Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Doaba

ਖੇਡਾਂ ਸਰੀਰ ਨੂੰ ਤੰਦਰੁਸਤ ਅਤੇ ਨਸ਼ਿਆਂ ਤੋਂ ਛੁੱਟਕਾਰਾ ਦਿਵਾਉਂਦੀਆਂ ਹਨ  :  ਡਾ. ਮੁਹੰਮਦ ਜਮੀਲ ਬਾਲੀ

March 12, 2025 02:51 PM
SehajTimes
ਹੁਸ਼ਿਆਰਪੁਰ : ਸਰਕਾਰੀ ਕਾਲਜ, ਕਰਮਸਰ, ਰਾੜਾ ਸਾਹਿਬ ਦੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਜੀ ਦੀ ਯੋਗ ਅਗਵਾਈ ਵਿੱਚ ਅਤੇ ਖੇਡ ਇੰਚਾਰਜ ਪ੍ਰੋ. ਸੁਖਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠਾਂ ਕਾਲਜ ਦੇ 53ਵੇ ਸਲਾਨਾ ਖੇਡ ਸਮਾਰੋਹ ਦਾ ਆਯੋਜਨ ਹੋਇਆ। ਸਮਾਗਮ ਦਾ ਉਦਘਾਟਨ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਉਦਘਾਟਨੀ ਸਮਾਰੋਹ ਦੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਮੁਹੰਮਦ ਜਮੀਲ ਬਾਲੀ ਨੇ ਸ਼ਿਰਕਤ ਕੀਤੀ। ਸੰਤ ਬਾਬਾ ਬਲਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਅਤੇ ਹੋਰਨਾਂ ਗਤੀਵਿਧੀਆਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਇਸੇ ਯਤਨ ਸਦਕਾ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਸੰਭਵ ਹੈ।  ਜ਼ਿਕਰਯੋਗ ਹੈ ਕਿ ਕਾਲਜ ਦੇ ਵਿਦਿਆਰਥੀਆਂ ਨੇ ਦੌੜਾਂ, ਲੰਮੀ ਛਾਲ, ਉੱਚੀ ਛਾਲ, ਸ਼ਾਟ-ਪੁੱਟ ਵਰਗੇ ਅਨੇਕਾਂ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਪ੍ਰਾਪਤੀਆਂ ਕੀਤੀਆਂ। ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਹਲਕਾ ਪਾਇਲ ਦੇ ਮਾਣਯੋਗ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤੀ ਅਤੇ ਸਟੇਟ ਅਵਾਰਡੀ ਮੈਡਮ ਸ਼ਕੂਰਾਂ ਬੇਗਮ ਨੇ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਕਾਲਜ ਦੀ ਵਿਦਿਆਰਥਣ ਸਵਿਤਾ ਰਾਣੀ ਲੜਕੀਆਂ ਦੇ ਮੁਕਾਬਲਿਆਂ ਵਿੱਚ ਸਰਵੋਤਮ ਐਥਲੀਟ ਬਣੀ ਜਦਕਿ ਲੜਕਿਆਂ ਵਿੱਚ ਧਨਵੀਰ ਸਿੰਘ ਅਤੇ ਭਵਦੀਪ ਸਿੰਘ ਨੇ ਸਾਂਝੇ ਰੂਪ ਵਿੱਚ ਸਰਵੋਤਮ ਐਥਲੀਟ ਬਣਨ ਦਾ ਸਨਮਾਨ ਹਾਸਲ ਕੀਤਾ। ਸਰਵਿਸ ਸਟਾਫ ਵਿੱਚ ਧਰਮਜੀਤ ਸਿੰਘ ਬਲਵਿੰਦਰ ਸਿੰਘ ਅਤੇ ਦੀਪਕ ਕ੍ਰਮਵਾਰ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਰਹੇ। ਮਿਊਜ਼ੀਕਲ ਚੇਅਰ ਰੇਸ ਵਿੱਚ ਮਨਵਿੰਦਰ ਸਿੰਘ ਗਿਆਸਪੁਰਾ ਪਹਿਲੇ ਸਥਾਨ ਤੇ, ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਦੂਜੇ ਅਤੇ ਸਰਪੰਚ ਮਨਦੀਪ ਸਿੰਘ ਭੀਖੀ ਤੀਸਰੇ ਸਥਾਨ ਤੇ ਰਹੇ। ਟੀਚਿੰਗ ਸਟਾਫ ਰੇਸ ਵਿੱਚ ਸੁਖਵੀਰ ਕੌਰ ਬੋਪਾਰਾਏ ਨੇ ਪਹਿਲਾ, ਪ੍ਰੋ. ਲਵੀਨਾ ਖਾਨ ਨੇ ਦੂਜਾ ਅਤੇ ਪ੍ਰੋ. ਪੂਨਮ ਨੇ ਤੀਜਾ ਸਥਾਨ ਹਾਸਲ ਕੀਤਾ। ਉੱਘੇ ਖੇਡ ਪ੍ਰਮੋਟਰ ਮਾਸਟਰ ਭੁਪਿੰਦਰ ਸਿੰਘ ਘਲੋਟੀ ਜੀ ਨੂੰ ਕਾਲਜ ਪ੍ਰਤੀ ਉਹਨਾਂ ਦੇ ਉੱਦਮਾਂ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਪ੍ਰੋ. ਜਗਦੀਪ ਸਿੰਘ ਨੇ ਇਸ ਸਮਾਗਮ ਵਿੱਚ ਤਕਨੀਕੀ ਪੱਖ ਤੋਂ ਬੜੀ ਸੁਹਿਰਦਤਾ ਨਾਲ ਸਹਿਯੋਗ ਦਿੱਤਾ। ਸਮਾਗਮ ਲਈ ਮੰਚ ਸੰਚਾਲਨ ਦਾ ਕਾਰਜ ਪ੍ਰੋ. ਇੰਦਰਪਾਲ ਸਿੰਘ ਅਤੇ ਪ੍ਰੋ. ਵਰਿੰਦਰ ਸਿੰਘ ਨੇ ਬਖੂਬੀ ਕੀਤਾ। ਇਸ ਮੌਕੇ ਕਾਲਜ ਦੇ ਸਾਬਕਾ ਪ੍ਰਿੰਸੀਪਲ ਸ਼੍ਰੀ ਹਰਮੇਸ਼ ਲਾਲ, ਪ੍ਰੋ. ਪ੍ਰਕਾਸ਼ ਸਿੰਘ, ਪ੍ਰੋ. ਰੁਪਿੰਦਰ ਕੌਰ ਗਰੇਵਾਲ, ਡਾ. ਚਰਾਗਦੀਨ ਮਲਿਕ, ਡਾ. ਸਿਰਾਜ ਬਾਲੀ, ਸ਼੍ਰੀਮਤੀ ਜਮੀਲਾ ਭੱਟੀ, ਸ਼੍ਰੀਮਤੀ ਫਰੀਦਾ, ਸ਼੍ਰੀ ਫੁਰਕਾਨ, ਜੌਬੀ, ਨਾਜ਼ੀਆ, ਸਾਬਾਜ਼, ਸਰਪੰਚ ਦਵਿੰਦਰ ਸਿੰਘ ਰਾੜਾ ਸਾਹਿਬ, ਸਰਪੰਚ ਮਨਦੀਪ ਸਿੰਘ ਕਟਾਹਰੀ, ਸਰਪੰਚ ਮਨਦੀਪ ਸਿੰਘ ਭੀਖੀ, ਸਰਪੰਚ ਹਰਵਿੰਦਰ ਸਿਮਘ ਘਣਗਸ, ਸਰਪੰਚ ਜਗਜੀਤ ਸਿੰਘ ਕਰਮਸਰ, ਸਰਪੰਚ ਲੱਕੀ ਔਜਲਾ ਘਰਾਲਾ, ਸਰਪੰਚ ਪ੍ਰਗਟ ਸਿੰਘ ਸਿਆੜ੍ਹ, ਸਾਬਕਾ ਸਰਪੰਚ ਦਵਿੰਦਰ ਸਿੰਘ ਝਾਬੇਵਾਲ, ਪ੍ਰੋ. ਹਰਗੁਰਪ੍ਰਤਾਪ ਸਿੰਘ, ਪ੍ਰੋ. ਵਨੀਤ ਕੁਮਾਰ, ਪ੍ਰੋ. ਅਲੋਕ ਸ਼ੁਕਲਾ ਉਚੇਚੇ ਤੌਰ ਤੇ ਹਾਜ਼ਰ ਰਹੇ।

Have something to say? Post your comment

 

More in Doaba

ਐਸਡੀਐਮ ਹੁਸ਼ਿਆਰਪੁਰ ਕੰਪਲੈਕਸ 'ਚ ਪਟਵਾਰਖਾਨੇ ਨੂੰ ਜਾਂਦਾ ਰਾਹ ਬਣਿਆ ਬਰਸਾਤੀ ਚੋਅ

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

 ਸੰਤ ਧਿਆਨ ਦਾਸ ਦੇ ਬਰਸੀ ਸਮਾਗਮ ਤੇ ਧਾਰਮਿਕ, ਸਮਾਜਿਕ, ਰਾਜਨੀਤਕ ਸਖਸ਼ੀਅਤਾਂ ਨੇ ਭਰੀ ਹਾਜਰੀ 

ਕਕਾਰ ਪਹਿਨ ਕੇ ਪ੍ਰੀਖਿਆ ਵਿੱਚ ਬੈਠਣ ਰੋਕਣਾ ਧਾਰਮਿਕ ਅਤੇ ਸਮਾਜਿਕ ਹੱਕਾਂ ਦਾ ਘਾਣ ਹੈ : ਮਾਸਟਰ ਕੁਲਵਿੰਦਰ ਸਿੰਘ ਜੰਡਾ

ਸਾਨੂੰ ਆਪਣੇ ਘਰਾਂ ਵਿੱਚ ਵੀ ਸਜਾਵਟੀ ਅਤੇ ਫਲਦਾਰ ਬੂਟੇ ਜਰੂਰ ਲਗਾਉਣੇ ਚਾਹੀਦੇ ਹਨ : ਸੰਤ ਕੁਲਵੰਤ ਰਾਮ ਭਰੋਮਜ਼ਾਰਾ

ਮਾਮਲਾ ਸਿਵਲ ਜੱਜ ਪ੍ਰੀਖਿਆ 'ਚ ਸਿੱਖ ਉਮੀਦਵਾਰਾਂ ਨੂੰ ਕਕਾਰਾਂ ਸਮੇਤ ਨਾ ਬੈਠਣ ਦੇਣ ਦਾ

ਨੌਜਵਾਨਾਂ ਨੂੰ ਬੇਲੋੜੇ ਖਰਚਿਆਂ ਤੋਂ ਬਚਣਾ ਚਾਹੀਦਾ ਹੈ ਅਤੇ ਆਮਦਨ ਸ਼ੁਰੂ ਹੁੰਦੇ ਹੀ ਬੱਚਤ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ : ਪਰਮਜੀਤ ਸਚਦੇਵਾ

ਜਲੰਧਰ ਕੈਂਟ ਦੇ ਅਧੀਨ ਡਾਕ ਘਰਾਂ ਵੱਲੋਂ ਆਈਟੀ 2.0 ਐਪਲੀਕੇਸ਼ਨ ਦੀ 4 ਅਗਸਤ ਤੋਂ ਹੋਵੇਗੀ ਸ਼ੁਰੂਆਤ

ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਟਰੱਸਟ ਵੱਲੋਂ ਹੋਣਹਾਰ  ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ

ਕਿਸਾਨਾਂ ਦੀਆ ਜਬਰੀ ਜ਼ਮੀਨਾਂ ਖੋਹਣ ਵਾਲਿਆਂ ਨੂੰ ਲੋਕ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ : ਲਾਲੀ ਬਾਜਵਾ