Wednesday, September 23, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Business

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

March 12, 2025 11:59 AM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਥ ਕਲੱਬਾਂ ਨੂੰ ਹੋਰ ਸਰਗਰਮ ਬਣਾਉਣ ਲਈ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਡਾ. ਦਿਲਵਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਰਹਿਨੁਮਾਈ ਹੇਠ ਕੀਤਾ ਗਿਆ। ਇਸ ਮੌਕੇ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸ. ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰੋਗਰਾਮ ਅਫਸਰ ਐੈਨ. ਐਸ. ਐਸ. ਅਤੇ ਰੈੱਡ ਰਿਬਨ ਕਲੱਬ ਸਰਦਾਰ ਰਜਿੰਦਰ ਸਿੰਘ ਅਨਭੋਲ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਯੂਥ ਕਲੱਬਾਂ ਦੀ ਜੋ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਆਯੋਜਿਤ ਕੀਤੀ ਜਾ ਰਹੀ ਹੈ, ਇਸ ਦਾ ਮੁੱਖ ਮਨੋਰਥ ਯੂਥ ਕਲੱਬਾਂ ਦੇ ਮੈਂਬਰਾਂ ਨੂੰ ਪੰਜਾਬ ਯੂਥ ਪਾਲਸੀ 2024 ਤੋਂ ਜਾਣੂ ਕਰਵਾਉਣਾ ਅਤੇ ਸਮਾਜ ਲਈ ਵੱਧ ਤੋਂ ਵੱਧ ਕੰਮ ਕਰਨ ਲਈ ਪ੍ਰੇਰਨਾ ਹੈ। ਉਹਨਾਂ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਨੌਜਵਾਨਾਂ ਨੂੰ ਕਲੱਬਾਂ ਰਾਹੀਂ ਵਾਤਾਵਰਨ ਦੀ ਸਾਂਭ ਸੰਭਾਲ ਕਰਨ, ਪਰਾਲੀ ਨਾ ਸਾੜਨ, ਵੱਧ ਤੋਂ ਵੱਧ ਬੂਟੇ ਲਾਉਣ, ਪੰਜਾਬ ਦੇ ਵਿਰਸੇ ਨੂੰ ਸੰਭਾਲਣ, ਨਸ਼ੇ ਛੁਡਾਉਣ, ਮੈਡੀਕਲ ਕੈਂਪ ਲਾਉਣ ਤੇ ਖੂਨ ਦਾਨ ਕੈਂਪਾਂ ਦਾ ਆਯੋਜਨ ਕਰਨ ਦੀ ਸਿਖਲਾਈ ਦੇਣਾ ਹੈ। ਖੇਤੀ ਅਫਸਰ ਸ੍ਰੀ ਪੁਨੀਤ ਅਤੇ ਸ੍ਰੀਮਤੀ ਸੁਖਜੀਤ ਕੌਰ ਨੇ ਨੌਜਵਾਨਾਂ ਨੂੰ ਖੇਤਾਂ ਵਿੱਚਲੀ ਪਰਾਲੀ ਸਾੜਨ ਕਾਰਨ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਇਆ। ਪ੍ਰਿੰਸੀਪਲ ਸ੍ਰ. ਹਰਬਿੰਦਰ ਸਿੰਘ ਨੇ ਪੰਜਾਬੀ ਸੱਭਿਆਚਾਰ ਨੂੰ ਵਿਸ਼ਵ ਪੱਧਰ ਤੇ ਲੈ ਕੇ ਜਾਣ ਲਈ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਪੰਜਾਬੀ ਸਭਿਆਚਾਰ ਬਾਰੇ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ। ਜੰਗਲਾਤ ਵਿਭਾਗ ਦੇ ਸ੍ਰ. ਭੁਪਿੰਦਰ ਸਿੰਘ ਨੇ ਬੂਟੇ ਲਾਉਣ ਅਤੇ ਉਹਨਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ। ਇਸ ਵਰਕਸ਼ਾਪ ਵਿੱਚ ਲਗਭਗ 40 ਪਿੰਡਾਂ ਦੇ ਸਰਗਰਮ ਮੈਂਬਰ ਹਾਜਰ ਹੋਏ।

Have something to say? Post your comment

 

More in Business

ਭਾਰਤੀ ਬਾਜ਼ਾਰ ’ਚ ਸੋਨੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ

ਏਆਈ+ ਸਮਾਰਟਫੋਨਜ਼ ਨੇ ਪ੍ਰੋਜੈਕਟ ਓਪਨ ਰਿਵਿਊ 2.0 ਵਿੱਚ ਨਵਾਂ ਨੋਵਾ 2 ਪਾਵਰ ਪੇਸ਼ ਕੀਤਾ

ਆਤਮਾ ਸਕੀਮ ਤਹਿਤ 10 ਮੱਛੀ ਪਾਲਕਾਂ ਨੂੰ ਮੱਛੀ ਪੂੰਗ ਮੁਹੱਈਆ ਕਰਵਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ