Monday, June 16, 2025

Malwa

ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਨੇ ਸਨਮਾਨਿਤ ਕੀਤੀਆਂ ਤਿੰਨ ਮਹਿਲਾ ਤੀਰ-ਅੰਦਾਜ਼

March 08, 2025 02:44 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਵੱਲੋਂ ਏ.ਪੀ.ਟੀ.ਆਈ. (ਪੰਜਾਬ ਸਟੇਟ ਬ੍ਰਾਂਚ ਵਿਮੈਨ ਫੋਰਮ) ਦੇ ਸਹਿਯੋਗ ਨਾਲ਼ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਂਦਿਆਂ ਮਹਿਲਾ ਤੀਰਅੰਦਾਜ਼ਾਂ ਦਾ ਸਨਮਾਨ ਕੀਤਾ ਗਿਆ। ਇਸ ਸਮਾਗਮ ਦੌਰਾਨ ਪ੍ਰਸਿੱਧ ਪੈਰਾ-ਤੀਰਅੰਦਾਜ਼ ਸ਼ੀਤਲ ਦੇਵੀ, ਪੂਜਾ ਜਟਿਆਨ ਅਤੇ ਤਨੀਸ਼ਾ ਵਰਮਾ ਨੂੰ ਤੀਰਅੰਦਾਜ਼ੀ ਦੇ ਖੇਤਰ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਕੋਚ, ਸ਼੍ਰੀ. ਸੁਰਿੰਦਰ ਕੁਮਾਰ ਅਤੇ ਸ੍ਰੀ. ਗੌਰਵ ਨੂੰ ਵੀ ਇਨ੍ਹਾਂ ਐਥਲੀਟ ਖਿਡਾਰੀਆਂ ਨੂੰ ਸਿਖਲਾਈ ਅਤੇ ਸਲਾਹ ਦੇਣ ਵਿੱਚ ਉਨ੍ਹਾਂ ਦੇ ਅਨਮੋਲ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਤੋਂ ਖੇਡ ਵਿਭਾਗ ਦੇ ਡਾਇਰੈਕਟਰ ਡਾ. ਅਜੀਤਾ ਵੱਲੋਂ ਇਸ ਮੌਕੇ ਬੋਲਦਿਆਂ ਇਨ੍ਹਾਂ ਖਿਡਾਰੀ ਲੜਕੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ ਗਈ ਅਤੇ ਵਿਭਾਗ ਦੇ ਇਸ ਕਾਰਜ ਦੀ ਪ੍ਰਸ਼ੰਸ਼ਾ ਕੀਤੀ ਗਈ।
ਵਿਭਾਗ ਮੁਖੀ ਡਾ. ਗੁਲਸ਼ਨ ਬਾਂਸਲ ਨੇ ਦੱਸਿਆ ਕਿ ਵਿਭਾਗ 5 ਤੋਂ 9 ਮਾਰਚ, 2025 ਦੌਰਾਨ ਆਪਣੀ ਸਾਲਾਨਾ ਖੇਡ ਮੀਟਿੰਗ ਦਾ ਆਯੋਜਨ ਕਰ ਰਿਹਾ ਹੈ। ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਕਈ ਖੇਡਾਂ ਅਤੇ ਮੁਕਾਬਲਿਆਂ ਵਿੱਚ ਸਰਗਰਮੀ ਨਾਲ ਹਿੱਸਾ ਲਿਆ, ਜਿਸ ਨਾਲ ਇਹ ਸਮਾਗਮ ਸ਼ਾਨਦਾਰ ਸਫਲ ਰਿਹਾ। ਉਨ੍ਹਾਂ ਕਿਹਾ ਕਿ ਤੀਰਅੰਦਾਜ਼ਾਂ ਅਤੇ ਹੋਰ ਮਹਿਮਾਨਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕਰਕੇ ਵਿਦਿਆਰਥੀਆਂ ਵਿੱਚ ਇੱਕ ਨਵਾਂ ਉਤਸ਼ਾਹ ਭਰ ਦਿੱਤਾ। ਉਨ੍ਹਾਂ ਸਪੋਰਟਸ ਮੀਟ-2025 ਦੇ ਕੋਆਰਡੀਨੇਟਰਾਂ ਡਾ. ਪਵਨ ਕ੍ਰਿਸ਼ਨ, ਡਾ. ਯੋਗਿਤਾ ਬਾਂਸਲ, ਡਾ. ਓਮ ਸਿਲਕਾਰੀ ਅਤੇ ਡਾ. ਭਾਰਤੀ ਸਪਰਾ ਨੂੰ ਇਸ ਸਮਾਗਮ ਦੇ ਸਫਲਤਾਪੂਰਵਕ ਆਯੋਜਨ ਲਈ ਵਧਾਈ ਦਿੱਤੀ ਅਤੇ ਧੰਨਵਾਦ ਕੀਤਾ। 

Have something to say? Post your comment

 

More in Malwa

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ 

ਖੋਏ ਦੇ ਪੇੜੇ 'ਚ ਕਾਕਰੋਚ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ 

ਭਾਰਤ ਸਰਕਾਰ ਦੇ ਸਕੱਤਰ (ਖੇਡਾਂ) ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਾਇਰੈਕਟਰ ਜਨਰਲ, ਵਲੋਂ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ, ਪਟਿਆਲਾ ਦਾ ਦੋ ਦਿਨਾਂ ਦੌਰਾ 

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ