Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਮਲਾ ਸ਼੍ਰੀ ਗੁਰੂ ਰਵਿਦਾਸ ਜੀ ਦੀ ਤਸਵੀਰ ਨਾਲ ਬਲਟਾਣਾ ‘ਚ ਛੇੜਛਾੜ ਦਾ 

March 11, 2025 01:14 PM
SehajTimes
ਗੁਰੂ ਰਵਿਦਾਸ ਮਹਾਰਾਜ ਜੀ ਦੀ ਤਸਵੀਰ ਨਾਲ ਛੇੜਛਾੜ ਦੀਆਂ ਘਟਨਾਵਾਂ ਸਮਾਜ ਵਿੱਚ ਗੁੱਸਾ, ਅਸ਼ਾਂਤੀ ਅਤੇ ਰੋਸ ਪੈਦਾ ਕਰਦੀਆਂ ਹਨ ਪ੍ਰਸ਼ਾਸਨ ਨੂੰ ਇਸ ਦਾ ਤੁਰੰਤ ਲੈਣਾ ਚਾਹੀਦਾ ਨੋਟਿਸ  - ਕੈਂਥ 
 
ਜ਼ੀਰਕਪੁਰ : ਸ਼੍ਰੀ ਗੁਰੂ ਰਵਿਦਾਸ ਜੀ ਦੀ ਫੋਟੋ ਨਾਲ ਬਲਟਾਣਾ ‘ਚ ਛੇੜਛਾੜ ਦੀ ਘਟਨਾ ਨੇ ਸਮਾਜ ਵਿੱਚ ਗੁੱਸਾ, ਅਸ਼ਾਂਤੀ ਅਤੇ ਰੋਸ ਪੈਦਾ ਕਰ ਦਿੱਤਾ ਹੈ। ਇਹ ਘਟਨਾ ਨਾ ਸਿਰਫ਼ ਸਮਾਜ ਨੂੰ ਨੁਕਸਾਨ ਪਹੁੰਚਾਉਂਦੀ ਹੈ ਸਗੋਂ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਵੀ ਵਿਗਾੜਦੀ ਹੈ। ਇਸ ਘਟਨਾ ਦੇ ਵਿਰੋਧ ਵਿੱਚ ਗੁਰੂ ਰਵਿਦਾਸ ਸਭਾ ਬਲਟਾਣਾ ਵੱਲੋਂ ਇੱਕ ਇਕੱਠ ਕੀਤਾ ਗਿਆ, ਜਿਸ ਵਿੱਚ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਬੁਲਾਰਿਆਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਨੂੰ ਵੰਡਣ ਦਾ ਕੰਮ ਕਰਦੀਆਂ ਹਨ ਅਤੇ ਪ੍ਰਸ਼ਾਸਨ ਨੂੰ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ। ਇਹ ਘਟਨਾ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਇੱਕ ਵੱਡਾ ਖ਼ਤਰਾ ਹੈ। ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਦੇਣੀ ਚਾਹੀਦੀ ਹੈ।
ਜਸਵੰਤ ਸਿੰਘ ਨੰਬਰਦਾਰ ਨੇ ਇਹ ਵੀ ਕਿਹਾ ਕਿ ਸਮਾਜ ਨੂੰ ਅਜਿਹੀਆਂ ਘਟਨਾਵਾਂ ਵਿਰੁੱਧ ਇੱਕਜੁੱਟ ਹੋਣਾ ਚਾਹੀਦਾ ਹੈ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਸਭਾ ਪਲਟਾਣਾ ਦੇ ਪ੍ਰਧਾਨ ਬਲਵਿੰਦਰ ਸਿੰਘ ਉਪਾਰਦਨ, ਸੁਰਿੰਦਰ ਸਿੰਘ ਕੈਸ਼ੀਅਰ, ਅਮਰੀਕ ਸਿੰਘ ਜਨਰਲ ਸਕੱਤਰ, ਰਾਜ ਸਿੰਘ, ਦਲਜੀਤ ਸਿੰਘ, ਕੁਲਵੰਤ ਸਿੰਘ, ਸਾਬਕਾ ਪੰਚ ਰਣਜੀਤ ਸਿੰਘ ਅਤੇ ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਰਾਮ ਦਰਬਾਰ ਚੰਡੀਗੜ੍ਹ, ਸੋਨੂੰ, ਸ੍ਰੀ ਗੁਰੂ ਰਵਿਦਾਸ ਸਭਾ ਸੈਕਟਰ 15 ਦੇ ਪ੍ਰਧਾਨ ਰਾਜਕੁਮਾਰ ਭੂਡਾ, ਸ੍ਰੀ ਗੁਰੂ ਰਵਿਦਾਸ ਸਭਾ ਭਾਖਰ ਪੁਰ ਦੇ ਪ੍ਰਧਾਨ ਸੁਰੇਸ਼ ਕੁਮਾਰ ਰਾਮ ਕੁਮਾਰ, ਗੁਰਮੀਤ ਸਿੰਘ, ਪ੍ਰਧਾਨ ਤੁਲਸੀਰਾਮ, ਸੇਵਾਮੁਕਤ ਡੀਐਸਪੀ ਬਲਬੀਰ ਸਿੰਘ, ਡਾ. ਬੀ.ਆਰ. ਅੰਬੇਡਕਰ ਸਭਾ ਦੇ ਪ੍ਰਧਾਨ ਪਾਲ ਸਿੰਘ ਅਤੇ ਸਮਾਜ ਸੇਵਕ ਜਸਵਿੰਦਰ ਸਿੰਘ ਝਿਉਰ ਹੇਦੀ, ਆਰ.ਕੇ. ਨਾਪਰਾ ਪੰਚਕੂਲਾ ਸੈਕਟਰ 19 ਦੇ ਮਹਿੰਦਰ ਸਿੰਘ, ਕੇਰ ਸਿੰਘ ਭੱਟੀ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ