Tuesday, September 16, 2025

Doaba

ਪਿੰਡ ਚੱਕ ਸਿੰਘਾ ਵਿਖੇ ਲੱਗੇ ਫਰੀ ਅੱਖਾਂ ਅਤੇ ਮੈਡੀਕਲ ਚੈੱਕਅੱਪ ਕੈਂਪ ਵਿਚ 401 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

March 12, 2025 02:48 PM
SehajTimes

ਬੰਗਾ : ਐਨ. ਆਰ. ਆਈ. ਵੀਰਾਂ ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਅਤੇ ਦਸਵੰਧ ਨੌਜਵਾਨ ਸਭਾ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ 13ਵਾਂ ਫਰੀ ਅੱਖਾਂ ਦਾ ਚੈਕਐੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਿੰਡ ਚੱਕ ਸਿੰਘਾਂ ਵਿਖੇ ਲਗਾਇਆ ਗਿਆ ਜਿਸ ਦਾ ਲੋੜਵੰਦ 401  ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ। ਇਸ ਮੌਕੇ ਸੰਤ ਬਾਬਾ ਨਾਗਰ ਸਿੰਘ ਤਰਨਾ ਦਲ ਹਰੀਆਂ ਵੇਲਾਂ ਨੇ ਇਲਾਕੇ ਦੇ ਲੋੜਵੰਦਾਂ ਵਾਸਤੇ ਫਰੀ ਅੱਖਾਂ ਦਾ ਅਤੇ ਫਰੀ ਮੈਡੀਕਲ ਕੈਂਪ ਲਗਾਉਣ ਲਈ ਐਨ ਆਰ ਆਈ ਵੀਰਾਂ ਇਲਾਕਾ ਨਿਵਾਸੀ ਸਮੂਹ ਸਾਧ ਸੰਗਤਾਂ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਸਮੂਹ ਪ੍ਰਬੰਧਕ ਟਰੱਸਟ ਵੱਲੋਂ ਕੀਤੇ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ। ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਐਨ. ਆਰ. ਆਈ. ਵੀਰਾਂ, ਦਾਨੀ ਸੱਜਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਲਾਕੇ ਦੇ ਲੋੜਵੰਦਾਂ ਨੂੰ ਵਧੀਆ ਇਲਾਜ ਸੇਵਾਵਾਂ ਫਰੀ ਮੈਡੀਕਲ ਕੈਪਾਂ ਰਾਹੀਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਇਸ ਮੌਕੇ ਉਹਨਾਂ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲਦੀਆਂ ਮੈਡੀਕਲ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਅੱਖਾਂ ਦੇ ਫਰੀ ਚੈੱਕਐਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਟੀ ਅਗਰਵਾਲ, ਡਾ. ਕੁਲਦੀਪ ਸਿੰਘ, ਡਾ.ਨਵਦੀਪ ਕੌਰ ਅਤੇ ਅਪਥੈਲਮਿਕ ਅਫਸਰ ਦਲਜੀਤ ਕੌਰ ਵੱਲੋਂ ਕੈਂਪ ਵਿਚ ਆਏ 401 ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ। ਕੈਂਪ ਮਰੀਜ਼ਾਂ ਨੂੰ ਫਰੀ ਦਵਾਈਆਂ ਅਤੇ ਫਰੀ ਐਨਕਾਂ ਪ੍ਰਦਾਨ ਕੀਤੀਆਂ। ਮਰੀਜ਼ਾਂ ਦੇ ਸ਼ੂਗਰ ਟੈਸਟ ਵੀ ਹਸਪਤਾਲ ਦੇ ਲੈਬ ਕਰਮਚਾਰੀਆਂ ਵੱਲੋਂ ਕੀਤੇ ਗਏ । ਇਸ ਮੌਕੇ ਗੁਰੂ ਲੰਗਰ ਵੀ ਅਤੁੱਟ ਵਰਤਾਇਆ ਗਿਆ। ਅੱਖਾਂ ਦੇ ਅਪਰੇਸ਼ਨਾਂ ਲਈ ਚੁਣੇ ਗਏ ਮਰੀਜ਼ਾਂ ਦੇ ਅਪਰੇਸ਼ਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੀਤੇ ਗਏ। ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੈਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਅਪਰੇਸ਼ਨ ਉਪਰੰਤ ਮਰੀਜ਼ਾਂ ਨੂੰ ਹਸਪਤਾਲ ਤੋਂ ਭੇਜਣ ਸਮੇਂ ਉਹਨਾਂ ਤੰਦਰੁਸਤੀ ਅਤੇ ਲੰਬੀ ਉਮਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮੂਹ ਮਰੀਜ਼ਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਪ੍ਰਬੰਧਕਾਂ, ਡਾਕਟਰਾਂ ਅਤੇ ਮੈਡੀਕਲ ਸਟਾਫ ਦਾ ਵਧੀਆ ਅਪਰੇਸ਼ਨ ਕਰਨ ਅਤੇ ਵਧੀਆਂ ਸਾਂਭ ਸੰਭਾਲ ਲਈ ਹਾਰਦਿਕ ਧੰਨਵਾਦ ਕੀਤਾ। ਫਰੀ ਚੈੱਕਅੱਪ ਕੈਂਪ ਮੌਕੇ ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਬਾਬਾ ਦਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ, ਸਮਾਜ ਸੇਵਕ ਬਲਦੀਪ ਸਿੰਘ ਗਿੱਲ ਕਨੈਡਾ, ਪ੍ਰਭ ਸੰਘਾ, ਭਾਈ ਸਤਨਾਮ ਸਿੰਘ ਘੁੰਮਣ, ਭਾਈ ਕਸ਼ਮੀਰ ਸਿੰਘ, ਲੱਕੀ ਸਿੰਘ, ਸਰਪੰਚ ਕੁਲਦੀਪ ਸਿੰਘ ਢਿੱਲੋਂ, ਜੁਝਾਰ ਸਿੰਘ, ਰਾਜਿੰਦਰ ਸਿੰਘ ਨਵਾਂਸ਼ਹਿਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਸ੍ਰੀ ਵਿਕਰਾਂਤ, ਸਮੂਹ ਮੈਂਬਰ ਦਸਵੰਧ ਨੌਜਵਾਨ ਸਭਾ ਪਿੰਡ ਚੱਕ ਸਿੰਘਾਂ ਅਤੇ ਹਸਪਤਾਲ ਢਾਹਾਂ ਕਲੇਰਾਂ ਦੀ ਮੈਡੀਕਲ ਟੀਮ ਮੈਂਬਰ ਵੀ ਹਾਜ਼ਰ ਸਨ।

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ