Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Education

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਆਰੀਅਨ ਕਾਲਜ ਆਫ਼ ਲਾਅ ਲੀਗਲ ਏਡ ਕਲੀਨਿਕ ਦਾ ਦੌਰਾ

March 08, 2025 02:50 PM
SehajTimes

ਰਾਜਪੁਰਾ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ, ਵਧੀਕ ਮੈਂਬਰ ਸਕੱਤਰ ਕ੍ਰਿਸ਼ਨ ਕੁਮਾਰ ਸਿੰਗਲਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਦੀਪਤੀ ਗੋਇਲ ਨੇ ਆਰੀਅਨ ਕਾਲਜ ਆਫ਼ ਲਾਅ, ਰਾਜਪੁਰਾ ਵਿਖੇ ਲੀਗਲ ਏਡ ਕਲੀਨਿਕ ਦਾ ਦੌਰਾ ਕੀਤਾ। ਇਸ ਦੌਰਾਨ ਕਾਲਜ ਵਿੱਚ ਸਥਾਪਤ ਲੀਗਲ ਏਡ ਕਲੀਨਿਕ ਵਿੱਚ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ। ਇਸ ਮੌਕੇ ਆਰੀਅਨ ਕਾਲਜ ਆਫ਼ ਲਾਅ, ਰਾਜਪੁਰਾ ਦੇ ਪ੍ਰਿੰਸੀਪਲ ਪ੍ਰੋਫੈਸਰ ਦਵਿੰਦਰ ਕੁਮਾਰ ਸਿੰਗਲਾ ਅਤੇ ਹੋਰ ਪ੍ਰੋਫੈਸਰ ਵੀ ਹਾਜ਼ਰ ਸਨ।
    ਇਸ ਦੌਰੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਆਰੀਅਨ ਕਾਲਜ ਆਫ਼ ਲਾਅ ਰਾਜਪੁਰਾ ਅਤੇ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਦੇ ਸਹਿਯੋਗ ਨਾਲ ਪਿੰਡ ਝਾਂਸਲਾ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ। ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਵੱਖ-ਵੱਖ ਨਾਲਸਾ/ਕੇਂਦਰ/ਰਾਜ ਸਰਕਾਰ ਦੀਆਂ ਸਕੀਮਾਂ, ਲੋਕ ਅਦਾਲਤਾਂ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਗਿਆ।
  ਇਸ ਮੌਕੇ ਕ੍ਰਿਸ਼ਨ ਕੁਮਾਰ ਸਿੰਗਲਾ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਉਪਲਬਧਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸਹਾਇਤਾ ਦੀ ਮੰਗ ਕਰਨ ਵਾਲੇ ਵਿਅਕਤੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਨਿੱਜੀ ਤੌਰ ਜਾਂ ਨਾਲਸਾ ਹੈਲਪਲਾਈਨ 15100 'ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Education

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਰੀਤੂ ਲਹਿਲ ਨੇ ਡੀਨ ਖੋਜ ਵਜੋਂ ਅਤੇ ਡਾ. ਮਿਨੀ ਸਿੰਘ ਨੇ ਐਸੋਸੀਏਟ ਡੀਨ ਖੋਜ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ 'ਚ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਨੇ ਕੀਤਾ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਦਾ ਸਿਖਲਾਈ ਦੌਰਾ

ਕੌਮਾਂਤਰੀ ਪੱਧਰ 'ਤੇ ਚਮਕੀ ਪੰਜਾਬੀ ਯੂਨੀਵਰਸਿਟੀ ਦੀ ਖੋਜ

ਆਦਰਸ਼ ਸਕੂਲਾਂ ਦਾ ਅਮਲਾ 31 ਨੂੰ ਸੁਨਾਮ ਕਰੇਗਾ ਪ੍ਰਦਰਸ਼ਨ 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

 ਅਕੇਡੀਆ ਸਕੂਲ 'ਚ ਕਵਿਤਾ ਉਚਾਰਨ ਮੁਕਾਬਲਾ ਕਰਾਇਆ 

ਸੁਨਾਮ ਕਾਲਜ 'ਚ ਕਾਰਗਿਲ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸ੍ਰੀ ਗੁਰੂ ਗੋਬਿੰਦ  ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਨਵੇ ਸੈਸ਼ਨ ਦੀ ਪੜਾਈ ਹੋਈ ਆਰੰਭ

ਅਕੇਡੀਆ ਸਕੂਲ 'ਚ ਅੰਗਰੇਜ਼ੀ ਰੋਲ ਪਲੇਅ ਮੁਕਾਬਲੇ ਕਰਵਾਏ 

ਕਿੰਡਰਗਾਰਟਨ 'ਚ 'ਨੋ ਬੈਗ ਡੇਅ' ਮਨਾਇਆ