Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਿੱਧੂ ਫਾਉਂਡੇਸ਼ਨ ਵਲੋਂ ਮੋਹਾਲੀ ਦੇ RMC ਪੁਆਇੰਟਾਂ ਉੱਤੇ ਕੂੜੇ ਨੂੰ ਖਾਦ ਵਿੱਚ ਤਬਦੀਲ ਕਰਨ ਦਾ ਨਵਾਂ ਉਪਰਾਲਾ: ਬਲਬੀਰ ਸਿੱਧੂ 

March 13, 2025 07:15 PM
SehajTimes

ਟਰਾਇਲ ਦੇ ਤੌਰ 'ਤੇ ਮਟੌਰ ਦੇ ਆਰ.ਐਮ.ਸੀ ਡੰਪਿੰਗ ਪੁਆਇੰਟ ਵਿਖੇ ਕੀਤਾ ਗਿਆ ਸਪਰੇ : ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ : ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਬਣਾਏ ਗਏ ਸਿੱਧੂ ਫਾਊਂਡੇਸ਼ਨ ਵੱਲੋਂ ਅੱਜ ਇੱਕਲਾ ਉਪਰਾਲਾ ਕਰਦੇ ਹੋਏ ਮੋਹਾਲੀ ਵਿੱਚੋਂ ਕੂੜੇ ਨੂੰ ਖਾਦ ਵਿੱਚ ਬਦਲਣ ਲਈ ਇੱਕ ਵਿਸ਼ੇਸ਼ ਤਰੀਕੇ ਦੇ ਸਪਰੇ ਦਾ ਐਕਸਪੈਰੀਮੈਂਟ ਸੈਕਟਰ 71 ਦੇ ਆਰਐਮਸੀ ਪੁਆਇੰਟ ਉੱਤੇ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਵਿਸ਼ੇਸ਼ ਤੌਰ ਤੇ ਮਾਹਰ ਵੀ ਮੌਜੂਦ ਸਨ ਜਿਨ੍ਹਾਂ ਨੇ ਸਪਰੇ ਕਰਵਾਇਆ। 
 
ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ," ਅਸੀਂ ਟਰਾਇਲ ਦੇ ਤੌਰ ਤੇ ਇਹ ਸਪਰੇ ਇੱਥੇ ਕੂੜੇ ਉੱਪਰ ਕਰਵਾਇਆ ਹੈ, ਇਸ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਇਸ ਨਾਲ ਮੱਖੀ ਮੱਛਰ ਮਰਦੇ ਨਹੀਂ ਸਗੋਂ ਕੂੜੇ ਉੱਪਰ ਆਉਣਾ ਬੰਦ ਕਰ ਦਿੰਦੇ ਹਨ ਅਤੇ ਕੁਝ ਦਿਨਾਂ ਵਿੱਚ ਹੀ ਇਹ ਕੂੜਾ ਵੀ ਖਾਦ ਵਿੱਚ ਤਬਦੀਲ ਹੋ ਜਾਂਦਾ ਹੈ", ਉਹਨਾਂ ਅੱਗੇ ਕਿਹਾ ਕਿ ਇੱਥੇ ਦੋ ਚਾਰ ਦਿਨਾਂ ਬਾਅਦ ਮੁੜ ਸਪਰੇ ਕਰਵਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਮੋਹਾਲੀ ਦੇ ਸਾਰੇ ਕੂੜੇਦਾਨਾਂ ਅਤੇ ਪੂਰੇ ਹਲਕੇ ਵਿੱਚ ਵੱਖ-ਵੱਖ ਥਾਵਾਂ ਤੇ ਇਕੱਠੇ ਹੁੰਦੇ ਕੂੜੇ ਉੱਪਰ ਇਹ ਸਪਰੇ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਨਾਲ ਕੂੜਾ ਵੀ ਬਹੁਤ ਜਿਆਦਾ ਕੱਟ ਕੇ ਖਾਦ ਵਿੱਚ ਤਬਦੀਲ ਹੋ ਜਾਵੇਗਾ ਤੇ ਇਸ ਨਾਲ ਕੂੜੇ ਦੀ ਸਮੱਸਿਆ ਵੀ ਵੱਡੇ ਪੱਧਰ ਤੇ ਹੱਲ ਹੋਵੇਗੀ।
 
ਇਸ ਮੌਕੇ ਬਲਬੀਰ ਸਿੰਘ ਸਿੱਧੂ ਦੇ ਨਾਲ ਹਾਜ਼ਰ ਮਾਹਿਰ ਚੰਦਰ ਮੁਖੀ ਨੇ ਕਿਹਾ,"ਇਹ ਸਪਰੇ ਕਿਚਨ ਵੇਸਟ ਦੇ ਉੱਪਰ ਕੰਮ ਕਰਦਾ ਹੈ ਅਤੇ ਦੋ ਤਿੰਨ ਸਪਰੇਆਂ ਤੋਂ ਬਾਅਦ ਇਹ ਕਿਚਨ ਵੇਸਟ ਪੂਰੀ ਤਰ੍ਹਾਂ ਖਾਦ ਵਿੱਚ ਤਬਦੀਲ ਹੋ ਜਾਂਦਾ ਹੈ"।
 
ਉਹਨਾਂ ਕਿਹਾ ਕਿ ਪਹਿਲੀ ਸਪਰੇ ਤੋਂ ਬਾਅਦ ਹੀ ਇਸ ਕੂੜੇ ਤੋਂ ਬਦਬੂ ਆਉਣੀ ਬੰਦ ਹੋ ਜਾਂਦੀ ਹੈ ਅਤੇ ਨਾਲ ਹੀ ਮੱਖੀ ਮੱਛਰ ਵੀ ਆਉਣਾ ਬੰਦ ਹੋ ਜਾਂਦੇ ਹਨ ਕਿਉਂਕਿ ਇਹ ਕੂੜਾ ਉਹਨਾਂ ਦੇ ਖਾਣ ਲਾਇਕ ਨਹੀਂ ਰਹਿ ਜਾਂਦਾ। ਉਹਨਾਂ ਕਿਹਾ,"ਪਲਾਸਟਿਕ ਕੰਚ ਜਾਂ ਮਿੱਟੀ ਨੂੰ ਇਹ ਸਪਰੇ ਡੀਕੰਪੋਜ਼ ਨਹੀਂ ਕਰਦਾ ਪਰ ਕਿਚਨ ਵੇਸਟ ਉੱਤੇ ਬਹੁਤ ਜ਼ਿਆਦਾ ਲਾਭਕਾਰੀ ਹੈ"।
 
ਇਸ ਮੌਕੇ ਮਟੌਰ ਪਿੰਡ ਅਤੇ ਆਲੇ ਦੁਆਲੇ ਦੇ ਸੈਕਟਰਾਂ ਦੇ ਵਸਨੀਕ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ