Tuesday, December 16, 2025

Chandigarh

ਭੁਪੇਸ਼ ਬਘੇਲ ਜੀ ਦੇ ਘਰ 'ਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਈਡੀ ਛਾਪੇ ਦੀ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

March 12, 2025 02:04 PM
SehajTimes

ਚੰਡੀਗੜ੍ਹ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸ ਨੇਤਾ ਬਲਬੀਰ ਸਿੰਘ ਸਿੱਧੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਈਡੀ, ਸੀਬੀਆਈ ਅਤੇ ਆਈਟੀ ਵਿਭਾਗ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਸਖ਼ਤ ਆਲੋਚਨਾ ਕੀਤੀ। ਨਰਿੰਦਰ ਮੋਦੀ ਸਰਕਾਰ ਦੀ ਨਿੰਦਾ ਕਰਦੇ ਹੋਏ ਉਨ੍ਹਾਂ ਕਿਹਾ, "ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਭੁਪੇਸ਼ ਬਘੇਲ ਜੀ ਦੇ ਘਰ 'ਤੇ ਈਡੀ ਦੇ ਛਾਪੇ ਭਾਜਪਾ ਦੇ ਤਾਨਾਸ਼ਾਹੀ ਰਵੱਈਏ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦੇ ਹਨ, ਪਰ ਭੁਪੇਸ਼ ਬਘੇਲ ਜੀ ਇੱਕ ਮਜ਼ਬੂਤ ਕਾਂਗਰਸੀ ਨੇਤਾ ਰਹੇ ਹਨ ਜਿਨ੍ਹਾਂ ਨੇ ਪਹਿਲਾਂ ਵੀ ਅਜਿਹੀਆਂ ਲੜਾਈਆਂ ਲੜੀਆਂ ਹਨ। ਕਾਂਗਰਸ ਪਾਰਟੀ ਅਤੇ ਛੱਤੀਸਗੜ੍ਹ ਦੇ ਲੋਕ ਉਨ੍ਹਾਂ ਦੇ ਨਾਲ ਹਮੇਸ਼ਾ ਤੋਂ ਖੜ੍ਹੇ ਸੀ ਅਤੇ ਖੜ੍ਹੇ ਰਹਾਂਗੇ।"
ਕੇਂਦਰ ਸਰਕਾਰ ਦੇ "ਤਾਨਾਸ਼ਾਹੀ ਵਿਵਹਾਰ" 'ਤੇ ਵਰ੍ਹਦਿਆਂ ਉਨ੍ਹਾਂ ਕਿਹਾ, "ਪੂਰਾ ਦੇਸ਼ ਜਾਣਦਾ ਹੈ ਕਿ ਭਾਜਪਾ ਕਦੇ ਵੀ ਪੰਜਾਬ ਵਿੱਚ ਪੈਰ ਨਹੀਂ ਜਮਾ ਸਕਦੀ, ਇਸੇ ਲਈ ਉਹ ਕਾਂਗਰਸ ਨੂੰ ਰੋਕਣ ਅਤੇ ਸਾਡੇ ਆਗੂਆਂ ਦੀ ਛਵੀ ਨੂੰ ਖਰਾਬ ਕਰਨ ਲਈ ਹਰ ਚਾਲ ਵਰਤ ਰਹੇ ਰਹੀ।”

ਈਡੀ ਦੇ ਛਾਪਿਆਂ 'ਤੇ ਧਿਆਨ ਕੇਂਦਰਿਤ ਕਰਦੇ ਹੋਏ, ਉਨ੍ਹਾਂ ਅੱਗੇ ਕਿਹਾ, “ਭੁਪੇਸ਼ ਬਘੇਲ ਦੀ ਪੰਜਾਬ ਫੇਰੀ ਤੋਂ ਤੁਰੰਤ ਬਾਅਦ ਉਨ੍ਹਾਂ 'ਤੇ ਕਈ ਛਾਪੇਮਾਰੀ ਭਾਜਪਾ ਦੀ ਪੰਜਾਬ ਦੇ ਆਗੂਆਂ ਦੀ ਸਦਭਾਵਨਾ ਨੂੰ ਖਰਾਬ ਕਰਨ ਦੀ ਨਿਰਾਸ਼ਾ ਨੂੰ ਬੇਨਕਾਬ ਕਰਦੀ ਹੈ।” ਉਨ੍ਹਾਂ ਅੱਗੇ ਕਿਹਾ, “ਭਾਜਪਾ ਨੂੰ ਸਮਝਣਾ ਚਾਹੀਦਾ ਹੈ ਕਿ ਉਹ ਕਾਂਗਰਸ ਨੂੰ ਦੇਸ਼ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਦੇ।”

ਕੇਂਦਰ ਸਰਕਾਰ ਦੀ ਆਲੋਚਨਾ ਕਰਦੇ ਹੋਏ, ਉਨ੍ਹਾਂ ਟਿੱਪਣੀ ਕੀਤੀ, “ਡਿਗਦੇ ਰੁਪਏ, ਬੇਰੁਜ਼ਗਾਰੀ ਅਤੇ ਮਹਿੰਗਾਈ ਵਰਗੇ ਵੱਡੇ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ, ਭਾਜਪਾ ਵਿਰੋਧੀ ਆਗੂਆਂ ਨੂੰ ਅਪਮਾਨਿਤ ਕਰਨ 'ਤੇ ਕੇਂਦ੍ਰਿਤ ਹੈ।”
ਸਿੱਧੂ ਨੇ ਅੱਗੇ ਕਿਹਾ, “ਭੁਪੇਸ਼ ਬਘੇਲ ਜੀ ਦੇ ਘਰ 'ਤੇ ਈਡੀ ਦਾ ਛਾਪਾ ਸਿਰਫ਼ ਸੁਰਖੀਆਂ ਬਦਲਣ ਅਤੇ ਲੋਕਾਂ ਦਾ ਧਿਆਨ ਟੈਰਿਫ, ਡਿੱਗਦੀ ਆਰਥਿਕਤਾ ਅਤੇ ਵੋਟਰ ਸੂਚੀ ਦੀ ਧੋਖਾਧੜੀ ਵਰਗੇ ਮਹੱਤਵਪੂਰਨ ਮੁੱਦਿਆਂ ਤੋਂ ਹਟਾਉਣ ਲਈ ਪਹਿਲਾਂ ਤੋਂ ਇੱਕ ਯੋਜਨਾਬੱਧ ਰਣਨੀਤੀ ਸੀ।”
ਉਨ੍ਹਾਂ ਸਿੱਟਾ ਕੱਢਿਆ, “ਅਸੀਂ ਆਪਣੀ ਪਾਰਟੀ ਅਤੇ ਆਪਣੇ ਆਗੂਆਂ ਦੇ ਨਾਲ ਖੜ੍ਹੇ ਹਾਂ, ਅਤੇ ਸਾਨੂੰ ਵਿਸ਼ਵਾਸ ਹੈ ਕਿ ਭਾਜਪਾ ਕਾਂਗਰਸ ਪਾਰਟੀ ਜਾਂ ਸਾਡੇ ਕਿਸੇ ਵੀ ਆਗੂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ।”

Have something to say? Post your comment

 

More in Chandigarh

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ