Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

'ਯੁੱਧ ਨਸ਼ਿਆਂ ਵਿਰੁੱਧ' 12ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 543 ਥਾਵਾਂ ‘ਤੇ ਛਾਪੇਮਾਰੀ, 118 ਨਸ਼ਾ ਤਸਕਰਾਂ ਕਾਬੂ

March 12, 2025 07:46 PM
SehajTimes

ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 71 ਐਫਆਈਆਰਜ਼ ਕੀਤੀਆਂ ਦਰਜ, 994 ਗ੍ਰਾਮ ਹੈਰੋਇਨ, 1.47 ਲੱਖ ਰੁਪਏ ਡਰੱਗ ਮਨੀ ਕੀਤੀ ਬਰਾਮਦ

ਪੁਲਿਸ ਟੀਮਾਂ ਨੇ ਪੰਜ ਜ਼ਿਲ੍ਹਿਆਂ ਵਿੱਚ 281 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤੀ ਚੈਕਿੰਗ

102 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 250 ਤੋਂ ਵੱਧ ਪੁਲਿਸ ਟੀਮਾਂ ਨੇ 659 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 12ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ 543 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ ਜਿਸ ਦੌਰਾਨ 71 ਐਫਆਈਆਰ ਦਰਜ ਕਰਕੇ 118 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ 12 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1658 ਹੋ ਗਈ ਹੈ।

ਪੁਲਿਸ ਟੀਮਾਂ ਨੇ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 994 ਗ੍ਰਾਮ ਹੈਰੋਇਨ, 4633 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.47 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 102 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਗਈ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 659 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਤੱਕ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 154 ਜਾਗਰੂਕਤਾ ਸਮਾਗਮ ਕਰਵਾਏ ਗਏ।

ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਫ਼ਤਹਿਗੜ੍ਹ ਸਾਹਿਬ, ਕਮਿਸ਼ਨਰੇਟ ਪੁਲਿਸ ਲੁਧਿਆਣਾ, ਲੁਧਿਆਣਾ ਦਿਹਾਤੀ, ਖੰਨਾ ਅਤੇ ਮਲੇਰਕੋਟਲਾ ਸਮੇਤ ਪੰਜ ਜ਼ਿਲ੍ਹਿਆਂ ਵਿੱਚ 281 ਮੈਡੀਕਲ ਦੁਕਾਨਾਂ ਦਾ ਨਿਰੀਖਣ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

Have something to say? Post your comment

 

More in Chandigarh

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ