Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੂਰਿਆ ਘਰ ਯੋਜਨਾ ਦੇ ਤਹਿਤ ਇੱਕ ਕਰੋੜ ਦੀ ਗ੍ਰਾਂਟ ਲਈ ਚਾਰ ਪਿੰਡ ਮੁਕਾਬਲਾ ਕਰਨਗੇ

March 12, 2025 07:29 PM
SehajTimes

ਐਸ.ਏ.ਐਸ.ਨਗਰ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 5000 ਤੋਂ ਵੱਧ ਆਬਾਦੀ ਵਾਲੇ ਪਿੰਡਾਂ ਵਿੱਚ ਸੂਰਜੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਚਾਰ ਪਿੰਡਾਂ;  ਖਿਜ਼ਰਾਬਾਦ (ਮਾਜਰੀ ਬਲਾਕ) ਅਤੇ ਬਹਿਲੋਲਪੁਰ, ਬੜਮਾਜਰਾ ਅਤੇ ਜਗਤਪੁਰਾ (ਮੁਹਾਲੀ ਬਲਾਕ) ਨੂੰ ਚੁਣਿਆ ਗਿਆ ਹੈ, ਜਿਨ੍ਹਾਂ ਦੇ ਹਰੇਕ ਘਰ ਦੀ ਸੋਲਰ ਵਰਤੋਂ ਦਾ ਮੁਲਾਂਕਣ ਛੇ ਮਹੀਨਿਆਂ ਬਾਅਦ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਕੀਤਾ ਜਾਵੇਗਾ। 

       ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਮੇਟੀ ਦੀ ਅਗਵਾਈ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਕਰਨਗੇ, ਜਿਸ ਵਿੱਚ ਸੁਪਰਡੈਂਟ ਇੰਜਨੀਅਰ ਪੀ.ਐਸ.ਪੀ.ਸੀ.ਐਲ., ਡੀ.ਡੀ.ਪੀ.ਓ., ਜ਼ਿਲ੍ਹਾ ਲੀਡ ਬੈਂਕ ਮੈਨੇਜਰ, ਸੁਪਰਡੈਂਟ ਇੰਜੀਨੀਅਰ ਡਿਸਕਾਮ, ਜ਼ਿਲ੍ਹਾ ਮੈਨੇਜਰ ਪੇਡਾ, ਨਗਰ ਨਿਗਮ ਪ੍ਰਧਾਨ ਡੇਰਾਬੱਸੀ ਅਤੇ ਸਰਪੰਚ ਬਡਮਾਜਰਾ ਸ਼ਾਮਲ ਹਨ। 

      ਉਨ੍ਹਾਂ ਕਿਹਾ ਕਿ ਸਬੰਧਤ ਪੰਚਾਇਤਾਂ ਵੱਲੋਂ ਚੁਣੇ ਗਏ ਪਿੰਡਾਂ ਨੂੰ ਵਾਤਾਵਰਣ ਨੂੰ ਸ਼ੁੱਧ ਰੱਖ ਕੇ ਊਰਜਾ ਅਤੇ ਸਰੋਤਾਂ ਦੀ ਬੱਚਤ ਕਰਨ ਲਈ ਵਿਅਕਤੀਗਤ ਘਰਾਂ ਲਈ ਸੂਰਜੀ ਊਰਜਾ ਅਤੇ ਬਾਇਓ ਗੈਸ ਪਲਾਂਟਾਂ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾਵੇਗਾ।

      ਛੇ ਮਹੀਨਿਆਂ ਦੇ ਸਮੇਂ ਤੋਂ ਬਾਅਦ ਕਮੇਟੀ ਦੁਆਰਾ ਸੋਲਰ ਰੂਫਟਾਪ ਕਵਰੇਜ, ਸੋਲਰ ਪੰਪ, ਸਟਰੀਟ ਲਾਈਟਾਂ ਅਤੇ ਬਾਇਓਗੈਸ ਪਲਾਂਟ ਦੀ ਵੱਧ ਤੋਂ ਵੱਧ ਕਵਰੇਜ ਦੀ ਜਾਂਚ ਕਰਨ ਲਈ ਇੱਕ ਮੁਲਾਂਕਣ ਕੀਤਾ ਜਾਵੇਗਾ ਅਤੇ ਸੋਲਰ ਰੂਫਟਾਪ ਅਤੇ ਹੋਰ ਪ੍ਰਣਾਲੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਲੇ ਤੇ ਬਾਇਓਗੈਸ ਪਲਾਂਟ ਵਾਲਾ ਪਿੰਡ ਕੇਂਦਰੀ ਵਿੱਤੀ ਸਹਾਇਤਾ ਵਜੋਂ ਵਜੋਂ 1 ਕਰੋੜ ਰੁਪਏ ਦੀ ਗ੍ਰਾਂਟ ਲਈ ਹੱਕਦਾਰ ਹੋਵੇਗਾ। 

     ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸੂਰਜ ਘਰ ਯੋਜਨਾ ਤਹਿਤ ਵਿਅਕਤੀ 3 ਕਿਲੋਵਾਟ ਸੋਲਰ ਸਿਸਟਮ ਤੱਕ 78,000 ਰੁਪਏ ਦੀ ਸਬਸਿਡੀ ਲਈ ਯੋਗ ਹਨ।  ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਕੋਈ ਵੀ ਭਾਰਤ ਸਰਕਾਰ ਦੀ pmsuryaghar ਵੈੱਬਸਾਈਟ 'ਤੇ ਜਾ ਸਕਦਾ ਹੈ।

     ਏ.ਡੀ.ਸੀ. ਨੇ ਚੁਣੇ ਗਏ ਪਿੰਡਾਂ ਦੇ ਵਸਨੀਕਾਂ ਨੂੰ ਸੋਲਰ ਮਾਡਲ ਪਿੰਡ ਦਰਜਾ ਪ੍ਰਾਪਤ ਕਰਨ ਲਈ ਵੱਧ ਤੋਂ ਵੱਧ ਸੋਲਰ ਸਿਸਟਮ ਨੂੰ ਅਪਣਾਉਣ ਦੀ ਅਪੀਲ ਕੀਤੀ ਹੈ।

Have something to say? Post your comment

 

More in Chandigarh

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ