Sunday, November 02, 2025

Malwa

ਤਖ਼ਤਾਂ ਦੇ ਜਥੇਦਾਰਾਂ ਨੂੰ ਬਦਲਣ ਦਾ ਮਾਮਲਾ

March 10, 2025 08:21 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਅਕਾਲੀ ਦਲ ਸੁਧਾਰ ਲਹਿਰ ਨਾਲ ਜੁੜੇ ਆਗੂਆਂ ਮਾਰਕਿਟ ਕਮੇਟੀ ਸੁਨਾਮ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਤਗੁਰ ਸਿੰਘ ਨਮੋਲ ਅਤੇ ਪ੍ਰਿੰਸੀਪਲ ਗੁਰਚਰਨ ਸਿੰਘ ਹਰੀਕਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਪਰਿਵਾਰ ਦੀ ਪ੍ਰਧਾਨਗੀ ਬਚਾਉਣ ਲਈ ਤਖ਼ਤਾਂ ਦੇ ਜਥੇਦਾਰ ਬਦਲਕੇ ਕੌਮ ਅੰਦਰ ਖ਼ਾਨਾਜੰਗੀ ਪੈਦਾ ਕਰ ਰਹੀ ਹੈ। ਅਜਿਹੇ ਹਾਲਾਤ ਸਿੱਖ ਕੌਮ ਨੂੰ ਦੁਬਿਧਾ ਵਿੱਚ ਫ਼ਸਾ ਰਹੇ ਹਨ। ਉਨ੍ਹਾਂ ਆਖਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਥਾਪੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿੱਖ ਸੰਸਥਾਵਾਂ ਦੇ ਵਿਰੋਧ ਕਾਰਨ ਦਿੱਤੇ ਸਮੇਂ ਤੋਂ ਪਹਿਲਾਂ ਤੜਕਸਾਰ ਸੇਵਾ ਸੰਭਾਲਣੀ ਪਈ ਹੈ, ਸਿੱਖ ਸੰਗਤਾਂ ਅਜਿਹੇ ਜਥੇਦਾਰਾਂ ਨੂੰ ਪ੍ਰਵਾਨ ਨਹੀਂ ਕਰਨਗੀਆਂ। ਸੋਮਵਾਰ ਨੂੰ ਸੁਨਾਮ ਵਿਖੇ ਇਕੱਤਰ ਹੋਏ ਅਕਾਲੀ ਆਗੂਆਂ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਥਾਪੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਸੇਵਾ ਸੰਭਾਲਣ ਤੋਂ ਬਾਅਦ ਅੱਜ ਦਿੱਤੇ ਸੰਦੇਸ਼ ਵਿੱਚ ਸਪਸ਼ਟ ਨਜ਼ਰ ਆਇਆ ਕਿ ਉਹ ਬਾਦਲ ਪਰਿਵਾਰ ਦੀ ਪ੍ਰਧਾਨਗੀ ਬਚਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਭਰਤੀ ਕਰਨ ਲਈ ਗਠਿਤ ਕੀਤੀ ਸੱਤ ਮੈਂਬਰੀ (ਹੁਣ ਪੰਜ ਮੈਂਬਰੀ ਕਮੇਟੀ)  ਤੇ ਨਜ਼ਰਸਾਨੀ ਕਰਨਗੇ, ਜਦਕਿ ਦੂਜੇ ਪਾਸੇ ਕਿਹਾ ਕਿ ਦੋ ਦਸੰਬਰ ਦੇ ਫੈਸਲਿਆਂ ਨੂੰ ਬਦਲਿਆ ਨਹੀਂ ਜਾਵੇਗਾ। ਜਥੇਦਾਰ ਦੇ ਅਜਿਹੇ ਸੰਦੇਸ਼ ਤੋਂ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸਿੰਘ ਸਾਹਿਬ ਗਿਆਨੀ ਰਘਬੀਰ, ਗਿਆਨੀ ਸੁਲਤਾਨ ਸਿੰਘ ਨੂੰ ਕਿਉਂ ਬਦਲਿਆ ਗਿਆ ਹੈ। ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਅਸਲ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋ ਦਸੰਬਰ ਨੂੰ ਗਠਿਤ ਭਰਤੀ ਕਮੇਟੀ ਹੀ ਬਾਦਲਕਿਆਂ ਨੂੰ ਪ੍ਰਵਾਨ ਨਹੀਂ ਇਸੇ ਕਾਰਨ ਤਖ਼ਤ ਸਾਹਿਬ ਦੇ ਜਥੇਦਾਰ ਬਦਲੇ ਗਏ ਹਨ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਦੋ ਦਸੰਬਰ ਦੇ ਫੈਸਲਿਆਂ ਨੂੰ ਇੰਨਬਿੰਨ ਲਾਗੂ ਕਰਨ ਦੀ ਗੱਲ ਕਰ ਰਹੇ ਸਨ। ਇਸ ਮੌਕੇ ਗਿਆਨ ਸਿੰਘ ਸੰਧੇ, ਚਮਕੌਰ ਸਿੰਘ ਮੋਰਾਂਵਾਲੀ, ਸਾਬਕਾ ਕੌਂਸਲਰ ਦਰਸ਼ਨ ਸਿੰਘ ਮੋਰਾਂਵਾਲੀ, ਪਿਆਰਾ ਸਿੰਘ ਗਿੱਲ, ਸੁਰਿੰਦਰ ਸਿੰਘ ਹਾਂਡਾ, ਪ੍ਰੇਮ ਸਿੰਘ ਥਾਣੇਦਾਰ, ਸਤਵੀਰ ਸਿੰਘ ਸਿੱਧੂ, ਸੁਰਿੰਦਰ ਸਿੰਘ ਘਾਸੀਵਾਲਾ, ਹਰਵਿੰਦਰ ਸਿੰਘ ਹਨੀ ਹਾਂਡਾ, ਮਾਸਟਰ ਦਲਜੀਤ ਸਿੰਘ, ਕੁਲਵੰਤ ਸਿੰਘ ਕਾਲਾ ਨੰਬਰਦਾਰ, ਧਰਮਪਾਲ, ਅਨਿਲ ਕੁਮਾਰ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ