਸਪੀ (ਸਿਟੀ) ਹਰਬੀਰ ਸਿੰਘ ਅਟਵਾਲ ਅਤੇ ਡੀਐਸਪੀ ਮੁਹਾਲੀ ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ