Tuesday, September 16, 2025

Sports

ਖਡਿਆਲ ਕਬੱਡੀ ਕੱਪ ਦਾ ਪੋਸਟਰ ਜਾਰੀ 

March 11, 2025 05:15 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਿਧਾਨ ਸਭਾ ਹਲਕਾ ਸੰਗਰੂਰ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਅਤੇ ਨਾਮਵਰ ਕਬੱਡੀ ਖਿਡਾਰੀ ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਇੰਚਾਰਜ਼ ਗੁਲਜ਼ਾਰੀ ਮੂਣਕ ਨੇ ਸੁਨਾਮ ਨੇੜਲੇ ਪਿੰਡ ਖਡਿਆਲ ਵਿਖੇ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਵੱਲੋਂ 15 ਅਤੇ 16 ਮਾਰਚ ਨੂੰ ਕਰਵਾਏ ਜਾ ਰਹੇ ਦੋ ਰੋਜ਼ਾ ਕਬੱਡੀ ਕੱਪ ਦਾ ਪੋਸਟਰ ਰਿਲੀਜ਼ ਕੀਤਾ। ਇਸ ਮੌਕੇ ਨੌਜਵਾਨ ਅਕਾਲੀ ਆਗੂ ਅਤੇ ਵਿਧਾਨ ਸਭਾ ਹਲਕਾ ਸੰਗਰੂਰ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਖੇਡਾਂ ਮਨੁੱਖੀ ਜ਼ਿੰਦਗੀ ਦਾ ਅਹਿਮ ਅੰਗ ਹਨ ਨੌਜਵਾਨਾਂ ਨੂੰ ਖੇਡਾਂ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸੂਬੇ ਅੰਦਰ ਨਸ਼ਿਆ ਦੇ ਫੈਲੇ ਮੱਕੜਜਾਲ ਕਾਰਨ ਪੰਜਾਬ ਦੀ ਜਵਾਨੀ ਨਸ਼ਿਆਂ ਵਰਗੀਆਂ ਅਲਾਮਤਾਂ ਵਿੱਚ ਧਸਦੀ ਜਾ ਰਹੀ ਹੈ ਇਸ ਤੋਂ ਨਿਜਾਤ ਦਿਵਾਉਣ ਲਈ ਖੇਡ ਕਲੱਬਾਂ ਨੂੰ ਟੂਰਨਾਮੈਂਟ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸੂਬੇ ਅੰਦਰ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਸਮੇਂ ਵਰਲਡ ਕਬੱਡੀ ਕੱਪ ਕਰਵਾਇਆ ਜਾਂਦਾ ਰਿਹਾ ਹੈ ਲੇਕਿਨ ਮੌਜੂਦਾ ਸਰਕਾਰ ਨੇ ਕਿਨਾਰਾ ਕਰ ਲਿਆ ਹੈ। ਇਸ ਮੌਕੇ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਹਰਪਾਲ ਸਿੰਘ ਖਡਿਆਲ, ਕਲੱਬ ਪ੍ਰਧਾਨ ਕੁਲਵੰਤ ਸਿੰਘ, ਸਤਗੁਰ ਸਿੰਘ, ਗੁਰਲਾਲ ਸਿੰਘ, ਰਣ ਸਿੰਘ ਐਸਡੀਓ, ਜਗਪਾਲ ਸਿੰਘ ਢੀਂਡਸਾ, ਸੰਦੀਪ ਸਿੰਘ ਅਤੇ ਸਤਗੁਰ ਸਿੰਘ ਘੁਮਾਣ ਆਦਿ ਹਾਜ਼ਰ ਸਨ।

Have something to say? Post your comment