Friday, July 11, 2025

Malwa

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

March 12, 2025 02:23 PM
SehajTimes

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 9 ਲੱਖ 60 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਆਉਣ ਦੀ ਸੰਭਾਵਨਾ

ਕਣਕ ਦੇ ਖ਼ਰੀਦ ਪ੍ਰਬੰਧਾਂ 'ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ : ਡੀ.ਸੀ

ਪਟਿਆਲਾ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਸਰਕਾਰੀ ਖ਼ਰੀਦ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਣਕ ਦੀ ਸੰਭਾਲ ਲਈ ਬਾਰਦਾਨੇ, ਢੋਆ-ਢੁਆਈ ਲਈ ਆਵਾਜਾਈ ਦੇ ਸਾਧਨ ਸਮੇਤ ਲੇਬਰ ਅਤੇ ਜ਼ਿਲ੍ਹੇ ਦੀਆਂ ਮੰਡੀਆਂ 'ਚ ਕੀਤੇ ਜਾਣ ਵਾਲੇ ਹੋਰ ਪ੍ਰਬੰਧਾਂ ਬਾਬਤ ਅਧਿਕਾਰੀਆਂ ਪਾਸੋਂ ਜਾਣਕਾਰੀ ਲਈ ਅਤੇ ਸਾਰੇ ਪ੍ਰਬੰਧਾਂ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ 'ਚ ਏਡੀਸੀ (ਜ) ਇਸ਼ਾ ਸਿੰਗਲ, ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਏਡੀਸੀ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਤੇ ਐਸਡੀਐਮ ਨਾਭਾ ਡਾ. ਇਸਮਿਤ ਵਿਜੈ ਸਿੰਘ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਹਾੜੀ ਸੀਜ਼ਨ ਦੌਰਾਨ 9 ਲੱਖ 60 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਮੰਡੀਆਂ 'ਚ ਆਉਣ ਦੀ ਸੰਭਾਵਨਾ ਹੈ। ਇਸ ਲਈ ਸਮੂਹ ਖਰੀਦ ਏਜੰਸੀਆਂ ਸਟੋਰੇਜ ਸਮੇਤ ਕਰੇਟ ਆਦਿ ਦੇ ਪ੍ਰਬੰਧ ਤੁਰੰਤ ਪੂਰੇ ਕਰਨ ਅਤੇ ਜਿਹੜੇ ਟੈਂਡਰ ਲਗਾਏ ਜਾਣੇ ਹਨ, ਉਨ੍ਹਾਂ ਦਾ ਕੰਮ ਵੀ ਹੁਣੇ ਤੋਂ ਹੀ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਮੰਡੀਆਂ 'ਚ ਆਪਣੀ ਕਣਕ ਦੀ ਫ਼ਸਲ ਲੈਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਤੰਗੀ ਨਹੀਂ ਆਉਣ ਦਿੱਤੀ ਜਾਵੇਗੀ ਇਸ ਲਈ ਮੰਡੀਆਂ 'ਚ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਪਖਾਨੇ ਤੇ ਪਿਸ਼ਾਬ ਘਰ, ਲਾਇਟਾਂ ਆਦਿ ਦੇ ਸੁਚੱਜੇ ਪ੍ਰਬੰਧ ਹੋਣਗੇ।
ਡਾ. ਪ੍ਰੀਤੀ ਯਾਦਵ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ, ਜ਼ਿਲ੍ਹਾ ਮੰਡੀ ਅਫ਼ਸਰ, ਮਾਰਕੀਟ ਕਮੇਟੀਆਂ ਦੇ ਸਕੱਤਰਾਂ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਹਦਾਇਤ ਕੀਤੀ ਕਿ ਪ੍ਰਬੰਧਾਂ 'ਚ ਕਿਸੇ ਵੀ ਕਿਸਮ ਦੀ ਕੋਈ ਢਿੱਲ ਮੱਠ ਨਹੀਂ ਹੋਣੀ ਚਾਹੀਦੀ ਅਤੇ ਕਿਸੇ ਕਿਸਮ ਦੀ ਕੁਤਾਹੀ ਕਰਨ ਵਾਲੇ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਇਸ ਤੋਂ ਬਿਨ੍ਹਾਂ ਤੋਲ ਤੋਲਾਈ ਲਈ ਕੰਡੇ ਤੇ ਨਮੀ ਜਾਂਚਣ ਵਾਲੇ ਮੀਟਰ ਵੀ ਠੀਕ ਹਾਲਤ 'ਚ ਹੋਣੇ ਚਾਹੀਦੇ ਹਨ ਅਤੇ ਤਰਪਾਲਾਂ ਤੇ ਕਰੇਟਾਂ ਦਾ ਵੀ ਪ੍ਰਬੰਧ ਸਹੀ ਹੋਵੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਮਾਰਕਫੈਡ ਤੋਂ ਸੰਜੀਵ ਸ਼ਰਮਾ, ਵੇਅਰ ਹਾਊਸ ਤੋਂ ਨਿਰਮਲ ਸਿੰਘ, ਪਨਸਪ ਤੋਂ ਵਨੀਤ ਗੋਇਲ ਤੇ ਐਫਸੀਆਈ ਤੋਂ ਅਸੀਸ ਬੈਠਕ ਵਿੱਚ ਮੌਜੂਦ ਸਨ।

Have something to say? Post your comment

 

More in Malwa

ਸੁਨਾਮ 'ਚ ਬਰਸਾਤੀ ਨਾਲਿਆਂ ਦੀ ਸਫ਼ਾਈ ਨੂੰ ਲੈਕੇ ਪ੍ਰਸ਼ਾਸਨ ਹੋਇਆ ਪੱਬਾਂ ਭਾਰ 

ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ 

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦਾ ਕਰੀਬੀ ਹੋਣ ਦਾ ਭੁਲੇਖਾ ਪਾਉਣ ਲਈ ਪੁਰਾਣੇ ਮੋਬਾਇਲ ਨੰਬਰ ਨੂੰ ਵਰਤਣ ਵਾਲਾ ਠੱਗ ਗਿਰੋਹ ਦਾ ਸਰਗਨਾ ਪਟਿਆਲਾ ਪੁਲਿਸ ਵੱਲੋਂ ਕਾਬੂ : ਵਰੁਣ ਸ਼ਰਮਾ

ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ  ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ

ਕਿਸਾਨਾਂ ਨੂੰ ਬੇਘਰ ਕਰੇਗੀ ਲੈਂਡ ਪੂਲਿੰਗ ਪਾਲਸੀ : ਜਤਿੰਦਰ ਮਿੱਤਲ 

ਰਾਜਾ ਬੀਰਕਲਾਂ ਦੀ ਅਗਵਾਈ 'ਚ ਨੌਜਵਾਨਾਂ ਨੇ ਫੜਿਆ ਕਾਂਗਰਸ ਦਾ ਹੱਥ 

ਮਿਡ-ਡੇ-ਮੀਲ ਵਰਕਰਾਂ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਕੱਢੀ ਭੜਾਸ 

ਪੁਲਿਸ ਨੇ ਸੁਨਾਮ ਬੱਸ ਅੱਡੇ ਚ ਕੀਤੀ ਚੈਕਿੰਗ

ਸੁਨਾਮ ਦੇ ਵਪਾਰੀਆਂ ਦਾ ਵਫ਼ਦ ਈ.ਟੀ.ਓ. ਨੂੰ ਮਿਲ਼ਿਆ 

ਪੈਨਸ਼ਨਰਾਂ ਵੱਲੋਂ ਭਾਰਤ ਬੰਦ ਦੀ ਹਮਾਇਤ