Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Education

ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਖੇਡ ਮੁਕਾਬਲੇ ਕਰਵਾਏ ਗਏ

March 12, 2025 02:20 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਡਾਇਰੈਕਟੋਰੇਟ ਆਫ਼ ਸਪੋਰਟਸ ਅਤੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਦੇ ਸਹਿਯੋਗ ਨਾਲ਼ ਅੰਤਰ-ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਇੰਟਰ-ਹੋਸਟਲ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਲੜਕੀਆਂ ਦੇ ਹੋਸਟਲਾਂ ਤੋਂ ਵਿਦਿਆਰਥਣਾਂ ਨੇ ਸ਼ਿਰਕਤ ਕੀਤੀ। ਰਜਿਸਟਰਾਰ ਡਾ. ਸੰਜੀਵ ਪੁਰੀ, ਵਿੱਤ ਇੰਚਾਰਜ ਡਾ.ਪ੍ਰਮੋਦ ਅਗਰਵਾਲ ਅਤੇ ਡਾਇਰੈਕਟਰ ਯੋਜਨਾ ਅਤੇ ਨਿਰੀਖਣ ਡਾ.ਜਸਵਿੰਦਰ ਸਿੰਘ ਬਰਾੜ ਵੱਲੋਂ ਇਨ੍ਹਾਂ ਖੇਡ ਮੁਕਾਬਲਿਆਂ ਦਾ ਅਗਾਜ਼ ਕਰਵਾਇਆ ਗਿਆ। 
 
ਇਸ ਮੁਕਾਬਲੇ ਵਿੱਚ ਲੈਮਨ–ਸਪੂਨ ਰੇਸ, ਸੈਕ ਰੇਸ, ਮਟਕੀ ਰੇਸ, ਹਰਡਲ ਰੇਸ, ਤਿੰਨ ਟੰਗੀ ਰੇਸ ਆਦਿ ਮੁਕਾਬਲੇ ਕਰਵਾਏ ਗਏ। 
 
 ਡੀਨ ਅਕਾਦਮਿਕ ਮਾਮਲੇ, ਪ੍ਰੋਫੈਸਰ ਨਰਿੰਦਰ ਕੌਰ ਮੁਲਤਾਨੀ ਵੱਲੋਂ ਇਨ੍ਹਾਂ ਮੁਕਾਬਲਿਆਂ ਵਿੱਚ ਜਿੱਤਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ।
ਨਾਰੀ ਅਧਿਐਨ ਕੇਂਦਰ ਦੇ ਡਾਇਰੈਕਟਰ ਡਾ.ਹਰਪ੍ਰੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮਕਸਦ ਵਿਦਿਆਰਥਣਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਦੇ ਹੋਏ ਸਰੀਰਿਕ ਅਤੇ ਮਾਨਸਿਕ ਸਿਹਤ ਦੀ ਤੰਦਰੁਸਤੀ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਡਾਇਰੈਕਟਰ ਸਪੋਰਟਸ ਡਾ. ਅਜੀਤਾ, ਡੀਨ ਵਿਦਿਆਰਥੀ ਭਲਾਈ ਡਾ.ਮੋਨਿਕਾ ਚਾਵਲਾ, ਅਡੀਸ਼ਨਲ ਡੀਨ ਵਿਦਿਆਰਥੀ ਭਲਾਈ ਡਾ.ਨੈਨਾ ਸਰਮਾ ਅਤੇ ਪ੍ਰੋਵੋਸਟ ਡਾ. ਇੰਦਰਜੀਤ ਸਿੰਘ ਸ਼ਾਮਲ ਰਹੇ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ