Monday, June 16, 2025

Chandigarh

ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ

March 11, 2025 04:59 PM
SehajTimes

ਪੰਜਾਬ ਸਰਕਾਰ ਵੱਲੋਂ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਲੋਕਾਂ ਦੇ ਸੁਝਾਵਾਂ ਦੀ ਮੰਗ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮਾਈਨਿੰਗ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਈਨਿੰਗ ਅਤੇ ਕਰੱਸ਼ਰ ਉਦਯੋਗਾਂ ਦੇ ਪ੍ਰਮੁੱਖ ਭਾਈਵਾਲਾਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਪਾਰਦਰਸ਼ਤਾ, ਸਥਿਰਤਾ, ਅਤੇ ਆਰਥਿਕ ਕੁਸ਼ਲਤਾ 'ਤੇ ਕੇਂਦ੍ਰਿਤ ਇੱਕ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਵਿਚਾਰ ਚਰਚਾ ਕਰਨਾ ਸੀ।

ਮੀਟਿੰਗ ਵਿੱਚ ਕਰੱਸ਼ਰ ਉਦਯੋਗ ਦੀਆਂ ਐਸੋਸੀਏਸ਼ਨਾਂ ਅਤੇ ਮਾਈਨਿੰਗ ਠੇਕੇਦਾਰਾਂ ਦੇ ਨੁਮਾਇੰਦੇ ਸ਼ਾਮਲ ਸਨ, ਜਿਨ੍ਹਾਂ ਨੇ ਆਪਣੇ ਅਨੁਭਵ, ਚੁਣੌਤੀਆਂ ਅਤੇ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ। ਮੀਟਿੰਗ ਦੌਰਾਨ ਮਾਈਨਿੰਗ ਕਾਰਜਾਂ ਨੂੰ ਸੁਚਾਰੂ ਬਣਾਉਣ, ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ 'ਤੇ ਰੋਕ ਲਗਾਉਣ, ਕਾਰੋਬਾਰ ਕਰਨ ਦੀ ਸੌਖ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਣ ਪੱਖੀ ਅਭਿਆਸਾਂ ਨੂੰ ਅਪਣਾਉਣ ਬਾਰੇ ਵਿਚਾਰ ਕੀਤੇ ਗਏ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਾਰੇ ਭਾਗੀਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸੁਝਾਵਾਂ ‘ਤੇ ਵਿਚਾਰ ਕੀਤਾ ਜਾਵੇਗਾ ਅਤੇ ਇਹਨਾਂ ਨੂੰ ਬਣਾਈ ਜਾਣ ਵਾਲੀ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਲੋਕ ਪੱਖੀ ਮਾਈਨਿੰਗ ਨੀਤੀ ਤਿਆਰ ਕਰਨ ਲਈ ਵਚਨਬੱਧ ਹੈ ਜੋ ਮਾਲੀਏ ਦੇ ਨੁਕਸਾਨ ਨੂੰ ਰੋਕਣ ਦੇ ਨਾਲ-ਨਾਲ ਰੇਤ ਅਤੇ ਐਗਰੀਗੇਟਸ ਦੀ ਢੁੱਕਵੀਂ ਕੀਮਤ ਯਕੀਨੀ ਬਣਾਉਂਦੀ ਹੈ।

ਮੰਤਰੀ ਨੇ ਕਿਹਾ, “ਇਹ ਨੀਤੀ ਅਸਲ ਵਿੱਚ ਪੰਜਾਬ ਦੇ ਲੋਕਾਂ ਦੀ, ਲੋਕਾਂ ਦੁਆਰਾ ਅਤੇ ਲੋਕਾਂ ਲਈ ਹੋਵੇਗੀ। ਇਹ ਮੁੱਖ ਨੀਤੀ ਮੰਤਰੀ ਭਗਵੰਤ ਸਿੰਘ ਮਾਨ ਦੇ ਰੇਤ ਅਤੇ ਮਾਈਨਿੰਗ ਸਰੋਤਾਂ ਨੂੰ ਆਮ ਲੋਕਾਂ ਲਈ ਵਧੇਰੇ ਪਹੁੰਚਯੋਗ ਅਤੇ ਕਿਫਾਇਤੀ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰੇਗੀ।”

ਮਾਈਨਿੰਗ ਵਿਭਾਗ ਉਦਯੋਗਿਕ ਖੇਤਰ ਦੇ ਭਾਈਵਾਲਾਂ ਨਾਲ ਮਿਲ ਇੱਕ ਮਜਬੂਤ ਅਤੇ ਸੰਮਲਿਤ ਢਾਂਚਾ ਬਣਾਉਣ ਵਚਨਬੱਧ ਹੈ ਜੋ ਆਮ ਲੋਕਾਂ, ਉਦਯੋਗਾਂ ਅਤੇ ਵਾਤਾਵਰਣ ਲਾਹੇਬੰਦ ਹੋਵੇਗਾ।

ਇਸ ਮੌਕੇ ਸਕੱਤਰ ਮਾਈਨਿੰਗ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਚੀਫ ਇੰਜੀਨੀਅਰ ਡਰੇਨੇਜ-ਕਮ-ਮਾਈਨਿੰਗ ਡਾ. ਹਰਿੰਦਰਪਾਲ ਸਿੰਘ ਬੇਦੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ