Sunday, November 02, 2025

Chandigarh

ਰਾਸ਼ਟਰਪਤੀ ਦੀ ਆਮਦ ਦੌਰਾਨ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਆਈ.ਐਸ.ਬੀ. ਐਸ.ਏ.ਐਸ.ਨਗਰ ਤੋਂ 5 ਕਿਲੋਮੀਟਰ ਖੇਤਰ ਦੇ ਆਲੇ-ਦੁਆਲੇ ਦਾ ਏਰੀਆ ਨੋ-ਫਲਾਇੰਗ ਜ਼ੋਨ ਘੋਸ਼ਿਤ : ਜ਼ਿਲ੍ਹਾ ਮੈਜਿਸਟਰੇਟ

March 11, 2025 01:19 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਭਾਰਤ ਦੇ ਰਾਸ਼ਟਰਪਤੀ ਇੰਡੀਅਨ ਸਕੂਲ ਆਫ ਬਿਜਨਸ ਆਈ.ਐਸ.ਬੀ. ਮੋਹਾਲੀ ਵਿਖੇ 11 ਮਾਰਚ 2025 ਨੂੰ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ੍ਰੀਮਤੀ ਕੋਮਲ ਮਿੱਤਲ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਚੈਪਟਰ 11 (ਸੀ-ਅਰਜੈਂਟ ਕੇਸਿਸ ਆਫ ਨੁਆਸੈਂਸ ਔਰ ਅਪਰੀਹੈਂਡਿਡ ਡੇਂਜਰ) ਅਧੀਨ ਧਾਰਾ 163, (The Bharatiya Nagrik Suraksha Sanhita, 2023 (46 of 2023) Chapter XI (C-Urgent cases of nuisance or apprehended danger) u/s 163) ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਇੰਡੀਅਨ ਸਕੂਲ ਆਫ ਬਿਜਨਸ, ਮੋਹਾਲੀ ਆਲੇ ਦੁਆਲੇ ਦੇ 5 ਕਿਲੋਮੀਟਰ ਦੇ ਏਰੀਏ ‘ਤੇ ਡਰੋਨ ਉਡਾਏ ਜਾਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਵੱਲੋਂ ਇਸ ਏਰੀਆ ਨੂੰ ਨੋ-ਫਲਾਇੰਗ ਜ਼ੋਨ (No flying Zone) ਵੀ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਏਰੀਆ ਵਿੱਚ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਦੀ ਉਡਾਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਹੁਕਮ ਹਵਾਬਾਜ਼ੀ/ਡਿਫੈਂਸ ਵਿਭਾਗ ਵੱਲੋਂ ਪ੍ਰਵਾਨਿਤ ਉਡਾਣਾਂ ‘ਤੇ ਲਾਗੂ ਨਹੀਂ ਹੋਵੇਗਾ।
ਉਨ੍ਹਾਂ ਹੁਕਮ ਜਾਰੀ ਕਰਦਿਆ ਕਿਹਾ ਕਿ ਇਹ ਹੁਕਮ 11 ਮਾਰਚ 2025 ਨੂੰ ਉਕਤ ਏਰੀਏ ਵਿੱਚ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਇਸ ਹੁਕਮ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।

 

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ