Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਐਸ ਐਸ ਪੀ ਗੁਲਨੀਤ ਖੁਰਾਣਾ ਨੇ ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ

March 10, 2025 06:37 PM
SehajTimes
ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ‘ਤੇ ਵੀ ਕਾਰਵਾਈ ਹੋਵੇਗੀ 
 
ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ 
 
ਰੂਪਨਗਰ : ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸ਼ਰਧਾਲੂਆਂ ਨੂੰ ਬਚਾਉਣ ਲਈ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ, ਰੂਪਨਗਰ ਗੁਲਨੀਤ ਸਿੰਘ ਖੁਰਾਣਾ ਦੱਸਿਆ ਕੀ ਸੂਬੇ ਦੇ ਸਮੂਹ ਜਿਲਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਆਪਣੇ-ਆਪਣੇ ਜਿਲ੍ਹਿਆਂ/ਯੂਨਿਟਾਂ ਅਧੀਨ ਪੈਂਦੇ ਪੁਲਿਸ ਸਟੇਸ਼ਨਾਂ ਦੇ ਮੁੱਖ ਅਫਸਰਾਂ ਅਤੇ ਇੰਚਾਰਜ ਟਰੈਫਿਕਾਂ ਰਾਂਹੀ ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਤੇ ਪੰਚਾਇਤਾਂ ਨੂੰ ਹਦਾਇਤ ਕੀਤਾ ਜਾਵੇ ਕਿ ਕੋਈ ਵੀ ਡਬਲ ਡੈਕਰ ਟਰੱਕ/ਵੀਹਕਲ, ਟ੍ਰੈਕਟਰ ਟਰਾਲੀਆਂ ਉੱਤੇ ਲੱਗੇ ਵੱਡੇ ਸਪੀਕਰ, ਮੋਟਰਸਾਇਕਲਾਂ ਉੱਤੇ ਪ੍ਰੈਸ਼ਰ ਹਾਰਨ ਅਤੇ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ਆਦਿ ਨੂੰ ਹੋਲੇ-ਮੁਹੱਲੇ ਦੌਰਾਨ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਆਉਣ ਤੋ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ‘ਤੇ ਵੀ ਕਾਰਵਾਈ ਕੀਤੀ ਜਾਵੇ ਅਤੇ ਮੌਕੇ ਉਤੇ ਹੀ ਵਾਹਨਾਂ ਤੋਂ ਅਵਾਜ ਪ੍ਰਦੂਸ਼ਣ ਕਰਨ ਵਾਲੇ ਸਪੀਕਰਾਂ ਨੂੰ ਉਤਾਰ ਕੇ ਅੱਗੇ ਭੇਜਿਆ ਜਾਵੇ। ਗੁਲਨੀਤ ਖੁਰਾਣਾ ਨੇ ਦੱਸਿਆ ਕਿ ਹੋਲੇ-ਮੁਹੱਲੇ ਮੇਲੇ ਦੌਰਾਨ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਮੇਲੇ ਦੌਰਾਨ ਕਿਸੇ ਵੀ ਸਪੀਕਰ ਵਾਲੇ ਡਬਲ ਡੈਕਰ ਟਰੱਕ/ਵਹੀਕਲ ਰੂਪਨਗਰ ਜ਼ਿਲ੍ਹੇ ਅੰਦਰ ਦਾਖਲ ਨਹੀ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2023 ਵਿਚ ਹੋਲਾ-ਮਹੱਲਾ ਦੌਰਾਨ ਇਕ ਸਿੱਖ ਨੌਜਵਾਨ ਦੀ ਮੌਤ ਹੋ ਗਈ ਸੀ ਜਿਸ ਦਾ ਕਾਰਨ ਕੇਵਲ ਟਰੈਕਟਰ ਲਾਊਡ ਸਪੀਕਰ ਸੀ, ਜਿਸ ਲਈ ਉਨ੍ਹਾਂ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਪੱਧਰ ਉੱਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ