Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ

March 13, 2025 06:27 PM
SehajTimes

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਜੇ ਕੁਮਾਰ ਉਰਫ ਬਿੱਲੀ ਦਾ ਘਰ ਜੇ ਸੀ ਬੀ ਮਸ਼ੀਨ ਅਤੇ ਮਜ਼ਦੂਰ ਲਗਾ ਕੇ ਮਲੀਆਮੇਟ ਕਰ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਪੰਜ ਮੁਕਦਮੇ ਦਰਜ ਹਨ, ਜਿਨਾਂ ਵਿੱਚੋਂ ਐਨਡੀਪੀਐਸ ਐਕਟ ਅਤੇ ਡਾਕੇ ਦਾ ਮੁਕਦਮਾ ਵੀ ਹੈ। ਉਹਨਾਂ ਕਿਹਾ ਕਿ ਇਸ ਉੱਤੇ ਲੱਗੀਆਂ ਇਹ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹੈ। ਉਹਨਾਂ ਕਿਹਾ ਕਿ ਹੁਣ ਵੀ ਇਹ ਪੁਲਿਸ ਕੋਲੋਂ ਭਗੋੜਾ ਹੈ।
ਉਹਨਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਗਲਤ ਕੰਮ ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚ ਆ ਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇ। ਉਹਨਾਂ ਕਿਹਾ ਕਿ ਸਾਡੇ ਲਈ ਸਾਡੇ ਬੱਚੇ , ਸਾਡੀ ਜਵਾਨੀ ਨੂੰ ਸੰਭਾਲਣਾ ਬੇਹੱਦ ਜਰੂਰੀ ਹੈ , ਜੋ ਕਿ ਇਹਨਾਂ ਤਸਕਰਾਂ ਤੀਆਂ ਘਟੀਆ ਕਰਤੂਤਾਂ ਕਾਰਨ ਨਸ਼ੇ ਦੀ ਚੇਟਕ ਨਾਲ ਆਪਣਾ ਜੀਵਨ ਤਬਾਹ ਕਰ ਲੈਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਸ੍ਰੀ ਗੌਰਵ ਯਾਦਵ ਵੱਲੋਂ ਇਸ ਬਾਬਤ ਬੜੀਆਂ ਸਪਸ਼ਟ ਹਦਾਇਤਾਂ ਹਨ ਕਿ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਡੀ ਸੀ ਪੀ ਸ਼੍ਰੀ ਆਲਮ ਵਿਜੇ ਸਿੰਘ, ਏਡੀਸੀਪੀ ਸ੍ਰੀ ਵਿਸ਼ਾਲਜੀਤ ਸਿੰਘ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ਉੱਤੇ ਹਾਜ਼ਰ ਸਨ।

Have something to say? Post your comment

 

More in Majha

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ