Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

March 12, 2025 07:18 PM
SehajTimes

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਅਧਿਕਾਰੀਆਂ ਨੂੰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਪੰਜਾਬ ਰੋਡਵੇਜ਼/ਪਨਬਸ, ਪੀ.ਆਰ.ਟੀ.ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੀਂਆਂ ਬੱਸਾਂ ਖ਼ਰੀਦਣ ਦੀ ਕਾਰਵਾਈ ਨੂੰ ਤੇਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਮਿੱਥੇ ਗਏ ਟੀਚਿਆਂ ਨੂੰ ਸਮੇਂ ਸਿਰ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਸਰਕਾਰੀ ਮਾਲੀਏ ਨੂੰ ਵਧਾਉਣ ਦ ਦਿਸ਼ਾ ‘ਚ ਕਦਮ ਚੁੱਕੇ ਜਾਣ।

ਸ. ਭੁੱਲਰ ਨੇ ਦਿੱਲੀ ਵਿਖੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਘਟਾਉਣ ਲਈ ਦਿੱਲੀ ਏਅਰਪੋਰਟ ‘ਤੇ ਕੇਵਲ ਬੀ.ਐਸ.-6 ਬੱਸਾਂ ਆਉਣ-ਜਾਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਈ ਨਵੀਆਂ ਬੀ.ਐਸ.-6 ਬੱਸਾਂ ਖਰੀਦਣ ਲਈ ਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਵਿਭਾਗ ਵੱਲੋਂ ਨਵੀਆਂ ਬੱਸਾਂ ਖਰੀਦਣ ਲਈ ਟੈਂਡਰ ਪ੍ਰਕਿਰਿਆ ਜਲਦ ਪੂਰੀ ਕਰਨ ਦੇ ਨਿਰਦੇਸ਼ ਵੀ ਦਿੱਤੇ।

ਕੈਬਨਿਟ ਮੰਤਰੀ ਨੇ ਕਿ ਸੂਬੇ ਦੇ ਬੱਸ ਅੱਡਿਆਂ ਨੰ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਸੇਵਾਵਾਂ ਨੂੰ ਹੋਰ ਪ੍ਰਭਾਵੀ ਬਣਾਇਆ ਜਾਵੇ ਅਤੇ ਸਰਵਿਸ ਡਿਲੀਵਰੀ ਸਮਾਂਬੱਧ ਤਰੀਕੇ ਨਾਲ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ ਪੀ.ਆਰ.ਟੀ.ਸੀ ਦੇ ਵਾਈਸ ਚੇਅਰਮੈਨ ਸ. ਬਲਵਿੰਦਰ ਸਿੰਘ, ਵਧੀਕ ਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਡੀ.ਕੇ. ਤਿਵਾੜੀ, ਐਸ.ਟੀ.ਸੀ. ਸ੍ਰੀ ਜਸਪ੍ਰੀਤ ਸਿੰਘ, ਐਮ.ਡੀ. ਪਨਬੱਸ ਸ੍ਰੀ ਰਾਜੀਵ ਕੁਮਾਰ ਗੁਪਤਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ